
ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ 'ਚ ਭਾਰਤ...
ਇਸਲਾਮਾਬਾਦ: ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ 'ਚ ਭਾਰਤ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਕੋਰਟ ਆਫ ਜਸਟਿਸ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਕੀਤਾ ਹੈ।
Pakistan Pm, Imran Khan
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਨੇ ਕੁਲਭੂਸ਼ਣ ਨੂੰ ਦੂਜੀ ਵਾਰ ਕਾਉਂਸਲੇਟ ਐਕਸੈੱਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਅਦਾਲਤ ਦਾ ਫੈਸਲਾ ਪੂਰੀ ਤਰ੍ਹਾਂ ਲਾਗੂ ਹੋਵੇ ਇਸ ਲਈ ਅਸੀਂ ਕੋਸ਼ਿਸ਼ ਕਰਦੇ ਰਹਾਂਗੇ। ਇਸ ਤਰ੍ਹਾਂ ਪਾਕਿਸਤਾਨ ਆਈਸੀਜੇ ਦੇ ਆਦੇਸ਼ਾਂ ਦਾ ਪਾਲਨ ਨਹੀਂ ਕਰ ਰਿਹਾ ਹੈ।
Kulbhushan Yadhav
ਦੱਸ ਦੇਈਏ ਕਿ ਬੀਤੀ ਦੋ ਸਤੰਬਰ ਨੂੰ ਪਾਕਿਸਤਾਨ ਨੇ ਕੁਲਭੂਸ਼ਣ ਜਾਧਵ ਨੂੰ ਕਾਉਂਸਲੇਟ ਐਕਸਐੱਸ ਦਿੱਤਾ ਸੀ। ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਜਾਧਵ ਨਾਲ ਉਨ੍ਹਾਂ ਲਗਪਗ ਦੋ ਘੰਟੇ ਮੁਲਾਕਾਤ ਕੀਤੀ।