ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਤਨੀ ਤੇ ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੇ ''ਮੀ ਟੂ'' ਮੁਹਿੰਮ ਸਬੰਧੀ ਵੱਡਾ ਬਿਆਨ ਦਿੰਦਿਆਂ.........
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਤਨੀ ਤੇ ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੇ ''ਮੀ ਟੂ'' ਮੁਹਿੰਮ ਸਬੰਧੀ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੋ ਮਹਿਲਾਵਾਂ ਪੁਰਸ਼ਾਂ ਵਿਰੁਧ ਆਵਾਜ਼ ਉਠਾ ਰਹੀਆਂ ਹਨ, ਉਨ੍ਹਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੁਰਸ਼ਾਂ ਨੂੰ ਵੀ ਸੁਣਿਆ ਜਾਣਾ ਓਨਾ ਹੀ ਜ਼ਰੂਰੀ ਹੈ। ਜੇ ਕੋਈ ਮਹਿਲਾ ਕਿਸੇ ਪੁਰਸ਼ 'ਤੇ ਇਲਜਾਮ ਲਾ ਰਹੀ ਹੈ ਤਾਂ ਉਸ ਨੂੰ ਇਸ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਮੇਲਾਨੀਆ ਕੀਨੀਆ ਯਾਤਰਾ 'ਤੇ ਹੈ। ਉਕਤ ਬਿਆਨ ਉਨ੍ਹਾਂ ਇੰਟਰਵਿਊ ਦੌਰਾਨ ਦਿਤੇ ਹਨ।
'ਗੁੱਡ ਮੌਰਨਿੰਗ ਅਮਰੀਕਾ' ਨਾਂ ਦੇ ਪ੍ਰੋਗਰਾਮ ਵਿਚ ਉਨ੍ਹਾਂ ਕਿਹਾ ਕਿ ਉਹ ਮਹਿਲਾਵਾਂ ਦਾ ਸਮਰਥਨ ਕਰਦੇ ਹਨ ਉਹ ਜੋ ਕਹਿਣਾ ਚਾਹੁੰਦੀਆਂ ਹਨ, ਉਸਨੂੰ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਸਿਰਫ ਮਹਿਲਾਵਾਂ ਦੇ ਮਾਮਲੇ ਵਿਚ ਹੀ ਨਹੀਂ, ਪੁਰਸ਼ਾਂ ਦੇ ਮਾਮਲੇ ਵਿਚ ਵੀ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਔਰਤਾਂ ਇਲਜ਼ਾਮ ਲਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਸਬੂਤ ਪੇਸ਼ ਕਰਨੇ ਚਾਹੀਦੇ ਹਨ। ਉਨ੍ਹਾਂ ਦੇ ਇਸ ਬਿਆਨ 'ਤੇ ਸਵਾਲ ਉਠਾਏ ਜਾ ਰਹੇ ਹਨ। (ਏਜੰਸੀਆਂ)
                    
                