
ਪਾਕਿਸਤਾਨ ਦੇ ਇਕ ਸ਼ਟਲ-ਬੱਸ ਡ੍ਰਾਈਵਰ ਨੇ ਇਸ ਕਦਮ ਦੀ ਜਮ ਕੇ ਤਾਰੀਫ਼ ਕੀਤੀ ਹੈ
ਕਰਤਾਰਪੁਰ ਸਾਹਿਬ: ਭਾਰਤ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀਆਂ ਸੁਰਖ਼ੀਆਂ ਦੌਰਾਨ ਇਕ ਭਾਰਤੀ ਪੱਤਰਕਾਰ ਅਤੇ ਪਾਕਿਸਤਾਨੀ ਸ਼ਟਲ-ਬੱਸ ਡ੍ਰਾਈਵਰ ਵਿਚ ਹੋਈ ਗੱਲਬਾਤ ਚਰਚਾ ਵਿਚ ਹੈ। ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਭਾਰਤ ਵੱਲੋਂ ਪਹਿਲਾ ਜੱਥਾ ਕਰਤਾਰਪੁਰ ਲਾਂਘੇ ਦੇ ਰਸਤੇ ਤੋਂ ਗੁਰਦੁਆਰਾ ਦਰਬਾਰ ਸਾਹਿਬ ਪਹੁੰਚਿਆ ਹੈ। ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹਿਆ ਗਿਆ ਸੀ।
"I don't know about you, I am very happy to see you guy here to Visit #GurdwaraDarbarSahib, as like we go for #Hajj. expressed ,Sadam Hassan ,who was given task to drive a shuttle services from Indo Pak Border to #GurdwaraDarbarSahib through #KartarpurCorridor on Saturday. pic.twitter.com/VwW4lNRJ3w
— Ravinder Singh Robin ਰਵਿੰਦਰ ਸਿੰਘ راویندرسنگھ روبن (@rsrobin1) November 10, 2019
ਇਹ ਲਾਂਘਾ ਭਾਰਤ ਵਿਚ ਪੰਜਾਬ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਵਿਚ ਪੰਜਾਬ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਦਾ ਹੈ। ਗੁਰੂ ਨਾਨਕ ਦੇਵ ਜੀ ਨੇ ਅਪਣਾ ਆਖਰੀ ਸਮਾਂ ਇੱਥੇ ਹੀ ਬਤੀਤ ਕੀਤਾ ਸੀ। ਕਰਤਾਰਪੁਰ ਲਾਂਘਾ ਖੋਲ੍ਹਿਆ ਜਾਣਾ ਦੋਵਾਂ ਗੁਆਂਢੀ ਦੇਸ਼ਾਂ ਵਿਚ ਕੂਟਨੀਤੀ ਦਾ ਨਵਾਂ ਪੜਾਅ ਹੈ ਪਰ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੇ ਇਸ ਕਦਮ ਨੂੰ ਖੁੱਲ੍ਹੀਆਂ ਬਾਹਾਂ ਅਤੇ ਖੁੱਲ੍ਹ ਦਿਲ ਨਾਲ ਸਵੀਕਾਰ ਕੀਤਾ ਹੈ।
Photo ਪਾਕਿਸਤਾਨ ਦੇ ਇਕ ਸ਼ਟਲ-ਬੱਸ ਡ੍ਰਾਈਵਰ ਨੇ ਇਸ ਕਦਮ ਦੀ ਜਮ ਕੇ ਤਾਰੀਫ਼ ਕੀਤੀ ਹੈ। ਡ੍ਰਾਈਵਰ ਸਦਾਮ ਹੂਸੈਨ ਨੂੰ ਭਾਰਤੀ ਸ਼ਰਧਾਲੂਆਂ ਨੂੰ ਭਾਰਤ-ਪਾਕਿ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਪਹੁੰਚਣ ਦੀ ਜ਼ਿੰਮੇਵਾਰੀ ਮਿਲੀ ਹੈ। ਭਾਰਤੀ ਪੱਤਰਕਾਰ ਰਵਿੰਦਰ ਸਿੰਘ ਰਾਬਿਨ ਨਾਲ ਗੱਲਬਾਤ ਕਰਦਿਆਂ ਹੂਸੈਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਸਿੱਖ ਅਪਣੇ ਗੁਰੂ ਪ੍ਰਤੀ ਸ਼ਰਧਾ ਪ੍ਰਗਟ ਕਰਨ ਲਈ ਪਾਕਿਸਤਾਨ ਆ ਸਕਣਗੇ।
Photoਜਦੋਂ ਰਾਬਿਨ ਨੇ ਹੂਸੈਨ ਤੋਂ ਪੁੱਛਿਆ ਕਿ ਕੀ ਤੁਸੀਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਇਸ ਫ਼ੈਸਲੇ ਤੋਂ ਖੁਸ਼ ਹਨ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਨਹੀਂ ਲਗਦਾ ਕਿ ਉਹ ਉਸ ਤੋਂ ਜ਼ਿਆਦਾ ਖੁਸ਼ ਹਨ। ਇਸ ਫ਼ੈਸਲੇ ਤੇ ਉਸ ਦੀਆਂ ਅੱਖਾਂ ਖੁਸ਼ੀ ਨਾਲ ਸ਼ਲਕ ਰਹੀਆਂ ਸਨ। ਉਹ ਤਾਂ ਬਹੁਤ ਖੁਸ਼ ਹਨ। ਹੂਸੈਨ ਨੇ ਅੱਗੇ ਕਿਹਾ ਕਿ ਭਾਰਤੀ ਸ਼ਰਧਾਲੂ ਇਸ ਸਮੇਂ ਪਾਕਿਸਤਾਨ ਇਸ ਤਰ੍ਹਾਂ ਆ ਰਹੇ ਹਨ ਜਿਵੇਂ ਮੁਸਲਿਮ ਹਜ ਲਈ ਮੱਕਾ ਜਾਂਦੇ ਹਨ।
Kartarpur Sahibਸਾਊਦੀ ਵਿਚ ਕੰਮ ਕਰ ਚੁੱਕੇ ਹੂਸੈਨ ਨੇ ਕਿਹਾ ਕਿ ਉਹਨਾਂ ਦੇ ਬਹੁਤ ਸਾਰੇ ਦੋਸਤ ਸਿੱਖ ਹਨ। ਰਾਬਿਨ ਨੇ ਹੂਸੈਨ ਨਾਲ ਹੋਈ ਗੱਲਬਾਤ ਦੀ ਵੀਡੀਉ ਟਵਿੱਟਰ ਤੇ ਸਾਂਝੀ ਕੀਤੀ ਹੈ। ਰਾਬਿਨ ਦੀ ਸਾਂਝੀ ਕੀਤੀ ਵੀਡੀਓ ਨੂੰ ਭਾਰਤ ਅਤੇ ਪਾਕਿਸਤਾਨ ਵਿੱਚ ਖੂਬ ਪਸੰਦ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਨੇ ਹੁਸੈਨ ਦੀ ਨਿੱਘ ਦੀ ਪ੍ਰਸ਼ੰਸਾ ਕੀਤੀ। ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਇਸ ਵੀਡੀਓ ਨੂੰ ਵੇਖਦਿਆਂ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਹਨ।
Kartarpur Sahibਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 500 ਦਰਬਾਰੀਆਂ ਦੇ ਪਹਿਲੇ ਸਮੂਹ ਨੂੰ ਗੁਰਦੁਆਰਾ ਦਰਬਾਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਲਾਂਘਾ ਸਿੱਖ ਸ਼ਰਧਾਲੂਆਂ ਨੂੰ ਮੱਥਾ ਟੇਕਣ ਅਤੇ ਪਵਿੱਤਰ ਗੁਰਦੁਆਰੇ ਦੇ ਦਰਸ਼ਨ ਕਰਨ ਵਿਚ ਸਹਾਇਤਾ ਕਰੇਗਾ। ਇਸ ਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੇਤਰੀ ਸ਼ਾਂਤੀ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਦਾ ਸਬੂਤ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।