ਬਾਇਡਨ ਨੇ ਆਸਟ੍ਰੇਲੀਆ, ਜਾਪਾਨ ਤੇ ਦੱਖਣੀ ਕੋਰੀਆ ਦੇ ਨੇਤਾਵਾਂ ਨਾਲ ਕੀਤੀ ਗੱਲਬਾਤ
Published : Nov 12, 2020, 11:35 pm IST
Updated : Nov 12, 2020, 11:35 pm IST
SHARE ARTICLE
image
image

ਬਾਇਡਨ ਨੇ ਆਸਟ੍ਰੇਲੀਆ, ਜਾਪਾਨ ਤੇ ਦੱਖਣੀ ਕੋਰੀਆ ਦੇ ਨੇਤਾਵਾਂ ਨਾਲ ਕੀਤੀ ਗੱਲਬਾਤ

ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਅਤੇ ਖ਼ੁਸ਼ਹਾਲੀ 'ਤੇ ਜ਼ੋਰ ਦਿਤਾ




ਵਸ਼ਿੰਗਟਨ, 12 ਨਵੰਬਰ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਆਸਟ੍ਰੇਲੀਆ, ਜਾਪਾਨ ਅਤੇ ਦੱਖਣੀ ਕੋਰੀਆ ਦੇ ਨੇਤਾਵਾਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸੁਰੱਖਿਆ ਨੂੰ ਕਾਇਮ ਰਖਣ ਅਤੇ ਖੇਤਰ ਦੀ ਖ਼ੁਸ਼ਹਾਲੀ 'ਤੇ ਜ਼ੋਰ ਦਿਤਾ। ਬਾਇਡਨ ਦੀ ਸੱਤਾ ਟਰਾਂਸਫ਼ਰ ਟੀਮ ਵਲੋਂ ਜਾਰੀ ਬਿਆਨ ਮੁਤਾਬਕ ਬਾਇਡਨ ਨੇ ਬੁਧਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ।

imageimage


ਅਮਰੀਕਾ 'ਚ ਤਿੰਨ ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਬਾਇਡਨ ਦੀ ਜਿੱਤ ਤੋਂ ਬਾਅਦ ਸ਼ੁੱਭਕਾਮਨਾਵਾਂ ਦੇਣ ਦੇ ਲਈ ਇਹਨਾਂ ਨੇਤਾਵਾਂ ਨੇ ਫ਼ੋਨ ਕੀਤਾ। ਮੌਰੀਸਨ ਨਾਲ ਗੱਲਬਾਤ ਵਿਚ ਬਾਇਡਨ ਨੇ ਕਿਹਾ ਕਿ ਅਮਰੀਕਾ ਅਤੇ ਆਸਟ੍ਰੇਲੀਆ ਕਦਰਾਂ-ਕੀਮਤਾਂ ਅਤੇ ਇਤਿਹਾਸ ਸਾਂਝਾ ਕਰਦੇ ਹਨ ਅਤੇ ਦੋਹਾਂ ਦੇਸ਼ਾਂ ਨੇ ਪਹਿਲੇ ਵਿਸ਼ਵ ਯੁੱਧ ਦੇ ਬਾਅਦ ਤੋਂ ਹੀ ਸਾਰੇ ਸੰਘਰਸ਼ਾਂ ਦਾ ਮਿਲ ਕੇ ਸਾਹਮਣਾ ਕੀਤਾ ਹੈ। ਬਾਇਡਨ ਨੇ ਕਿਹਾ ਕਿ ਉਹ ਮੌਰੀਸਨ ਦੇ ਨਾਲ ਕੋਵਿਡ-19 ਗਲੋਬਲ ਮਹਾਂਮਾਰੀ ਨਾਲ ਨਜਿੱਠਣ, ਭਵਿੱਖ ਦੇ ਗਲੋਬਲ ਸਿਹਤ ਖਤਰਿਆਂ ਤੋਂ ਬਚਾਅ, ਜਲਵਾਯੂ ਤਬਦੀਲੀ, ਗਲੋਬਲ ਅਰਥਵਿਵਸਥਾ ਨੂੰ ਮੁੜ ਤੋਂ ਪਟੜੀ 'ਤੇ ਲਿਆਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ, ਲੋਕਤੰਤਰ ਦੀ ਮਜ਼ਬੂਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸੁਰੱਖਿਆ ਕਾਇਮ ਰੱਖਣ ਅਤੇ ਖੇਤਰ ਦੀ ਖੁਸ਼ਹਾਲੀ ਸਮੇਤ ਸਾਰੀਆਂ ਸਾਂਝੀਆਂ ਚੁਣੌਤੀਆਂ 'ਤੇ ਮਿਲ ਕੇ ਕੰਮ ਕਰਨ ਦੇ ਚਾਹਵਾਨ ਹਨ।


ਬਾਇਡਨ ਨੇ ਸੁਗਾ ਨਾਲ ਗੱਲਬਾਤ ਦੇ ਦੌਰਾਨ ਵਧਾਈ ਦੇਣ ਦੇ ਲਈ ਧਨਵਾਦ ਕੀਤਾ। ਉਹਨਾਂ ਧਾਰਾ-ਪੰਜ ਦੇ ਤਹਿਤ ਜਾਪਾਨ ਦੀ ਸੁਰੱਖਿਆ ਦੀ ਅਮਰੀਕੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਅਤੇ ਅਮਰੀਕਾ-ਜਾਪਾਨ ਹਿੱਸੇਦਾਰੀ ਨੂੰ ਨਵੇਂ ਖੇਤਰਾਂ ਵਿਚ ਵੀ ਹੋਰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ। ਬਾਇਡਨ ਨੇ ਮੂਨ ਨਾਲ ਫੋਨ 'ਤੇ ਹੋਈ ਗੱਲਬਾਤ ਵਿਚ ਅਮਰੀਕਾ-ਦੱਖਣੀ ਕੋਰੀਆ ਹਿੱਸੇਦਾਰੀ ਨੂੰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ। ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡਨ ਨੇ ਤਿੰਨ ਦੇਸ਼ਾਂ ਦੇ ਨੇਤਾਵਾਂ ਦੇ ਨਾਲ ਗੱਲਬਾਤ ਵਿਚ ਹਿੰਦ-ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਖੇਤਰ ਦੀ ਖ਼ੁਸ਼ਹਾਲੀ 'ਤੇ ਜ਼ੋਰ ਦਿਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਇਡਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ, ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ ਟੀ. ਮਾਇਕਲ ਨਾਲ ਵੀ ਫੋਨ 'ਤੇ ਗੱਲ ਕੀਤੀ ਸੀ। (ਪੀਟੀਆਈ)

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement