ਬਿਡੇਨ ਨੇ ਆਸਟ੍ਰੇਲੀਆ, ਜਾਪਾਨ ਅਤੇ ਦੱਖਣੀ ਕੋਰੀਆ ਦੇ ਨੇਤਾਵਾਂ ਨਾਲ ਕੀਤੀ ਗੱਲਬਾਤ
Published : Nov 12, 2020, 1:41 pm IST
Updated : Nov 12, 2020, 1:41 pm IST
SHARE ARTICLE
In calls with leaders of Australia, Japan and South Korea, Biden emphasises on a secure, prosperous Indo-Pacific
In calls with leaders of Australia, Japan and South Korea, Biden emphasises on a secure, prosperous Indo-Pacific

ਅਮਰੀਕਾ ਵਿਚ ਤਿੰਨ ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਬਿਡੇਨ ਦੀ ਜਿੱਤ ਤੋਂ ਬਾਅਦ ਸ਼ੁੱਭਕਾਮਨਾਵਾਂ ਦੇਣ ਦੇ ਲਈ ਇਹਨਾਂ ਨੇਤਾਵਾਂ ਨੇ ਫੋਨ ਕੀਤਾ

ਵਸ਼ਿੰਗਟਨ - ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਿਡੇਨ ਨੇ ਆਸਟ੍ਰੇਲੀਆ, ਜਾਪਾਨ ਅਤੇ ਦੱਖਣੀ ਕੋਰੀਆ ਦੇ ਨੇਤਾਵਾਂ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਖੇਤਰ ਦੀ ਖੁਸ਼ਹਾਲੀ 'ਤੇ ਜ਼ੋਰ ਦਿੱਤਾ। ਬਿਡੇਨ ਦੀ ਸੱਤਾ ਟਰਾਂਸਫਰ ਟੀਮ ਵੱਲੋਂ ਜਾਰੀ ਬਿਆਨ ਮੁਤਾਬਕ ਬਾਈਡੇਨ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨਾਲ ਫੋਨ 'ਤੇ ਗੱਲਬਾਤ ਕੀਤੀ। 

joe bidenjoe biden

ਅਮਰੀਕਾ ਵਿਚ ਤਿੰਨ ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਬਿਡੇਨ ਦੀ ਜਿੱਤ ਤੋਂ ਬਾਅਦ ਸ਼ੁੱਭਕਾਮਨਾਵਾਂ ਦੇਣ ਦੇ ਲਈ ਇਹਨਾਂ ਨੇਤਾਵਾਂ ਨੇ ਫੋਨ ਕੀਤਾ। ਮੌਰੀਸਨ ਨਾਲ ਗੱਲਬਾਤ ਵਿਚ ਬਿਡੇਨ ਨੇ ਕਿਹਾ ਕਿ ਅਮਰੀਕਾ ਅਤੇ ਆਸਟ੍ਰੇਲੀਆ ਕਦਰਾਂ-ਕੀਮਤਾਂ ਅਤੇ ਇਤਿਹਾਸ ਸਾਂਝਾ ਕਰਦੇ ਹਨ ਅਤੇ ਦੋਹਾਂ ਦੇਸ਼ਾਂ ਨੇ ਪਹਿਲੇ ਵਿਸ਼ਵ ਯੁੱਧ ਦੇ ਬਾਅਦ ਤੋਂ ਹੀ ਸਾਰੇ ਸੰਘਰਸ਼ਾਂ ਦਾ ਮਿਲ ਕੇ ਸਾਹਮਣਾ ਕੀਤਾ ਹੈ।

Scott MorrisonScott Morrison

ਬਿਡੇਨ ਨੇ ਕਿਹਾ ਕਿ ਉਹ ਮੌਰੀਸਨ ਦੇ ਨਾਲ ਕੋਵਿਡ-19 ਗਲੋਬਲ ਮਹਾਂਮਾਰੀ ਨਾਲ ਨਜਿੱਠਣ, ਭਵਿੱਖ ਦੇ ਗਲੋਬਲ ਸਿਹਤ ਖਤਰਿਆਂ ਤੋਂ ਬਚਾਅ, ਜਲਵਾਯੂ ਤਬਦੀਲੀ, ਗਲੋਬਲ ਅਰਥਵਿਵਸਥਾ ਨੂੰ ਮੁੜ ਤੋਂ ਪਟਰੀ 'ਤੇ ਲਿਆਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ, ਲੋਕਤੰਤਰ ਦੀ ਮਜ਼ਬੂਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸੁਰੱਖਿਆ ਕਾਇਮ ਰੱਖਣ ਅਤੇ ਖੇਤਰ ਦੀ ਖੁਸ਼ਹਾਲੀ ਸਮੇਤ ਸਾਰੀਆਂ ਸਾਂਝੀਆਂ ਚੁਣੌਤੀਆਂ 'ਤੇ ਮਿਲ ਕੇ ਕੰਮ ਕਰਨ ਦੇ ਚਾਹਵਾਨ ਹਨ। 

 Yoshihide SugaYoshihide Suga

ਬਾਈਡੇਨ ਨੇ ਸੁਗਾ ਨਾਲ ਗੱਲਬਾਤ ਦੇ ਦੌਰਾਨ ਵਧਾਈ ਦੇਣ ਦੇ ਲਈ ਧੰਨਵਾਦ ਕੀਤਾ। ਉਹਨਾਂ ਨੇ ਧਾਰਾ-ਪੰਜ ਦੇ ਤਹਿਤ ਜਾਪਾਨ ਦੀ ਸੁਰੱਖਿਆ ਦੀ ਅਮਰੀਕੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਅਤੇ ਅਮਰੀਕਾ-ਜਾਪਾਨ ਹਿੱਸੇਦਾਰੀ ਨੂੰ ਨਵੇਂ ਖੇਤਰਾਂ ਵਿਚ ਵੀ ਹੋਰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ। ਬਿਡੇਨ ਨੇ ਮੂਨ ਦੇ ਨਾਲ ਫੋਨ 'ਤੇ ਹੋਈ ਗੱਲਬਾਤ ਵਿਚ ਅਮਰੀਕਾ-ਦੱਖਣੀ ਕੋਰੀਆ ਹਿੱਸੇਦਾਰੀ ਨੂੰ ਮਜ਼ਬੂਤ ਕਰਨ ਦੀ ਇੱਛਾ ਜ਼ਾਹਰ ਕੀਤੀ।

Joe BidenJoe Biden

ਨਵੇਂ ਚੁਣੇ ਗਏ ਰਾਸ਼ਟਰਪਤੀ ਬਿਡੇਨ ਨੇ ਤਿੰਨ ਦੇਸ਼ਾਂ ਦੇ ਨੇਤਾਵਾਂ ਦੇ ਨਾਲ ਗੱਲਬਾਤ ਵਿਚ ਹਿੰਦ-ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਖੇਤਰ ਦੀ ਖੁਸ਼ਹਾਲੀ 'ਤੇ ਜ਼ੋਰ ਦਿੱਤਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਬਿਡੇਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ, ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ ਟੀ. ਮਾਇਕਲ ਨਾਲ ਵੀ ਫੋਨ 'ਤੇ ਗੱਲ ਕੀਤੀ ਸੀ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement