US News : ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਨੇ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਣ ਦਾ ਕੀਤਾ ਸਮਰਥਨ

By : BALJINDERK

Published : Nov 12, 2024, 5:46 pm IST
Updated : Nov 12, 2024, 6:16 pm IST
SHARE ARTICLE
ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ
ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ

US News :ਕਿਹਾ- ਜਿਹੜੇ ਲੋਕ ਅਮਰੀਕਾ 'ਚ ਦਾਖ਼ਲ ਹੋ ਕੇ ਕਾਨੂੰਨ ਤੋੜਦੇ ਹਨ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਅਧਿਕਾਰ ਨਹੀਂ

US News : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ- ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਹੈ ਕਿ ਅਮਰੀਕਾ 'ਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ‘ਖਸਤਾਹਾਲ' ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਮਰੀਕਾ 'ਚ ਦਾਖ਼ਲ ਹੋ ਕੇ ਕਾਨੂੰਨ ਤੋੜਦੇ ਹਨ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੂੰ ਅਪਣੇ ਦੇਸ਼ ਵਾਪਸ ਜਾਣਾ ਪਵੇਗਾ।

ਉੱਦਮੀ ਤੋਂ ਸਿਆਸਤਦਾਨ ਬਣੇ ਰਾਮਾਸਵਾਮੀ ਨੇ ਇੱਕ ਅਖ਼ਬਾਰ ਨੂੰ ਦਿਤੇ ਇੰਟਰਵਿਊ 'ਚ ਕਿਹਾ, “ਕੀ ਸਾਡੇ ਕੋਲ ਇਕ ਢਹਿ-ਢੇਰੀ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਹੈ, ਹਾਂ, ਇਹ ਹੈ। ਪਰ ਮੈਨੂੰ ਲਗਦਾ ਹੈ ਕਿ ਪਹਿਲਾ ਕਦਮ ਕਾਨੂੰਨ ਵਿਵਸਥਾ ਨੂੰ ਬਹਾਲ ਕਰਨਾ ਹੋਵੇਗਾ, ਇਸ ਨੂੰ ਬਹੁਤ ਵਿਹਾਰਕ ਤਰੀਕੇ ਨਾਲ ਹੋਵੇਗਾ।”

ਉਨ੍ਹਾਂ ਕਿਹਾ, “ਜੋ ਲੋਕ ਪਿਛਲੇ ਕੁੱਝ ਸਾਲਾਂ 'ਚ ਆਏ ਹਨ, ਉਨ੍ਹਾਂ ਨੇ ਦੇਸ਼ 'ਚ ਹੋ ਜੜ੍ਹਾਂ ਨਹੀਂ ਫੜੀਆਂ ਹਨ। ਜਿਨ੍ਹਾਂ ਨੇ ਅਪਰਾਧ ਕੀਤੇ ਹਨ, ਉਨ੍ਹਾਂ ਨੂੰ ਇਹ ਦੇਸ਼ ਛੱਡ ਦੇਣਾ ਚਾਹੀਦਾ ਹੈ। ਯਾਨੀ ਲੱਖਾਂ ਦੀ ਗਿਣਤੀ ਵਿਚ ਇਹ ਅਪਣੀ ਕਿਸਮ ਦੀ ਸੱਭ ਤੋਂ ਵੱਡੀ ਸਮੂਹਕ ਹਵਾਲਗੀ ਹੋਵੇਗੀ। ਇਸ ਦੇ ਨਾਲ ਹੀ ਸਾਰੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਲਈ ਸਰਕਾਰੀ ਸਹਾਇਤਾ ਬੰਦ ਹੋ ਜਾਵੇਗੀ। ਤੁਸੀਂ ਵੇਖੋਗੇ ਕਿ ਲੋਕ ਅਪਣੇ ਆਪ ਦੇਸ਼ ਛੱਡ ਰਹੇ ਹਨ।”

ਰਾਮਾਸਵਾਮੀ 5 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਟਰੰਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪਹਿਲੀ ਵਾਰ ਐਤਵਾਰ ਨੂੰ ਕਈ ਕਿ ਮੀਡੀਆ ਪ੍ਰੋਗਰਾਮਾਂ 'ਚ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ 'ਚ ਅਪਣੀ ਭਵਿੱਖ ਦੀ ਭੂਮਿਕਾ ਬਾਰੇ ਉੱਚ ਪੱਧਰ 'ਤੇ ਗੱਲਬਾਤ ਕਰ ਰਹੇ ਹਨ।  (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement