ਨਿਊ ਯਾਰਕ: ਕਾਰ ਸਵਾਰ ਔਰਤ ਨੇ ਪ੍ਰਦਰਸ਼ਨਕਾਰੀਆਂ ਨੂੰ ਮਾਰੀ ਟੱਕਰ, ਕਈ ਲੋਕ ਜ਼ਖ਼ਮੀ
Published : Dec 12, 2020, 10:59 am IST
Updated : Dec 12, 2020, 10:59 am IST
SHARE ARTICLE
newyork
newyork

ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ

ਨਿਊ ਯਾਰਕ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਇਹ ਅੰਦੋਲਨ ਵਿਦੇਸ਼ਾਂ ਵਿੱਚ ਵੀ ਹੋਰ ਭੱਖਦਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਅਮਰੀਕਾ ਦੇ ਨਿਊਯਾਰਕ ਸਿਟੀ ਵਿਚ ਅਚਾਨਕ ਇੱਕ ਕਾਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਵਿਚ ਦਾਖਲ ਹੋਈ ਅਤੇ ਉਸਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ। 

ਇਸ ਧਰਨੇ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕਾਰ ਨੇ ਅੱਧੀ ਦਰਜਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ, ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ।

ਨਿਊ ਯਾਰਕ ਦੇ ਪੁਲਿਸ ਵਿਭਾਗ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਪਤਾ ਲੱਗਾ ਕਿ  ਵਾਹਨ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 4.08 ਵਜੇ ਮੈਨਹੱਟਨ ਦੇ ਮੱਰੇ ਹਿੱਲ ਖੇਤਰ ਵਿਚ ਕਈ ਲੋਕਾਂ ਨੂੰ ਟੱਕਰ ਮਾਰੀ ਗਈ। ਉਨ੍ਹਾਂ ਕਿਹਾ ਕਿ “ਇਸ ਘਟਨਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement