
ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਦਿਤੀ ਜਾਵੇਗੀ ਆਰਥਿਕ ਮਦਦ
ਕੈਨਬਰਾ : ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਨੇ ਜਿੱਥੇ ਜੰਗਲੀ ਜਾਨਵਰਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਾਇਆ ਹੈ, ਉਥੇ ਸਥਾਨਕ ਵਾਸੀਆਂ ਨੂੰ ਵੀ ਵੱਡੀ ਮਾਨਸਿਕ ਤਰਾਸਦੀ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਦੇ ਮੱਦੇਨਜ਼ਰ ਮਾਨਸਿਕ ਤੌਰ 'ਤੇ ਪ੍ਰਸ਼ਾਨ ਹੋਏ ਦੀ ਭਲਾਈ ਲਈ ਆਸਟ੍ਰੇਲੀਆ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ।
Photo
ਇਸੇ ਤਹਿਤ ਆਸਟ੍ਰੇਲੀਆ ਸਰਕਾਰ ਨੇ ਜੰਗਲੀ ਅੱਗ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਏ ਲੋਕਾਂ ਦੀ ਭਲਾਈ ਲਈ 76 ਮਿਲੀਅਨ ਆਸਟ੍ਰੇਲੀਅਨ ਡਾਲਰ ਖ਼ਰਚ ਕਰਨ ਦਾ ਐਲਾਨ ਕੀਤਾ ਹੈ।
Photo
ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਇਸ ਫ਼ੰਡ ਦੀ ਵਰਤੋਂ ਲੋਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਤੋਂ ਛੁਟਕਾਰਾ ਦੁਆਉਣ ਲਈ ਕਾਊਂਸਲਿੰਗ ਸੈਸ਼ਨ, ਸਿਹਤ ਸਲਾਹ ਅਤੇ ਮੈਡੀਕੇਅਰ ਤੋਂ 10 ਸਾਈਕੋਲੋਜੀਕਲ ਥੈਰੇਪੀ ਸੈਸ਼ਨ ਕਰਵਾਉਣ ਲਈ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
Photo
ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਆਸਟ੍ਰੇਲੀਆ 'ਚ ਲੋਕਾਂ ਨੂੰ ਅਜਿਹੇ ਰਾਹਤ ਪੈਕੇਜ ਨਹੀਂ ਮਿਲੇ ਸਨ ਪਰ ਇਸ ਵਾਰ ਉਹ ਅਜਿਹਾ ਕਰਨਗੇ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ 'ਚ ਜੰਗਲੀ ਅੱਗ ਕਾਰਨ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਲਗਭਗ 2000 ਘਰ ਸੜ ਕੇ ਸਵਾਹ ਹੋ ਚੁੱਕੇ ਹਨ।
Photo
ਸਿਹਤ ਮੰਤਰੀ ਗਰੈੱਗ ਹੰਟ ਨੇ ਦਸਿਆ ਕਿ ਇਸ ਤਰ੍ਹਾਂ ਲੋਕਾਂ ਨੂੰ ਕਾਫੀ ਹਦ ਤਕ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਲੋਕਾਂ ਨੂੰ ਮੁੜ-ਵਸੇਵੇਂ ਲਈ ਵੀ ਆਰਥਿਕ ਮਦਦ ਦਿਤੀ ਜਾਵੇਗੀ।