ਚੀਨ 'ਚ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ, ਸਿਰਫਿਰੇ ਨੇ ਪੈਦਲ ਜਾ ਰਹੇ ਲੋਕਾਂ ਨੂੰ ਕਾਰ ਨਾਲ ਦਰੜਿਆ

By : KOMALJEET

Published : Jan 13, 2023, 9:51 am IST
Updated : Jan 13, 2023, 9:51 am IST
SHARE ARTICLE
Five dead after man drives into crowd in China city
Five dead after man drives into crowd in China city

5 ਦੀ ਮੌਕੇ 'ਤੇ ਮੌਤ ਤੇ ਦਰਜਨ ਤੋਂ ਵੱਧ ਜ਼ਖ਼ਮੀ

22 ਸਾਲਾ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹਾਦਸੇ ਤੋਂ ਬਾਅਦ ਸਿਰਫਿਰੇ ਨੌਜਵਾਨ ਨੇ ਖਿੜਕੀ ਵਿਚੋਂ ਹਵਾ 'ਚ ਸੁੱਟੇ ਨੋਟ 

ਬੀਜਿੰਗ : ਚੀਨ ਤੋਂ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਕਿਸੇ ਝੜਪ ਜਾਂ ਵਿਰੋਧ ਦਾ ਨਹੀਂ ਸਗੋਂ ਲੋਕਾਂ ਦੇ ਉੱਪਰ ਚੱਲ ਰਹੀ ਕਾਰ ਦਾ ਹੈ। ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਸ ਮਾਮਲੇ 'ਚ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਘਟਨਾ ਵੀਰਵਾਰ ਨੂੰ ਗੁਆਂਗਜ਼ੂ ਸ਼ਹਿਰ ਦੀ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕਾਲੇ ਰੰਗ ਦੀ ਕਾਰ ਤੇਜ਼ ਰਫ਼ਤਾਰ ਨਾਲ ਲੋਕਾਂ ਨੂੰ ਕੁਚਲ ਰਹੀ ਹੈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਡਰਾਈਵਰ ਨੂੰ ਟੱਕਰ ਤੋਂ ਬਾਅਦ ਖਿੜਕੀ ਤੋਂ ਨੋਟ ਸੁੱਟਦੇ ਹੋਏ ਵੀ ਦੇਖਿਆ ਗਿਆ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ- ਘਟਨਾ ਗੁਆਂਗਜ਼ੂ ਸ਼ਹਿਰ ਵਿੱਚ ਵੀਰਵਾਰ ਨੂੰ ਵਾਪਰੀ। ਇੱਥੇ ਇੱਕ 22 ਸਾਲਾ ਨੌਜਵਾਨ ਨੇ ਆਪਣੀ ਕਾਰ ਨਾਲ 5 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 13 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਘਟਨਾ ਦੀ ਜਾਣਕਾਰੀ ਇਕ ਚਸ਼ਮਦੀਦ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਉਸ ਨੇ ਲਿਖਿਆ- ਇੱਕ ਕਾਰ ਲੋਕਾਂ ਦੇ ਉੱਪਰ ਚੜ੍ਹ ਗਈ। ਇਸ ਤੋਂ ਬਾਅਦ ਆਸਪਾਸ ਦੇ ਲੋਕਾਂ ਵਿੱਚ ਭਗਦੜ ਮੱਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਭੱਜ ਰਹੇ ਸਨ। ਮੈਂ ਘਟਨਾ ਵਾਲੀ ਥਾਂ 'ਤੇ ਕਰੀਬ 2 ਘੰਟੇ ਰਿਹਾ, ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ।

ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇਕ ਵੀਡੀਓ 'ਚ ਪੁਲਿਸ ਡਰਾਈਵਰ ਨੂੰ ਫੜਦੀ ਨਜ਼ਰ ਆ ਰਹੀ ਹੈ। ਇਸ ਵਿੱਚ ਇੱਕ 22 ਸਾਲਾ ਵਿਅਕਤੀ ਨੂੰ ਚੀਕਦਾ ਸੁਣਿਆ ਜਾ ਸਕਦਾ ਹੈ। ਉਹ ਕਹਿ ਰਿਹਾ ਹੈ- ਮੇਰੇ ਚਾਚਾ ਗੁਆਂਗਡੋਂਗ ਸੂਬੇ ਦੇ ਕਮਿਊਨਿਸਟ ਪਾਰਟੀ ਦੇ ਸਕੱਤਰ ਹਨ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਉਹ ਸੱਚ ਬੋਲ ਰਿਹਾ ਸੀ ਜਾਂ ਨਹੀਂ। ਪੁਲਿਸ ਨੇ ਤੁਰੰਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਉਸ ਨੇ ਅਜਿਹਾ ਕਿਉਂ ਕੀਤਾ ਇਸ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM
Advertisement