
Kim Kardashian News: ਉਨ੍ਹਾਂ ਲੋਕਾਂ ਲਈ ਸਨਮਾਨਯੋਗ ਹੋਣੀ ਚਾਹੀਦੀ ਹੈ ਜੋ ਸਾਡੀਆਂ ਜਾਨਾਂ ਅਤੇ ਘਰਾਂ ਨੂੰ ਬਚਾਉਣ ਲਈ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ।
Kim Kardashian thanked the firefighters Los Angeles Wildfires: ਅਮਰੀਕਾ ਦੇ ਕੈਲੀਫ਼ੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ 'ਤੇ ਫ਼ਾਇਰਫ਼ਾਈਟਰਜ਼ ਆਪਣੀ ਜਾਨ ਖ਼ਤਰੇ 'ਚ ਪਾ ਕੇ ਰਾਹਤ ਕਾਰਜ ਕਰ ਰਹੇ ਹਨ। ਇੰਟਰਨੈਸ਼ਨਲ ਰਿਐਲਿਟੀ ਟੈਲੀਵਿਜ਼ਨ ਸਟਾਰ ਕਿਮ ਕਾਰਦਾਸ਼ੀਅਨ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੀ ਤਨਖ਼ਾਹ ਵਿੱਚ ਵਾਧੇ ਦੀ ਮੰਗ ਵੀ ਕੀਤੀ ਗਈ ਹੈ। ਅਭਿਨੇਤਾ ਨੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਵਧਾਉਣ ਦੀ ਮੰਗ ਕੀਤੀ ਜਿਨ੍ਹਾਂ ਨੇ ਇਸ ਘਾਤਕ ਆਫ਼ਤ ਤੋਂ ਲੋਕਾਂ ਨੂੰ ਬਚਾਉਣ ਲਈ ਆਪਣੀ ਜਾਨ ਜੋਖ਼ਮ ਵਿੱਚ ਪਾ ਦਿੱਤੀ।
ਹਾਲੀਵੁੱਡ ਰਿਪੋਰਟਰ ਦੇ ਅਨੁਸਾਰ ਐਤਵਾਰ ਨੂੰ, ਕਿਮ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇੱਕ ਨੋਟ ਲਿਖਿਆ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1984 ਤੋਂ ਅੱਗ ਬੁਝਾਉਣ ਵਾਲਿਆਂ ਨੂੰ $1 ਪ੍ਰਤੀ ਘੰਟੇ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਸ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਤਨਖ਼ਾਹ ਮਹਿੰਗਾਈ ਨਾਲ ਕਦੇ ਨਹੀਂ ਵਧੀ। ਇੱਥੋਂ ਤੱਕ ਕਿ ਜਦੋਂ ਅੱਗ ਹੋਰ ਭਿਆਨਕ ਹੋ ਗਈ ਅਤੇ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਸਨ, ਤਨਖ਼ਾਹ ਨਹੀਂ ਵਧਾਈ ਗਈ।
ਇਸ ਨੂੰ ਵਧਾ ਕੇ ਪੰਜ ਡਾਲਰ ਪ੍ਰਤੀ ਘੰਟਾ ਕਰਨ ਦਾ ਹਾਲੀਆ ਸਮਝੌਤਾ ਵੀ ਆਖ਼ਰੀ ਸਮੇਂ 'ਤੇ ਰੱਦ ਕਰ ਦਿੱਤਾ ਗਿਆ। ਕਿਮ ਕਾਰਦਾਸ਼ੀਅਨ ਨੇ ਕੈਲੀਫੋ਼ੋਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਨੂੰ ਅੱਗ ਬੁਝਾਉਣ ਵਾਲਿਆਂ ਦੀ ਤਨਖ਼ਾਹ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਲੋਕਾਂ ਲਈ ਸਨਮਾਨਯੋਗ ਹੋਣੀ ਚਾਹੀਦੀ ਹੈ ਜੋ ਸਾਡੀਆਂ ਜਾਨਾਂ ਅਤੇ ਘਰਾਂ ਨੂੰ ਬਚਾਉਣ ਲਈ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ।