ਰਾਮਚੰਦਰ ਪੌਡੇਲ ਬਣੇ ਨੇਪਾਲ ਦੇ ਰਾਸ਼ਟਰਪਤੀ 

By : KOMALJEET

Published : Mar 13, 2023, 3:51 pm IST
Updated : Mar 13, 2023, 3:51 pm IST
SHARE ARTICLE
Ram Chandra Paudel Takes Oath As Nepal President
Ram Chandra Paudel Takes Oath As Nepal President

ਚੀਫ ਜਸਟਿਸ ਵੱਲੋਂ ਦਿਵਾਇਆ ਗਿਆ ਅਹੁਦੇ ਦਾ ਹਲਫ਼

ਕਾਠਮੰਡੂ :  ਨੇਪਾਲੀ ਕਾਂਗਰਸ ਦੇ ਸੀਨੀਅਰ ਨੇਤਾ ਰਾਮਚੰਦਰ ਪੌਡੇਲ ਨੇ ਸੋਮਵਾਰ ਨੂੰ ਨੇਪਾਲ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ।

ਨੇਪਾਲ ਦੇ ਕਾਰਜਕਾਰੀ ਚੀਫ਼ ਜਸਟਿਸ ਹਰਿਕ੍ਰਿਸ਼ਨ ਕਾਰਕੀ ਨੇ ਰਾਸ਼ਟਰਪਤੀ ਦੇ ਅਧਿਕਾਰਤ ਦਫ਼ਤਰ ਸ਼ੀਤਲ ਨਿਵਾਸ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿੱਚ ਪੌਡੇਲ (78) ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਸ ਮੌਕੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ਪ੍ਰਚੰਡ, ਸਪੀਕਰ ਦੇਵ ਰਾਜ ਘਿਮੀਰੇ, ਨੈਸ਼ਨਲ ਅਸੈਂਬਲੀ ਦੇ ਸਪੀਕਰ ਗਣੇਸ਼ ਪ੍ਰਸਾਦ ਤਿਮਿਲਸੀਨਾ ਤੋਂ ਇਲਾਵਾ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ 

ਨੇਪਾਲੀ ਕਾਂਗਰਸ ਦੇ ਸੀਨੀਅਰ ਨੇਤਾ ਪੌਡੇਲ ਨੇ ਵੀਰਵਾਰ ਨੂੰ ਕਮਿਊਨਿਸਟ ਪਾਰਟੀ ਆਫ ਨੇਪਾਲ-ਯੂਨੀਫਾਈਡ ਮਾਰਕਸਿਸਟ ਲੈਨਿਨਿਸਟ (CPN-UML) ਦੇ ਸੁਭਾਸ਼ ਚੰਦਰ ਨੇਮਬਾਂਗ ਨੂੰ ਹਰਾ ਕੇ ਦੇਸ਼ ਦਾ ਰਾਸ਼ਟਰਪਤੀ ਚੁਣ ਲਿਆ।

ਸਾਲ 2008 ਵਿੱਚ ਦੇਸ਼ ਨੂੰ ਗਣਤੰਤਰ ਐਲਾਨੇ ਜਾਣ ਤੋਂ ਬਾਅਦ ਇਹ ਤੀਜੀ ਰਾਸ਼ਟਰਪਤੀ ਚੋਣ ਸੀ। ਨੇਪਾਲ ਦੀ ਸਾਬਕਾ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਦਾ ਕਾਰਜਕਾਲ 12 ਮਾਰਚ ਨੂੰ ਖ਼ਤਮ ਹੋਇਆ ਹੈ।

Tags: president, oath

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement