
ਗੋਲੀਬਾਰੀ ਉੱਤਰ ਪੱਛਮੀ ਡਲਾਸ ਖੇਤਰ ਵਿੱਚ ਸ਼ਾਮ 7:10 ਵਜੇ ਦੇ ਕਰੀਬ ਹੋਈ।
ਡਲਾਸ - ਅਮਰੀਕਾ ਦੇ ਟੈਕਸਾਸ ਦੇ ਡਲਾਸ ਸ਼ਹਿਰ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਇੱਕ ਟੈਲੀਵਿਜ਼ਨ ਚੈਨਲ ਦੀ ਰਿਪੋਰਟ ਵਿੱਚ ਮਿਲੀ ਹੈ।
ਟੈਲੀਵਿਜ਼ਨ ਨਿਊਜ਼ ਚੈਨਲ ਦੀ ਰਿਪੋਰਟ ਮੁਤਾਬਕ ਗੋਲੀਬਾਰੀ ਦੀ ਘਟਨਾ ਐਤਵਾਰ ਰਾਤ ਨੂੰ ਵਾਪਰੀ। ਘਟਨਾ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਉੱਤਰ ਪੱਛਮੀ ਡਲਾਸ ਖੇਤਰ ਵਿੱਚ ਸ਼ਾਮ 7:10 ਵਜੇ ਦੇ ਕਰੀਬ ਹੋਈ।
ਪੁਲਿਸ ਮੁਤਾਬਕ ਚਾਰ ਵਿਅਕਤੀਆਂ ਨੂੰ ਮੌਕੇ ’ਤੇ ਹੀ ਗੋਲੀਆਂ ਲੱਗੀਆਂ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਵਿੱਚ ਮਾਰੇ ਗਏ ਲੋਕਾਂ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।