US President Elections: ਜੋਅ ਬਾਈਡਨ ਅਤੇ ਟਰੰਪ ਨੇ ਜਿੱਤੀ ਉਮੀਦਵਾਰੀ ਦੀ ਚੋਣ; ਫਿਰ ਹੋਣਗੇ ਆਹਮੋ-ਸਾਹਮਣੇ
Published : Mar 13, 2024, 3:50 pm IST
Updated : Mar 13, 2024, 3:50 pm IST
SHARE ARTICLE
Biden and Trump set for US President Election rematch
Biden and Trump set for US President Election rematch

ਬਾਈਡਨ ਨੂੰ ਅਗਸਤ 'ਚ ਸ਼ਿਕਾਗੋ 'ਚ ਹੋਣ ਵਾਲੀ 'ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ' ਦੌਰਾਨ ਪਾਰਟੀ ਦੇ ਉਮੀਦਵਾਰ ਬਣਾਉਣ ਸਬੰਧੀ ਰਸਮੀ ਐਲਾਨ ਕੀਤਾ ਜਾਵੇਗਾ।

US President Electionsਛ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਵਾਸ਼ਿੰਗਟਨ ਵਿਚ ਡੈਮੋਕਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਅਪਣੀ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ।

ਰਾਸ਼ਟਰਪਤੀ ਬਾਈਡਨ (81) ਨੇ ਜਾਰਜੀਆ ਵਿਚ ਪਾਰਟੀ ਦੀ ਪ੍ਰਾਇਮਰੀ ਚੋਣ ਆਸਾਨੀ ਨਾਲ ਜਿੱਤ ਲਈ ਅਤੇ ਹੁਣ ਰਾਸ਼ਟਰਪਤੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰ ਬਣ ਗਏ ਹਨ। ਬਾਈਡਨ ਨੂੰ ਕੁੱਲ 3,933 ਡੈਲੀਗੇਟਾਂ (ਵੋਟਰਾਂ ਦੀ ਨੁਮਾਇੰਦਗੀ ਕਰਨ ਵਾਲੇ ਪਾਰਟੀ ਮੈਂਬਰ) ਵਿਚੋਂ ਅੱਧੇ ਤੋਂ ਵੱਧ ਦਾ ਸਮਰਥਨ ਪ੍ਰਾਪਤ ਹੋਇਆ ਹੈ। ਡੈਮੋਕਰੇਟਿਕ ਉਮੀਦਵਾਰ ਬਣਨ ਲਈ 1,968 ਡੈਲੀਗੇਟਾਂ ਦੀ ਲੋੜ ਹੈ।

ਬਾਈਡਨ ਨੂੰ ਅਗਸਤ 'ਚ ਸ਼ਿਕਾਗੋ 'ਚ ਹੋਣ ਵਾਲੀ 'ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ' ਦੌਰਾਨ ਪਾਰਟੀ ਦੇ ਉਮੀਦਵਾਰ ਬਣਾਉਣ ਸਬੰਧੀ ਰਸਮੀ ਐਲਾਨ ਕੀਤਾ ਜਾਵੇਗਾ। ਟਰੰਪ (77) ਨੂੰ ਹੁਣ ਤਕ 1,215 ਡੈਲੀਗੇਟਾਂ ਦਾ ਸਮਰਥਨ ਮਿਲ ਚੁੱਕਾ ਹੈ। ਜੁਲਾਈ ਵਿਚ ਮਿਲਵਾਕੀ ਵਿਚ 'ਰਿਪਬਲਿਕਨ ਨੈਸ਼ਨਲ ਕਨਵੈਨਸ਼ਨ' ਵਿਚ ਟਰੰਪ ਨੂੰ ਅਧਿਕਾਰਤ ਤੌਰ 'ਤੇ ਉਮੀਦਵਾਰ ਐਲਾਨਿਆ ਜਾਵੇਗਾ।

ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਬਾਈਡਨ ਦੇ ਪਾਰਟੀ ਦੇ ਉਮੀਦਵਾਰ ਬਣਨ 'ਤੇ ਖੁਸ਼ੀ ਪ੍ਰਗਟਾਈ ਹੈ। ਬਾਈਡਨ ਨੇ ਇਕ ਬਿਆਨ ਜਾਰੀ ਕਰਕੇ ਜਿੱਤ ਅਤੇ ਉਮੀਦਵਾਰੀ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਟਰੰਪ ਨੂੰ ਲੋਕਤੰਤਰ ਲਈ ਖ਼ਤਰਾ ਕਰਾਰ ਦਿਤਾ। ਬਾਈਡਨ ਨੇ ਕਿਹਾ ਕਿ ਟਰੰਪ "ਗ਼ੁੱਸੇ ਅਤੇ ਬਦਲੇ ਦੀ ਮੁਹਿੰਮ ਚਲਾ ਰਹੇ ਸਨ ਜੋ ਅਮਰੀਕਾ ਦੇ ਮੂਲ ਵਿਚਾਰਾਂ ਲਈ ਖ਼ਤਰਾ ਹੈ।"

(For more Punjabi news apart from Biden and Trump set for US President Election rematch, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement