Toronto News : ਕੈਨੇਡਾ ਨੇ ਮਾਪਿਆਂ, ਦਾਦਾ-ਦਾਦੀ ਦੀ ਪੀ.ਆਰ ਸਪਾਂਸਰਸ਼ਿਪ ਅਰਜ਼ੀਆਂ ’ਤੇ ਲੱਗੀ ਰੋਕ ਹਟਾਈ

By : BALJINDERK

Published : Mar 13, 2025, 7:02 pm IST
Updated : Mar 13, 2025, 7:02 pm IST
SHARE ARTICLE
file photo
file photo

Toronto News : ਇਮੀਗ੍ਰੇਸ਼ਨ ਮੰਤਰਾਲੇ ਵਲੋਂ ਮੌਜੂਦਾ ਵਰ੍ਹੇ ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ

Toronto News in Punjabi : ਕੈਨੇਡਾ ਤੋਂ ਚੰਗੀ ਖ਼ਬਰ ਹੈ । ਕੈਨੇਡਾ 2025 ਵਿਚ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਨੂੰ ਦੁਬਾਰਾ ਖੋਲ੍ਹ ਰਿਹਾ ਹੈ। ਕੈਨੇਡਾ ਵਿਚ ਵਸਦੇ ਪ੍ਰਵਾਸੀਆਂ ਦੇ ਪੇਰੈਂਟਸ ਅਤੇ ਗਰੈਂਡ ਪੇਰੈਂਟਸ ਨੂੰ ਪੀ.ਆਰ. (ਸਥਾਈ ਨਿਵਾਸ ਸਪਾਂਸਰਸ਼ਿਪ) ਦੇਣ ਦੀ ਯੋਜਨਾ ’ਤੇ ਲੱਗੀ ਆਰਜ਼ੀ ਰੋਕ ਨੂੰ ਹਟਾਉਂਦਿਆਂ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਮੌਜੂਦਾ ਵਰ੍ਹੇ ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ।  ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਜਾਂ ਨਾਨਾ-ਨਾਨੀ ਨੂੰ ਕੈਨੇਡਾ ਲਿਆ ਕੇ ਉਨ੍ਹਾਂ ਨੂੰ ਇਥੇ ਰਹਿਣ ਅਤੇ ਕੰਮ ਕਰਨ ਦਾ ਮੌਕਾ ਦੇ ਸਕਣਗੇ।

ਸਾਲ 2020 ਦੌਰਾਨ ਅਪਣੇ ਮਾਤਾ-ਪਿਤਾ, ਦਾਦਾ-ਦਾਦੀ ਜਾਂ ਨਾਨ-ਨਾਨੀ ਨੂੰ ਕੈਨੇਡਾ ਸੱਦਣ ਦੀ ਇੱਛਾ ਪ੍ਰਗਟਾਉਣ ਵਾਲੇ ਬਿਨੈਕਾਰਾਂ ਵਿਚੋਂ ਇਮੀਗ੍ਰੇਸ਼ਨ ਮੰਤਰਾਲਾ ਅਪਣੀ ਮਰਜ਼ੀ ਨਾਲ ਅਰਜ਼ੀਆਂ ਦੀ ਚੋਣ ਕਰੇਗਾ ਅਤੇ ਇਨ੍ਹਾਂ ਦੀ ਪ੍ਰੋਸੈਸਿੰਗ ਵਿਚ ਘੱਟੋ ਘੱਟ 24 ਮਹੀਨੇ ਦਾ ਸਮਾਂ ਲੱਗ ਸਕਦਾ ਹੈ ਪਰ ਕਿਊਬੈਕ ਨਾਲ ਸਬੰਧਤ ਅਰਜ਼ੀਆਂ ਦੇ ਨਿਪਟਾਰੇ ਵਿਚ 48 ਮਹੀਨੇ ਦਾ ਸਮਾਂ ਲੱਗਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ ਕਿਉਂਕਿ ਸੂਬਾ ਸਰਕਾਰ ਵਲੋਂ ਅਪਣੇ ਫ਼ੈਮਿਲੀ ਕਲਾਸ ਵਿਚ ਵੀਜ਼ਿਆਂ ਦੀ ਗਿਣਤੀ ਬੇਹੱਦ ਸੀਮਤ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦਾ ਸੱਭ ਤੋਂ ਵੱਡਾ ਫ਼ਾਇਦਾ ਭਾਰਤੀ ਪੰਜਾਬੀਆਂ ਨੂੰ ਹੋਵੇਗਾ, ਜੋ ਅਪਣੇ ਬੱਚਿਆਂ ਨਾਲ ਕੈਨੇਡਾ ਵਿਚ ਰਹਿਣਾ ਚਾਹੁੰਦੇ ਹਨ।

ਕੈਨੇਡੀਅਨ ਗਜ਼ਟ ਵਿਚ ਪ੍ਰਕਾਸ਼ਤ ਹਦਾਇਤਾਂ ਮੁਤਾਬਕ ਪਰਵਾਰਾਂ ਦਾ ਮਿਲਾਪ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਪਰ ਅਤੀਤ ਵਿਚ ਆਈਆਂ ਅਰਜ਼ੀਆਂ ਦੀ ਪ੍ਰੋਸੈਸਿੰਗ ਵਲ ਵੀ ਧਿਆਨ ਦੇਣਾ ਲਾਜ਼ਮੀ ਹੈ। ਅਪਣੇ ਪੇਰੈਂਟਸ ਜਾਂ ਗਰੈਂਡ ਪੇਰੈਂਟਸ ਨੂੰ ਕੈਨੇਡਾ ਸੱਦਣ ਦੇ ਇੱਛੁਕ ਪ੍ਰਵਾਸੀਆਂ ਨੂੰ ਸੁਝਾਅ ਦਿਤਾ ਗਿਆ ਹੈ ਕਿ ਉਹ ਸੁਪਰ ਵੀਜ਼ਾ ਦੀ ਸ਼੍ਰੇਣੀ ਵਲ ਜਾ ਸਕਦੇ ਹਨ ਜਿਸ ਰਾਹੀਂ ਪੰਜ ਸਾਲ ਤਕ ਕੈਨੇਡਾ ਵਿਚ ਠਹਿਰਾਅ ਕੀਤਾ ਜਾ ਸਕਦਾ ਹੈ ਅਤੇ ਦੋ ਸਾਲ ਦਾ ਹੋਰ ਵਾਧਾ ਵੀ ਕਰਵਾਇਆ ਜਾ ਸਕਦਾ ਹੈ। ਇਮੀਗ੍ਰੇਸ਼ਨ ਮੰਤਰਾਲੇ ਦਾ ਕਹਿਣਾ ਹੈ ਕਿ 2025 ਦੇ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਦਿਲਚਸਪੀ ਦੇ ਪ੍ਰਗਟਾਵੇ ਮੰਗਣ ਬਾਰੇ ਵਿਸਤਾਰਤ ਜਾਣਕਾਰੀ ਆਉਣ ਵਾਲੇ ਮਹੀਨਿਆਂ ਦੌਰਾਨ ਮੁਹਈਆ ਕਰਵਾਈ ਜਾਵੇਗੀ।  

(For more news apart from  Canada lifts ban on PR sponsorship applications for parents, grandparents News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement