
ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦਿਨ ਭਾਰਤ ਤੋਂ ਰੇਲ ਗੱਡੀ ਰਾਹੀਂ 839 ਸਿੱਖ ਸ਼ਰਧਾਲੂ ਪੰਜਾ ਸਾਹਿਬ ਪਹੁੰਚੇ ਹਨ।
ਲਾਹੌਰ (ਬਾਬਰ ਜਲੰਧਰੀ): ਜੰਨਤ ਵਰਗਾ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀਆਂ ਇਹ ਤਸਵੀਰਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀਆਂ ਹਨ। ਜਿੱਥੇ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੀ ਬਹੁਤ ਹੀ ਸ਼ਾਨਦਾਰ ਸਜ਼ਾਵਟ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਲਾਈਟਾਂ ਦੀ ਲੜੀਆਂ ਨਾਲ ਸਜਾਇਆ ਗਿਆ ਹੈ।
Vaisakhi festival at Gurdwara Panja Sahib
ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦਿਨ ਭਾਰਤ ਤੋਂ ਰੇਲ ਗੱਡੀ ਰਾਹੀਂ 839 ਸਿੱਖ ਸ਼ਰਧਾਲੂ ਪੰਜਾ ਸਾਹਿਬ ਪਹੁੰਚੇ ਹਨ। ਇਸ ਮੌਕੇ ਸਿੱਖ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸਿੱਖ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।
Sikh
ਦਸ ਦਈਏ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਿੱਖ ਸ਼ਰਧਾਲੂਆਂ ਦਾ ਜਥਾ 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ, 17 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਅਤੇ ਫਿਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਇਹ ਜਥਾ 21 ਅਪ੍ਰੈਲ ਨੂੰ ਅਟਾਰੀ ਸਰਹੱਦ ਰਸਤੇ ਵਾਪਸ ਭਾਰਤ ਪਰਤੇਗਾ।
Sikh pilgrims arrive for Baisakhi celebrations
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਗੁਰਦੁਆਰੇ ਪੰਜਾ ਸਾਹਿਬ ਵਿਚ ਵੈਸਾਖੀ ਦਾ ਜਸ਼ਨ ਮਨਾਉਣ ਲਈ ਸ਼ੁੱਕਰਵਾਰ ਨੂੰ ਕਈ ਸਿੱਖ ਯਾਤਰੀ ਪਾਕਿਸਤਾਨ ਪਹੁੰਚੇ ਹਨ। ਦੋ ਵਿਸ਼ੇਸ਼ ਰੇਲਗੱਡੀਆਂ ਵਿਚ ਵਾਘਾ ਰੇਲਵੇ ਸਟੇਸ਼ਨ ਪਹੁੰਚੇ ਤੀਰਥ ਯਾਤਰੀਆਂ ਦਾ ਸਵਾਗਤ ਇਵੈਕਿਉ ਟ੍ਰਸਟ ਪ੍ਰਾਪਰਟੀ ਬੋਰਡ ਦੇ ਸੈਕਟਰੀ ਤਾਰਿਕ ਖਾਨ ਅਤੇ ਪਾਕਿਸਤਾਨ ਗੁਰਦੁਆਰੇ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਤਾਰਾ ਸਿੰਘ ਨੇ ਕੀਤਾ।