ਭਾਰਤ ਨੇ ਅਫਗਾਨਿਸਤਾਨ ’ਚ ਹਿੰਦੂਆਂ ਅਤੇ ਸਿੱਖਾਂ ਨੂੰ ਜ਼ਮੀਨ ਵਾਪਸ ਕਰਨ ਨੂੰ ਸਕਾਰਾਤਮਕ ਵਿਕਾਸ ਦਸਿਆ 
Published : Apr 13, 2024, 4:31 pm IST
Updated : Apr 13, 2024, 4:32 pm IST
SHARE ARTICLE
Sikh
Sikh

ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਜੇ.ਪੀ. ਸਿੰਘ ਨੇ ਪਿਛਲੇ ਮਹੀਨੇ ਤਾਲਿਬਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਕੀ ਨਾਲ ਗੱਲਬਾਤ ਕੀਤੀ ਸੀ

ਨਵੀਂ ਦਿੱਲੀ: ਭਾਰਤ ਨੇ ਅਫਗਾਨ ਹਿੰਦੂ ਅਤੇ ਸਿੱਖ ਘੱਟ ਗਿਣਤੀਆਂ ਨੂੰ ਜ਼ਮੀਨੀ ਅਧਿਕਾਰ ਬਹਾਲ ਕਰਨ ਦੇ ਤਾਲਿਬਾਨ ਸ਼ਾਸਨ ਦੇ ਕਦਮ ਨੂੰ ਸ਼ੁਕਰਵਾਰ ਨੂੰ ਸਕਾਰਾਤਮਕ ਕਦਮ ਦਸਿਆ। ਰੀਪੋਰਟਾਂ ਮੁਤਾਬਕ ਤਾਲਿਬਾਨ ਪ੍ਰਸ਼ਾਸਨ ਨੇ ਹਿੰਦੂਆਂ ਅਤੇ ਸਿੱਖਾਂ ਦੇ ਜਾਇਦਾਦ ਅਧਿਕਾਰਾਂ ਨੂੰ ਬਹਾਲ ਕਰਨ ਲਈ ਕਦਮ ਚੁਕੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘‘ਅਸੀਂ ਇਸ ਮੁੱਦੇ ’ਤੇ ਰੀਪੋਰਟਾਂ ਦੇਖੀਆਂ ਹਨ। ਜੇਕਰ ਤਾਲਿਬਾਨ ਪ੍ਰਸ਼ਾਸਨ ਨੇ ਅਫਗਾਨ ਹਿੰਦੂਆਂ ਅਤੇ ਸਿੱਖਾਂ ਦੇ ਅਪਣੇ ਨਾਗਰਿਕਾਂ ਦੀ ਜਾਇਦਾਦ ਦੇ ਅਧਿਕਾਰਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ ਤਾਂ ਅਸੀਂ ਇਸ ਨੂੰ ਸਕਾਰਾਤਮਕ ਘਟਨਾਕ੍ਰਮ ਦੇ ਰੂਪ ’ਚ ਵੇਖਦੇ ਹਾਂ।’’

ਉਨ੍ਹਾਂ ਨੇ ਇਹ ਟਿਪਣੀ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਦੌਰਾਨ ਇਸ ਸਬੰਧ ’ਚ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਕੀਤੀ। ਰੀਪੋਰਟਾਂ ਮੁਤਾਬਕ ਤਾਲਿਬਾਨ ਸ਼ਾਸਨ ਨੇ ਕਾਬੁਲ ’ਚ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਬਤ ਕੀਤੀ ਗਈ ਨਿੱਜੀ ਜ਼ਮੀਨ ਦੇ ਮਾਲਕਾਂ ਦੇ ਅਧਿਕਾਰ ਬਹਾਲ ਕਰਨ ਲਈ ਇਕ ਕਮਿਸ਼ਨ ਦਾ ਗਠਨ ਕੀਤਾ ਹੈ।

ਤਾਲਿਬਾਨ ਸਰਕਾਰ ਦਾ ਤਾਜ਼ਾ ਕਦਮ ਭਾਰਤੀ ਡਿਪਲੋਮੈਟ ਜੇ.ਪੀ. ਸਿੰਘ ਦੀ ਕਾਬੁਲ ’ਚ ਸੀਨੀਅਰ ਅਫਗਾਨ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਕੁੱਝ ਹਫ਼ਤੇ ਬਾਅਦ ਆਇਆ ਹੈ। ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਜੇ.ਪੀ. ਸਿੰਘ ਨੇ ਪਿਛਲੇ ਮਹੀਨੇ ਤਾਲਿਬਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਕੀ ਨਾਲ ਗੱਲਬਾਤ ਕੀਤੀ ਸੀ।

ਜੇ.ਪੀ. ਸਿੰਘ ਵਿਦੇਸ਼ ਮੰਤਰਾਲੇ ਵਿਚ ਪਾਕਿਸਤਾਨ, ਅਫਗਾਨਿਸਤਾਨ ਅਤੇ ਈਰਾਨ ਡਿਵੀਜ਼ਨ ਦੇ ਮੁਖੀ ਹਨ। ਭਾਰਤ ਨੇ ਹੁਣ ਤਕ ਅਫਗਾਨਿਸਤਾਨ ਵਿਚ ਤਾਲਿਬਾਨ ਸ਼ਾਸਨ ਨੂੰ ਮਾਨਤਾ ਨਹੀਂ ਦਿਤੀ ਹੈ ਅਤੇ ਕਾਬੁਲ ਵਿਚ ਇਕ ਸਮਾਵੇਸ਼ੀ ਸਰਕਾਰ ਦੇ ਗਠਨ ਲਈ ਜ਼ੋਰ ਦੇ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਇਸ ਗੱਲ ’ਤੇ ਜ਼ੋਰ ਦਿੰਦਾ ਰਿਹਾ ਹੈ ਕਿ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਿਸੇ ਵੀ ਦੇਸ਼ ਵਿਰੁਧ ਅਤਿਵਾਦੀ ਗਤੀਵਿਧੀਆਂ ਲਈ ਨਹੀਂ ਕੀਤੀ ਜਾਣੀ ਚਾਹੀਦੀ। 

Tags: sikhs

SHARE ARTICLE

ਏਜੰਸੀ

Advertisement

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM
Advertisement