Pakistan News: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅਤਿਵਾਦੀਆਂ ਨੇ ਕੀਤੀ 11 ਲੋਕਾਂ ਦੀ ਹਤਿਆ
Published : Apr 13, 2024, 1:27 pm IST
Updated : Apr 13, 2024, 1:27 pm IST
SHARE ARTICLE
Militants Kidnap, Kill 11 People In Pakistan's Balochistan Province
Militants Kidnap, Kill 11 People In Pakistan's Balochistan Province

ਹਥਿਆਰਬੰਦ ਹਮਲਾਵਰਾਂ ਨੇ ਸ਼ੁੱਕਰਵਾਰ ਨੂੰ ਨੋਸ਼ਕੀ ਜ਼ਿਲ੍ਹੇ ਵਿਚ ਇਕ ਹਾਈਵੇਅ 'ਤੇ ਇਕ ਬੱਸ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ 'ਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ।

Pakistan News: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਅਣਪਛਾਤੇ ਅਤਿਵਾਦੀਆਂ ਨੇ ਬੱਸ ਦੇ 9 ਯਾਤਰੀਆਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਹਤਿਆ ਕਰ ਦਿਤੀ ਹੈ। ਪੁਲਿਸ ਨੇ ਸ਼ਨੀਵਾਰ ਨੂੰ ਦਸਿਆ ਕਿ ਪਹਿਲੀ ਘਟਨਾ ਵਿਚ, ਹਥਿਆਰਬੰਦ ਹਮਲਾਵਰਾਂ ਨੇ ਸ਼ੁੱਕਰਵਾਰ ਨੂੰ ਨੋਸ਼ਕੀ ਜ਼ਿਲ੍ਹੇ ਵਿਚ ਇਕ ਹਾਈਵੇਅ 'ਤੇ ਇਕ ਬੱਸ ਨੂੰ ਰੋਕਿਆ ਅਤੇ ਬੰਦੂਕ ਦੀ ਨੋਕ 'ਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ।

ਇਕ ਅਧਿਕਾਰੀ ਨੇ ਕਿਹਾ, "ਬਾਅਦ ਵਿਚ, ਨੌਂ ਬੰਦਿਆਂ ਦੀਆਂ ਲਾਸ਼ਾਂ ਇਕ ਪਹਾੜੀ ਖੇਤਰ ਵਿਚ ਇਕ ਪੁਲ ਦੇ ਨੇੜੇ ਮਿਲੀਆਂ ਅਤੇ ਉਨ੍ਹਾਂ ਦੇ ਸਰੀਰਾਂ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।" ਉਨ੍ਹਾਂ ਕਿਹਾ, "ਬੱਸ ਕਵੇਟਾ ਤੋਂ ਤਫ਼ਤਾਨ ਜਾ ਰਹੀ ਸੀ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਬੱਸ ਨੂੰ ਰੋਕਿਆ ਅਤੇ ਯਾਤਰੀਆਂ ਦੀ ਪਛਾਣ ਕਰਨ ਤੋਂ ਬਾਅਦ, ਨੌਂ ਵਿਅਕਤੀਆਂ ਨੂੰ ਅਗਵਾ ਕਰਕੇ ਪਹਾੜੀ ਖੇਤਰਾਂ ਵਿਚ ਲੈ ਗਏ।"

ਇਕ ਹੋਰ ਘਟਨਾ ਵਿਚ, ਉਸੇ ਹਾਈਵੇਅ 'ਤੇ ਇਕ ਕਾਰ 'ਤੇ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਕਿਹਾ ਕਿ ਨੋਸ਼ਕੀ ਹਾਈਵੇਅ 'ਤੇ 11 ਲੋਕਾਂ ਦੀ ਹਤਿਆ 'ਚ ਸ਼ਾਮਲ ਅਤਿਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਤਿਵਾਦੀਆਂ ਦਾ ਮਕਸਦ ਬਲੋਚਿਸਤਾਨ ਦੀ ਸ਼ਾਂਤੀ ਨੂੰ ਭੰਗ ਕਰਨਾ ਹੈ।

ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ।ਅਜੇ ਤਕ ਕਿਸੇ ਵੀ ਪਾਬੰਦੀਸ਼ੁਦਾ ਸੰਗਠਨ ਨੇ ਇਨ੍ਹਾਂ ਹਤਿਆਵਾਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਸ ਸਾਲ ਹਾਲ ਹੀ ਦੇ ਹਫਤਿਆਂ 'ਚ ਪਾਬੰਦੀਸ਼ੁਦਾ ਸੰਗਠਨਾਂ ਅਤੇ ਅਤਿਵਾਦੀਆਂ ਵਲੋਂ ਅਤਿਵਾਦੀਆਂ ਹਮਲਿਆਂ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ।

(For more Punjabi news apart from Militants Kidnap, Kill 11 People In Pakistan's Balochistan Province, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement