ਇਮਰਾਨ ਖ਼ਾਨ ਨੇ ਆਪਣੀ ਗ੍ਰਿਫ਼ਤਾਰੀ ਲਈ ਫੌਜ ਮੁਖੀ ਨੂੰ ਠਹਿਰਾਇਆ ਜ਼ਿੰਮੇਵਾਰ 
Published : May 13, 2023, 2:12 pm IST
Updated : May 13, 2023, 2:12 pm IST
SHARE ARTICLE
Imran Khan
Imran Khan

ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਦੋ ਹਫ਼ਤਿਆਂ ਲਈ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ

 

ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 9 ਮਈ ਨੂੰ ਹੋਈ ਗ੍ਰਿਫ਼ਤਾਰੀ ਲਈ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਇੱਥੋਂ ਦੀ ਇਕ ਅਦਾਲਤ ਵਿਚ ਉਨ੍ਹਾਂ ਦੀ ਨਾਟਕੀ ਗ੍ਰਿਫ਼ਤਾਰੀ ਨੇ ਦੇਸ਼ ਭਰ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਦੂਰੀ ਬਣਾ ਲਈ ਹੈ। 
ਇਕ ਅਖ਼ਬਾਰ ਨੇ ਸ਼ਨੀਵਾਰ ਨੂੰ ਖ਼ਬਰ ਦਿੱਤੀ ਕਿ ਖ਼ਾਨ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਦੇ ਅਹਾਤੇ ਵਿਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।

ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਦੋ ਹਫ਼ਤਿਆਂ ਲਈ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ ਅਤੇ ਸੋਮਵਾਰ ਤੱਕ ਦੇਸ਼ ਵਿਚ ਕਿਤੇ ਵੀ ਦਰਜ ਕਿਸੇ ਵੀ ਕੇਸ ਵਿਚ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਆਈਐਚਸੀ ਦੇ ਤਿੰਨ ਵੱਖ-ਵੱਖ ਬੈਂਚਾਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ 70 ਸਾਲਾ ਮੁਖੀ ਨੂੰ ਰਾਹਤ ਦਿੱਤੀ, ਜਿਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਵਿਚ ਲਿਆਂਦਾ ਗਿਆ ਸੀ।

ਇਕ ਹੋਰ ਚੈਨਲ ਨਾਲ ਗੱਲਬਾਤ ਕਰਦਿਆਂ ਖਾਨ ਨੇ ਕਿਹਾ, ''ਇਸ ਦੇ ਪਿੱਛੇ ਸੁਰੱਖਿਆ ਏਜੰਸੀਆਂ ਨਹੀਂ, ਸਗੋਂ ਇਕ ਆਦਮੀ ਹੈ, ਜੋ ਕਿ ਫੌਜ ਮੁਖੀ ਹੈ। ਫੌਜ ਵਿਚ ਲੋਕਤੰਤਰ ਨਹੀਂ ਹੈ। ਜੋ ਵੀ ਹੋ ਰਿਹਾ ਹੈ, ਉਹ ਫੌਜ ਦੇ ਅਕਸ ਨੂੰ ਖ਼ਰਾਬ ਕਰ ਰਿਹਾ ਹੈ।'' ਖਾਨ ਨੇ ਕਿਹਾ, "ਅਤੇ ਉਹ [ਫੌਜ ਮੁਖੀ] ਚਿੰਤਤ ਹਨ ਕਿ ਜੇਕਰ ਮੈਂ ਸੱਤਾ ਵਿਚ ਵਾਪਸ ਆਇਆ, ਤਾਂ ਮੈਂ ਉਸ ਨੂੰ ਹਟਾ ਦੇਵਾਂਗਾ। (ਇਸ ਲਈ) ਇਹ ਸਭ ਸਿੱਧੇ ਉਸ ਦੇ ਹੁਕਮਾਂ 'ਤੇ ਹੋ ਰਿਹਾ ਹੈ।

ਖਾਨ ਨੇ ਕਿਹਾ ਕਿ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਅਣਜਾਣ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੋ ਦਿਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 40 ਲੋਕਾਂ ਦੀ ਜਾਨ ਚਲੀ ਗਈ ਸੀ। ਖਾਨ ਨੇ ਕਿਹਾ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੋ ਹੋਇਆ ਉਹ ਉਸ ਦੇ ਵੱਸ ਤੋਂ ਬਾਹਰ ਸੀ। ਉਸ ਨੇ ਪੁੱਛਿਆ, “ਜਦੋਂ ਮੈਂ ਹਿਰਾਸਤ ਵਿਚ ਸੀ ਤਾਂ ਵਾਪਰੀਆਂ ਘਟਨਾਵਾਂ ਲਈ ਮੈਨੂੰ ਕਿਵੇਂ ਦੋਸ਼ੀ ਠਹਿਰਾਇਆ ਜਾ ਸਕਦਾ ਹੈ?”

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement