
ਟਵੀਟ ਜ਼ਰੀਏ ਦਿੱਤੀ ਜਾਣਕਾਰੀ
ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖ਼ੁਦ ਟਵੀਟ ਜ਼ਰੀਏ ਦਿੱਤੀ ਹੈ। ਉਹਨਾਂ ਲਿਖਿਆ ਕਿ ਮੇਰਾ ਕੋਵਿਡ-19 ਟੈਸਟ ਸਕਾਰਾਤਮਕ ਆਇਆ ਹੈ। ਮੈਂ ਜਨਤਕ ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਿਹਾ ਹਾਂ।
ਜਸਟਿਨ ਟਰੂਡੋ ਨੇ ਅੱਗੇ ਲਿਖਿਆ ਕਿ ਕੋਰੋਨਾ ਟੀਕਾਕਰਨ ਹੋਣ ਕਾਰਨ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਜੇਕਰ ਤੁਸੀਂ ਵੈਕਸੀਨ ਨਹੀਂ ਲਗਵਾਈ ਤਾਂ ਜ਼ਰੂਰ ਲਗਵਾਓ ਅਤੇ ਕੋਸ਼ਿਸ਼ ਕਰੋ ਕਿ ਬੂਸਟਰ ਡੋਜ਼ ਵੀ ਲਓ। ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਆਪਣੀ ਅਤੇ ਇਕ ਦੂਜੇ ਦੀ ਸਿਹਤ ਦਾ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਹੈ।