Kuwait Fire : ਕੁਵੈਤ ਅਗਨੀ ਕਾਂਡ ’ਚ ਹੁਣ ਤੱਕ 45 ਭਾਰਤੀਆਂ ਦੀ ਮੌਤ, ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਤਿਆਰੀ 'ਚ ਹਵਾਈ ਸੈਨਾ
Published : Jun 13, 2024, 9:25 pm IST
Updated : Jun 13, 2024, 9:25 pm IST
SHARE ARTICLE
Kirti Vardhan Singh
Kirti Vardhan Singh

ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਗ 'ਚ ਜ਼ਖਮੀ ਹੋਏ ਭਾਰਤੀਆਂ ਦੀ ਮਦਦ ਕਰਨ ਅਤੇ ਲਾਸ਼ਾਂ ਨੂੰ ਭਾਰਤ ਲਿਆਉਣ ਲਈ ਕੁਵੈਤ ਪਹੁੰਚੇ

Kuwait Fire : ਕੁਵੈਤ ਦੇ ਦੱਖਣੀ ਸ਼ਹਿਰ ਮੰਗਾਫ ਵਿੱਚ ਬੁੱਧਵਾਰ ਸਵੇਰੇ ਇੱਕ 7 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ ਸੀ, ਜਿਸ ਵਿੱਚ 196 ਪ੍ਰਵਾਸੀ ਮਜ਼ਦੂਰ ਰਹਿ ਰਹੇ ਸਨ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 45 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਕੁਵੈਤ ਦੇ ਅਧਿਕਾਰੀਆਂ ਨੇ ਦੱਸਿਆ ਕਿ 45 ਭਾਰਤੀਆਂ ਦੀਆਂ ਲਾਸ਼ਾਂ ਦਾ ਡੀਐਨਏ ਟੈਸਟ ਕੀਤਾ ਗਿਆ ਹੈ। 

ਇਸ ਹਾਦਸੇ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅੱਗ 'ਚ ਜ਼ਖਮੀ ਹੋਏ ਭਾਰਤੀਆਂ ਦੀ ਮਦਦ ਕਰਨ ਅਤੇ ਲਾਸ਼ਾਂ ਨੂੰ ਭਾਰਤ ਲਿਆਉਣ ਲਈ ਕੁਵੈਤ ਪਹੁੰਚੇ। ਜਾਣਕਾਰੀ ਮੁਤਾਬਕ ਭਾਰਤੀ ਹਵਾਈ ਸੈਨਾ ਦਾ ਇਕ ਜਹਾਜ਼ ਭਾਰਤੀਆਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਤਿਆਰ ਹੈ।

ਕੁਵੈਤ ਪਹੁੰਚਣ ਤੋਂ ਬਾਅਦ ਕੀਰਤੀ ਵਰਧਨ ਸਿੰਘ ਨੇ ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ ਨਾਲ ਮੁਲਾਕਾਤ ਕੀਤੀ। ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਅਲ-ਯਾਹੀਆ ਨੇ ਡਾਕਟਰੀ ਸਹਾਇਤਾ, ਲਾਸ਼ਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਅਤੇ ਘਟਨਾ ਦੀ ਜਾਂਚ ਸਮੇਤ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ। 

ਦੂਤਾਵਾਸ ਨੇ ਕਿਹਾ ਕਿ ਵਿਦੇਸ਼ ਮੰਤਰੀ ਯਾਹੀਆ ਨੇ ਇਸ ਦੁਖਦਾਈ ਘਟਨਾ 'ਤੇ ਸੋਗ ਪ੍ਰਗਟ ਕੀਤਾ ਹੈ। ਦੂਤਾਵਾਸ ਨੇ ਕਿਹਾ ਕਿ ਵਿਦੇਸ਼ ਰਾਜ ਮੰਤਰੀ ਨੇ ਕੁਵੈਤ ਦੇ ਸਾਰੇ ਸਬੰਧਤ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਕੀਰਤੀ ਵਰਧਨ ਸਿੰਘ ਨੇ ਮੁਬਾਰਕ ਅਲ ਕਬੀਰ ਹਸਪਤਾਲ ਦਾ ਵੀ ਦੌਰਾ ਕੀਤਾ, ਜਿੱਥੇ ਸੱਤ ਜ਼ਖਮੀ ਭਾਰਤੀ ਦਾਖਲ ਹਨ। ਕੀਰਤੀ ਵਰਧਨ ਸਿੰਘ ਨੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਆਪਣੀ ਜਾਨ ਗੁਆਉਣ ਵਾਲੇ ਜ਼ਿਆਦਾਤਰ ਭਾਰਤੀ ਕੇਰਲ ਦੇ ਸਨ

ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਕੁਵੈਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਸ਼ੇਖ ਫਾਹਦ ਅਲ-ਯੂਸਫ ਅਲ-ਸਬਾਹ ਨੇ ਕਿਹਾ ਕਿ ਅਧਿਕਾਰੀਆਂ ਨੇ 48 ਲਾਸ਼ਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 45 ਭਾਰਤੀ ਅਤੇ ਤਿੰਨ ਫਿਲੀਪੀਨਜ਼ ਹਨ। ਉਨ੍ਹਾਂ ਕਿਹਾ ਕਿ ਇੱਕ ਬਾਕੀ ਬਚੀ ਲਾਸ਼ ਦੀ ਸ਼ਨਾਖਤ ਲਈ ਯਤਨ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ 'ਚ ਜਾਨ ਗਵਾਉਣ ਵਾਲੇ ਜ਼ਿਆਦਾਤਰ ਭਾਰਤੀ ਕੇਰਲ ਦੇ ਰਹਿਣ ਵਾਲੇ ਹਨ।

ਕੁਵੈਤ ਅੱਗ ਦੀ ਘਟਨਾ ਤੋਂ ਬਾਅਦ ਭਾਰਤ ਸਰਕਾਰ ਐਕਟਿਵ 

ਬੁੱਧਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਵੈਤ ਅੱਗ ਦੀ ਘਟਨਾ ਨੂੰ ਲੈ ਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਨੈ ਕਵਾਤਰਾ ਅਤੇ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਅਤੇ ਹੋਰਾਂ ਨਾਲ ਮੀਟਿੰਗ ਕਰਕੇ ਸਥਿਤੀ ਦੀ ਸਮੀਖਿਆ ਕੀਤੀ। ਮੀਟਿੰਗ ਤੋਂ ਬਾਅਦ ਪੀਐਮ ਮੋਦੀ ਨੇ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਜੈਸ਼ੰਕਰ ਨੇ ਕੁਵੈਤ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦੀ ਉਨ੍ਹਾਂ ਦੇ ਦੇਸ਼ ਵਾਪਸ ਲਿਆਉਣ ਦੀ ਅਪੀਲ ਕੀਤੀ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਕੁਵੈਤ 'ਚ ਅੱਗ ਲੱਗਣ ਦੀ ਘਟਨਾ 'ਤੇ ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੁਵੈਤ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਭਰੋਸਾ ਦਿੱਤਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਖਮੀਆਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਮਿਲ ਰਹੀ ਹੈ।

 ਕਦੋਂ ਹੋਇਆ ਸੀ ਹਾਦਸਾ ?

ਕੁਵੈਤ ਦੇ ਮੀਡੀਆ ਮੁਤਾਬਕ ਅੱਗ ਰਸੋਈ 'ਚ ਲੱਗੀ ਸੀ, ਜ਼ਿਆਦਾਤਰ ਮੌਤਾਂ ਧੂੰਏਂ ਕਾਰਨ ਹੋਈਆਂ ਹਨ। ਅਲ-ਅਹਿਮਦੀ ਗਵਰਨੋਰੇਟ ਦੇ ਅਧਿਕਾਰੀਆਂ ਨੂੰ ਬੁੱਧਵਾਰ ਸਵੇਰੇ 4.30 ਵਜੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ। ਇਸ ਦਾ ਮਤਲਬ ਹੈ ਕਿ ਅੱਗ ਸਵੇਰੇ ਤੜਕੇ ਲੱਗੀ, ਜਦੋਂ ਲੋਕ ਸੁੱਤੇ ਪਏ ਸਨ। ਕੁਵੈਤ ਦੇ ਮੀਡੀਆ ਦੇ ਅਨੁਸਾਰ ਨਿਰਮਾਣ ਕੰਪਨੀ NBTC ਸਮੂਹ ਨੇ 195 ਤੋਂ ਵੱਧ ਮਜ਼ਦੂਰਾਂ ਨੂੰ ਰਹਿਣ ਲਈ ਇਮਾਰਤ ਕਿਰਾਏ 'ਤੇ ਦਿੱਤੀ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕੇਰਲ, ਤਾਮਿਲਨਾਡੂ ਅਤੇ ਉੱਤਰੀ ਰਾਜਾਂ ਦੇ ਭਾਰਤੀ ਸਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement