
ਨੈਸ਼ਨਲ ਟੀਵੀ 'ਤੇ ਕਬਜ਼ੇ ਤੋਂ ਬਾਅਦ ਚੈਨਲ ਬੰਦ ਹੋ ਗਿਆ ਹੈ। ਕਈ ਥਾਵਾਂ 'ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਹਨ।
ਕੋਲੰਬੋ: ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਛੱਡ ਕੇ ਮਾਲਦੀਵ ਚਲੇ ਗਏ ਹਨ। ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਦੇਸ਼ ਵਾਸੀਆਂ ਦਾ ਗੁੱਸਾ ਭੜਕ ਗਿਆ ਹੈ। ਪ੍ਰਦਰਸ਼ਨਕਾਰੀ ਰਾਜਧਾਨੀ ਕੋਲੰਬੋ ਦੀਆਂ ਸੜਕਾਂ 'ਤੇ ਗੁੱਸੇ ਨਾਲ ਪ੍ਰਦਰਸ਼ਨ ਕਰ ਰਹੇ ਹਨ। ਲੋਕਾਂ ਦੇ ਤਿੱਖੇ ਵਿਰੋਧ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
ਗੁੱਸੇ 'ਚ ਆਈ ਭੀੜ ਨੇ ਪੀਐੱਮ ਹਾਊਸ ਅਤੇ ਨੈਸ਼ਨਲ ਟੀਵੀ 'ਰੂਪਵਾਹਿਨੀ' ਦੇ ਸਟੂਡੀਓ 'ਤੇ ਕਬਜ਼ਾ ਕਰ ਲਿਆ ਹੈ। ਜਦਕਿ ਹਜ਼ਾਰਾਂ ਲੋਕ ਸੰਸਦ ਭਵਨ ਵੱਲ ਮਾਰਚ ਕਰ ਰਹੇ ਹਨ। ਨੈਸ਼ਨਲ ਟੀਵੀ 'ਤੇ ਕਬਜ਼ੇ ਤੋਂ ਬਾਅਦ ਚੈਨਲ ਬੰਦ ਹੋ ਗਿਆ ਹੈ। ਕਈ ਥਾਵਾਂ 'ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਹਨ। ਦੋਵਾਂ ਧੜਿਆਂ ਵਿਚ ਝੜਪ ਵੀ ਹੋਈ, ਜਿਸ ਵਿਚ 12 ਲੋਕ ਜ਼ਖਮੀ ਹੋ ਗਏ।
Sri Lanka declares state of emergency as president flees country
ਪ੍ਰਧਾਨ ਮੰਤਰੀ ਰਾਨਿਲ ਵਿਕਰਾਂਸਿੰਘੇ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ 'ਤੇ ਹੈਲੀਕਾਪਟਰ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ।
Sri Lanka's President Gotabaya Rajapaksa flees the country
ਦੇਸ਼ ਛੱਡ ਕੇ ਭੱਜੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਅਸਤੀਫਾ ਨਹੀਂ ਦਿੱਤਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੂੰ ਆਪਣੀ ਥਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਵੀ ਮੰਗ ਕਰ ਰਹੇ ਹਨ।