Pakistan News : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਸਾਲ ਬਾਅਦ ਜੇਲ੍ਹ ਤੋਂ ਹੋਣਗੇ ਰਿਹਾਅ 

By : BALJINDERK

Published : Jul 13, 2024, 5:15 pm IST
Updated : Jul 14, 2024, 1:16 pm IST
SHARE ARTICLE
Pakistan Former PM Imran Khan
Pakistan Former PM Imran Khan

Pakistan News : ਫ਼ਰਜ਼ੀ ਵਿਆਹ ਮਾਮਲੇ 'ਚ ਅਦਾਲਤ ਨੇ 3 ਮਾਮਲਿਆਂ 'ਚ ਦੋਸ਼ੀ ਕਰਾਰ ਦਿੱਤਾ, 2 ਮਾਮਲਿਆ 'ਚ ਪਹਿਲਾਂ ਤੋਂ ਹਨ ਬਰੀ 

Pakistan News : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਉਸ ਨੂੰ ਇਦਤ ਕੇਸ (ਫ਼ਰਜ਼ੀ ਵਿਆਹ) ਵਿਚ ਰਿਹਾਅ ਕੀਤਾ ਗਿਆ ਹੈ। ਇਸਲਾਮਾਬਾਦ ਕੋਰਟ ਨੇ ਸ਼ਨੀਵਾਰ ਨੂੰ ਇਹ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਉਹ ਤੋਸ਼ਾਖਾਨਾ ਕੇਸ ਅਤੇ ਸਾਈਫਰ ਕੇਸ ਵਿਚ ਬਰੀ ਹੋ ਚੁੱਕੇ ਹਨ।

ਇਹ ਵੀ ਪੜੋ: Dubai News : ਦੁਬਈ ਦੇ ਅਬੂ ਧਾਬੀ ’ਚ ਇਕ ਸੜਕ ਦਾ ਨਾਂਅ ਭਾਰਤੀ ਮੂਲ ਦੇ ਡਾ. ਦੇ ਨਾਂਅ ’ਤੇ ਰੱਖਿਆ 

ਇਸਲਾਮਾਬਾਦ ਜ਼ਿਲ੍ਹਾ ਅਦਾਲਤ ਨੇ ਸ਼ਨੀਵਾਰ ਨੂੰ ਹੁਕਮ ਦਿੱਤਾ ਕਿ ਜੇਕਰ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਕਿਸੇ ਹੋਰ ਮਾਮਲੇ 'ਚ ਲੋੜੀਂਦੇ ਨਹੀਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ। ਫਰਵਰੀ 'ਚ ਫਰਜ਼ੀ ਵਿਆਹ ਦੇ ਮਾਮਲੇ 'ਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਨੂੰ 7 ਸਾਲ ਦੀ ਕੈਦ ਅਤੇ ਦੋਹਾਂ 'ਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
ਖਾਨ ਨੂੰ ਪਿਛਲੇ ਸਾਲ 9 ਮਈ ਨੂੰ ਅਲ ਕਾਦਿਰ ਟਰੱਸਟ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਪਾਕਿਸਤਾਨੀ ਰੇਂਜਰਾਂ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜੋ: Canada News : ਕੈਨੇਡਾ 'ਚ ਨਾਬਾਲਿਗ ਕੁੜੀਆਂ ਨਾਲ ਛੇੜਛਾੜ ਕਰਦਾ ਭਾਰਤੀ ਕਾਬੂ, ਜਾਣੋ ਕੀ ਹੈ ਮਾਮਲਾ

ਹੁਣ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੀ ਚੇਅਰਮੈਨ ਗੌਹਰ ਖਾਨ ਨੇ ਇਸਲਾਮਾਬਾਦ ਅਦਾਲਤ ਦੇ ਫੈਸਲੇ ਨੂੰ ਦੇਸ਼ ਦੀ ਜਿੱਤ ਦੱਸਿਆ ਹੈ। ਉਸ ਨੇ ਦੱਸਿਆ ਕਿ ਮੈਂ ਅੱਜ ਉਸ ਨੂੰ ਅਡਿਆਲਾ ਜੇਲ੍ਹ ’ਚ ਮਿਲਿਆ। ਖਾਨ ਇਸ ਫੈਸਲੇ ਤੋਂ ਕਾਫੀ ਖੁਸ਼ ਹਨ।
ਬੁਸ਼ਰਾ ਬੀਬੀ ਦੇ ਸਾਬਕਾ ਪਤੀ ਖਵਾਰ ਫਰੀਦ ਮੇਨਕਾ ਨੇ ਬੁਸ਼ਰਾ ਅਤੇ ਇਮਰਾਨ ਪਾਰ ਦੇ ਖਿਲਾਫ਼ ਇਦਤ ਦੇ ਸਮੇਂ ਦੌਰਾਨ ਵਿਆਹ ਕਰਵਾਉਣ ਦਾ ਮਾਮਲਾ ਦਰਜ ਕਰਵਾਇਆ ਸੀ। ਉਸ ਨੂੰ ਇਸ ਮਾਮਲੇ ਵਿਚ 3 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 7 ਸਾਲ ਦੀ ਕੈਦ ਅਤੇ 5 ਲੱਖ ਪਾਕਿਸਤਾਨੀ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

(For more news apart from Pakistan Former PM Imran Khan will be released from jail after one year News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement