ਚੀਨ ਦੇ ਹੁਬੇਈ ਪ੍ਰਾਂਤ ਵਿੱਚ ਮੀਂਹ ਦਾ ਕਹਿਰ, 21 ਲੋਕਾਂ ਦੀ ਮੌਤ
Published : Aug 13, 2021, 11:11 am IST
Updated : Aug 13, 2021, 11:29 am IST
SHARE ARTICLE
Rain
Rain

ਮੌਸਮ ਵਿਭਾਗ ਨੇ ਸਥਾਨਕ ਪ੍ਰਸ਼ਾਸਨ ਨੂੰ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ

ਚੀਨ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਚੀਨ ਦੇ ਹੁਬੇਈ ਪ੍ਰਾਂਤ ਵਿੱਚ ਭਾਰੀ ਮੀਂਹ ਨੇ ਸਥਿਤੀ ਨੂੰ ਇੰਨਾ ਖਰਾਬ ਕਰ ਦਿੱਤਾ ਕਿ ਇੱਕ ਸ਼ਹਿਰ ਵਿੱਚ 21 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਲੋਕ ਅਜੇ ਵੀ ਲਾਪਤਾ ਹਨ। ਸੂਇਸੀਅਨ ਖੇਤਰ ਦੀ ਲਿਉਲਿਨ ਟਾਊਨਸ਼ਿਪ ਵਿੱਚ ਪਿਛਲੇ ਕੁਝ ਦਿਨਾਂ ਵਿੱਚ 500 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ, ਜਿਸ ਕਾਰਨ ਪੂਰਾ ਸ਼ਹਿਰ ਸਾਢੇ ਤਿੰਨ ਮੀਟਰ ਦੀ ਉਚਾਈ ਤੱਕ ਭਰ ਗਿਆ। ਜਾਣਕਾਰੀ ਅਨੁਸਾਰ ਸਮੁੱਚੀ ਟਾਊਨਸ਼ਿਪ ਵਿੱਚ ਤਕਰੀਬਨ 8 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।

 

RainRain

 

ਸਥਾਨਕ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ, ਹਾਲਾਂਕਿ ਅਜੇ ਵੀ ਮੌਤਾਂ ਦੀ ਗਿਣਤੀ ਵਧਣ ਦਾ ਡਰ ਬਣਿਆ ਹੋਇਆ ਹੈ। ਚੀਨੀ ਮੌਸਮ ਵਿਭਾਗ ਵੱਲੋਂ ਇਸ ਖੇਤਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਸ਼ੁੱਕਰਵਾਰ ਨੂੰ ਹੁਬੇਈ, ਹੁਨਾਨ, ਜੇਜਾਂਗ ਅਤੇ ਚੀਨ ਦੇ ਕਈ ਹੋਰ ਖੇਤਰਾਂ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ ਇਹ ਅੰਕੜਾ 200 ਮਿਲੀਮੀਟਰ ਤੱਕ ਜਾ ਸਕਦਾ ਹੈ।

 

RainRain

 

ਮੌਸਮ ਵਿਭਾਗ ਨੇ ਸਥਾਨਕ ਪ੍ਰਸ਼ਾਸਨ ਨੂੰ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਹੈ। ਹੁਬੇਈ ਪ੍ਰਾਂਤ ਦੇ ਸਿਰਫ ਪੰਜ ਵੱਖ-ਵੱਖ ਸ਼ਹਿਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਤੇਜ਼ੀ ਨਾਲ ਸੁਰੱਖਿਅਤ ਜਗ੍ਹਾ ਤੇ ਲਿਜਾਣ ਦਾ ਕੰਮ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਚੀਨ ਦੇ ਹੇਨਾਨ ਪ੍ਰਾਂਤ ਵਿੱਚ ਹੜ੍ਹਾਂ ਕਾਰਨ ਲਗਭਗ 300 ਲੋਕਾਂ ਦੀ ਮੌਤ ਹੋਈ ਸੀ, ਜਦੋਂ ਕਿ 50 ਤੋਂ ਜ਼ਿਆਦਾ ਲੋਕ ਲਾਪਤਾ ਸਨ। ਹੁਣ ਇੱਕ ਵਾਰ ਫਿਰ ਚੀਨ ਦੇ ਵੱਖ -ਵੱਖ ਇਲਾਕਿਆਂ ਵਿੱਚ ਮੀਂਹ ਅਤੇ ਹੜ੍ਹਾਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement