
Bangladesh News : 76 ਸਾਲਾ ਹਸੀਨਾ ਵਿਰੁੱਧ ਇਹ ਪਹਿਲਾ ਕੇਸ ਦਰਜ ਕੀਤਾ ਗਿਆ ਹੈ
Bangladesh News : - ਬੰਗਲਾਦੇਸ਼ ਦੀ ਬੇਦਖਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਾਂ ਖ਼ਿਲਾਫ਼ ਪਿਛਲੇ ਮਹੀਨੇ ਹਿੰਸਕ ਝੜਪਾਂ ਦੌਰਾਨ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਨੂੰ ਲੈ ਕੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਮੀਡੀਆ ਰਿਪੋਰਟਾਂ 'ਚ ਸਾਹਮਣੇ ਆਈ। 76 ਸਾਲਾ ਹਸੀਨਾ ਵਿਰੁੱਧ ਦਰਜ ਕੀਤਾ ਗਿਆ ਇਹ ਪਹਿਲਾ ਕੇਸ ਹੈ, ਜਿਸ ਨੇ ਵਿਵਾਦਪੂਰਨ ਨੌਕਰੀਆਂ ਦੀ ਰਾਖਵਾਂਕਰਨ ਪ੍ਰਣਾਲੀ ਨੂੰ ਲੈ ਕੇ ਆਪਣੀ ਅਵਾਮੀ ਲੀਗ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵਿਆਪਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ ਅਤੇ ਪਿਛਲੇ ਹਫਤੇ ਭਾਰਤ ਭੱਜ ਗਈ ਸੀ।
ਇਹ ਵੀ ਪੜੋ:Delhi News : ਸਾਨੂੰ ਓਲੰਪਿਕ ਲਈ ਮਨਪਸੰਦ ਕੋਚ ਵੀ ਨਹੀਂ ਮਿਲਿਆ : ਅਸ਼ਵਨੀ ਪੋਨੱਪਾ
ਢਾਕਾ ਰਿਪੋਟਰ ਮੁਤਾਬਕ ਇਹ ਮਾਮਲਾ ਕਰਿਆਨੇ ਦੀ ਦੁਕਾਨ ਦੇ ਮਾਲਕ ਅਬੂ ਸਈਦ ਦੇ ਸ਼ੁਭਚਿੰਤਕ ਨੇ ਦਰਜ ਕਰਵਾਇਆ ਹੈ, ਜਿਸ ਦੀ 19 ਜੁਲਾਈ ਨੂੰ ਮੁਹੰਮਦਪੁਰ 'ਚ ਰਿਜ਼ਰਵੇਸ਼ਨ ਅੰਦੋਲਨ ਦੇ ਸਮਰਥਨ 'ਚ ਕੱਢੇ ਗਏ ਜਲੂਸ ਦੌਰਾਨ ਪੁਲਿਸ ਗੋਲੀਬਾਰੀ 'ਚ ਮੌਤ ਹੋ ਗਈ ਸੀ। ਹੋਰ ਮੁਲਜ਼ਮਾਂ ਵਿੱਚ ਅਵਾਮੀ ਲੀਗ ਦੇ ਜਨਰਲ ਸਕੱਤਰ ਓਬੈਦੁਲ ਕਾਦਰ, ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਅਤੇ ਸਾਬਕਾ ਪੁਲਲਿਸ ਇੰਸਪੈਕਟਰ ਜਨਰਲ ਚੌਧਰੀ ਅਬਦੁੱਲਾ ਅਲ ਮਾਮੂਨ ਸ਼ਾਮਲ ਹਨ। ਰਿਪੋਰਟ ਮੁਤਾਬਕ ਇਨ੍ਹਾਂ ਤੋਂ ਇਲਾਵਾ ਕਈ ਉੱਚ ਦਰਜੇ ਦੇ ਪੁਲਸ ਅਧਿਕਾਰੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵੀ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ ਹੈ।
ਇਹ ਵੀ ਪੜੋ:Pakistan News : ਸਾਊਦੀ ਤੇ UAE 'ਚ ਭਿਖਾਰੀਆਂ ਦੀ ਬੇਇੱਜ਼ਤੀ ਤੋਂ ਬਾਅਦ ਪਾਕਿਸਤਾਨ ਨੇ ਚੁੱਕਿਆ ਇਹ ਕਦਮ !
ਬੰਗਲਾਦੇਸ਼ ਵਿੱਚ 5 ਅਗਸਤ ਨੂੰ ਹਸੀਨਾ ਸਰਕਾਰ ਡਿੱਗਣ ਤੋਂ ਬਾਅਦ ਦੇਸ਼ ਭਰ ਵਿੱਚ ਭੜਕੀ ਹਿੰਸਾ ਦੀਆਂ ਘਟਨਾਵਾਂ ਵਿੱਚ 230 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਜੁਲਾਈ ਦੇ ਅੱਧ ਵਿੱਚ ਕੋਟਾ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਹਿੰਸਾ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 560 ਤੱਕ ਪਹੁੰਚ ਗਈ ਹੈ। ਬੰਗਲਾਦੇਸ਼ ਵਿਚ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਪਤਨ ਤੋਂ ਬਾਅਦ ਅੰਤਰਿਮ ਸਰਕਾਰ ਦਾ ਗਠਨ ਕੀਤਾ ਗਿਆ ਹੈ ਅਤੇ 84 ਸਾਲਾ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਇਸ ਦਾ ਮੁੱਖ ਸਲਾਹਕਾਰ ਬਣਾਇਆ ਗਿਆ ਹੈ। ਯੂਨਸ ਨੇ ਪਿਛਲੇ ਹਫ਼ਤੇ ਆਪਣੀ 16 ਮੈਂਬਰੀ ਸਲਾਹਕਾਰ ਕੌਂਸਲ ਦੇ ਵਿਭਾਗਾਂ ਦਾ ਐਲਾਨ ਕੀਤਾ ਸੀ।
ਇਹ ਵੀ ਪੜੋ:Chandigarh News : ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ 'ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ' ਪ੍ਰੋਗਰਾਮ
ਰਿਪੋਟਰ ਮੁਤਾਬਕ ਸੋਮਵਾਰ ਨੂੰ ਅਵਾਮੀ ਲੀਗ ਦੀ ਕੱਟੜ ਵਿਰੋਧੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐਨ.ਪੀ) ਸਮੇਤ ਸੱਤ ਸਿਆਸੀ ਪਾਰਟੀਆਂ ਨੇ ਯੂਨਸ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਅੰਤਰਿਮ ਸਰਕਾਰ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਨੁਕੂਲ ਮਾਹੌਲ ਬਣਾਉਣ ਲਈ ਲੋੜੀਂਦਾ ਸਮਾਂ ਲੈ ਸਕਦੀ ਹੈ। ਰਿਪੋਰਟ ਵਿੱਚ ਬੀ.ਐਨ.ਪੀ ਦੇ ਜਨਰਲ ਸਕੱਤਰ ਮਿਰਜ਼ਾ ਫਖ਼ਰੂਲ ਇਸਲਾਮ ਆਲਮਗੀਰ ਦੇ ਹਵਾਲੇ ਨਾਲ ਕਿਹਾ ਗਿਆ ਹੈ, "ਅਸੀਂ ਇਸ ਅੰਤਰਿਮ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਢੁਕਵਾਂ ਮਾਹੌਲ ਬਣਾਉਣ ਲਈ ਲੋੜੀਂਦਾ ਸਮਾਂ ਦਿੱਤਾ ਹੈ।" ਅਗਲੀਆਂ ਚੋਣਾਂ ਕਰਵਾਉਣ ਲਈ ਕਿਸੇ ਖਾਸ ਸਮਾਂ ਸੀਮਾ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੀ.ਐਨ.ਪੀ ਅੰਤਰਿਮ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ। ਸੂਤਰਾਂ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਰਟੀ ਨੇ ਯੂਨਸ ਨੂੰ ਪਾਰਟੀ ਪ੍ਰਧਾਨ ਖਾਲਿਦਾ ਜ਼ਿਆ ਅਤੇ ਕਾਰਜਕਾਰੀ ਪ੍ਰਧਾਨ ਤਾਰਿਕ ਰਹਿਮਾਨ ਸਮੇਤ ਆਪਣੇ ਨੇਤਾਵਾਂ ਖਿਲਾਫ ਸਾਰੇ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਹੈ। ਹਸੀਨਾ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ (79) ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਉਸ ਨੂੰ 2018 ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ 17 ਸਾਲ ਦੀ ਸਜ਼ਾ ਸੁਣਾਈ ਗਈ ਸੀ।
(For more news apart from case of murder has been registered against Bangladesh former Prime Minister Sheikh Hasina News in Punjabi, stay tuned to Rozana Spokesman)