India Pakistan News: 48 ਘੰਟਿਆਂ 'ਚ 4 ਧਮਕੀਆਂ, ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦਿੱਤੀ ਧਮਕੀ
Published : Aug 13, 2025, 10:33 am IST
Updated : Aug 13, 2025, 11:48 am IST
SHARE ARTICLE
Pakistan Prime Minister Shahbaz Sharif again threatens India
Pakistan Prime Minister Shahbaz Sharif again threatens India

ਕਿਹਾ : ਭਾਰਤ-ਪਾਕਿਸਤਾਨ ਤੋਂ ਇਕ ਬੂੰਦ ਵੀ ਪਾਣੀ ਨਹੀਂ ਖੋਹ ਸਕਦਾ

ਇਸਲਾਮਾਬਾਦ :  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨੂੰ ਫਿਰ ਧਮਕੀ ਦਿੱਤੀ ਹੈ ਕਿ ਉਹ ਕਿਸੇ ਨੂੰ ਵੀ ਪਾਕਿਸਤਾਨ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਲੈਣ ਦੇਣਗੇ। ਇਸਲਾਮਾਬਾਦ ’ਚ ਇੱਕ ਸਮਾਗਮ ਦੌਰਾਨ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਮੈਂ ਦੁਸ਼ਮਣ ਨੂੰ ਕਹਿਣਾ ਚਾਹੁੰਦਾ ਹਾਂ, ਜੇਕਰ ਤੁਸੀਂ ਸਾਡਾ ਪਾਣੀ ਰੋਕਣ ਦੀ ਕੋਸ਼ਿਸ਼ ਕਰੋਗੇ, ਤਾਂ ਯਾਦ ਰੱਖੋ, ਤੁਸੀਂ ਇੱਕ ਬੂੰਦ ਵੀ ਪਾਣੀ ਨਹੀਂ ਲੈ ਸਕਦੇ।


ਇਹ ਬਿਆਨ ਭਾਰਤ ਵੱਲੋਂ 23 ਅਪ੍ਰੈਲ ਨੂੰ 1960 ਦੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰਨ ਤੋਂ ਬਾਅਦ ਆਇਆ ਹੈ, ਜਦੋਂ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ 26 ਵਿਅਕਤੀ ਮਾਰੇ ਗਏ ਸਨ। ਪਾਕਿਸਤਾਨ ਨੇ ਵਾਰ-ਵਾਰ ਚੇਤਾਵਨੀ ਦਿੱਤੀ ਹੈ ਕਿ ਪਾਣੀ ਦੇ ਵਹਾਅ ਨੂੰ ਰੋਕਣਾ ਜੰਗ ਵਾਂਗ ਹੋਵੇਗਾ। ਸ਼ਾਹਬਾਜ਼ ਨੇ ਕਿਹਾ ਜੇਕਰ ਭਾਰਤ ਅਜਿਹਾ ਕੰਮ ਕਰਦਾ ਹੈ, ਤਾਂ ਉਸਨੂੰ ਅਜਿਹਾ ਸਬਕ ਸਿਖਾਇਆ ਜਾਵੇਗਾ ਕਿ ਉਸਨੂੰ ਪਛਤਾਵਾ ਹੋਵੇਗਾ।


ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਦੇ ਬਿਆਨ ਤੋਂ ਪਹਿਲਾਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਸਿੰਧੂ ਜਲ ਸਬੰਧੀ ਕਾਫੀ ਕੌੜੇ ਸ਼ਬਦ ਕਹੇ ਸਨ। ਬਿਲਾਵਲ ਨੇ ਸਿੰਧੂ ਜਲ ਸੰਧੀ ਦੇ ਮੁਅੱਤਲ ਹੋਣ ਨੂੰ ਸਿੰਧੂ ਘਾਟੀ ਸਭਿਅਤਾ ’ਤੇ ਹਮਲਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਜੇਕਰ ਭਾਰਤ ਨੇ ਜੰਗ ਥੋਪੀ ਤਾਂ ਪਾਕਿਸਤਾਨ ਪਿੱਛੇ ਨਹੀਂ ਹਟੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement