ਅਮਰੀਕੀ ਸੰਸਦ ਮੈਂਬਰਾਂ ਨੇ ਕਸ਼ਮੀਰ ਵਿਚ ਸੰਚਾਰ ਸਾਧਨਾਂ ਦੀ ਬਹਾਲੀ ਮੰਗੀ
Published : Sep 13, 2019, 8:13 am IST
Updated : Sep 13, 2019, 8:18 am IST
SHARE ARTICLE
Pramila Jayapal
Pramila Jayapal

ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੀ ਹਾਲਤ ਬਾਬਤ ਅਮਰੀਕਾ ਦੇ ਦੋ ਸੰਸਦ ਮੈਂਬਰਾਂ ਨੇ ਚਿੰਤਾ ਪ੍ਰਗਟ ਕਰਦਿਆਂ ਵਿਦੇਸ਼ ਮੰਤਰੀ ਮਾਈਕ ਪੋਪੀਓ ਨੂੰ ਅਪੀਲ ਕੀਤੀ .....

ਵਾਸ਼ਿੰਗਟਨ : ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੀ ਹਾਲਤ ਬਾਬਤ ਅਮਰੀਕਾ ਦੇ ਦੋ ਸੰਸਦ ਮੈਂਬਰਾਂ ਨੇ ਚਿੰਤਾ ਪ੍ਰਗਟ ਕਰਦਿਆਂ ਵਿਦੇਸ਼ ਮੰਤਰੀ ਮਾਈਕ ਪੋਪੀਓ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਵਿਚ ਸੰਚਾਰ ਸਾਧਨਾਂ ਨੂੰ ਫ਼ੌਰੀ ਤੌਰ 'ਤੇ ਬਹਾਲ ਕਰਨ ਅਤੇ ਹਿਰਾਸਤ ਵਿਚ ਲਏ ਗਏ ਸਾਰੇ ਲੋਕਾਂ ਨੂੰ ਛੱਡਣ ਲਈ ਭਾਰਤ ਸਰਕਾਰ 'ਤੇ ਦਬਾਅ ਪਾਉਣ। ਪ੍ਰਮਿਲਾ ਪ੍ਰਤੀਨਿਧ ਸਭਾ ਵਿਚ ਪਹਿਲੀ ਅਤੇ ਇਕੋ ਇਕ ਭਾਰਤੀ ਅਮਰੀਕੀ ਸੰਸਦ ਮੈਂਬਰ ਹੈ। ਜੈਪਾਲ ਤੋਂ ਇਲਾਵਾ ਸੰਸਦ ਮੈਂਬਰ ਜੇਪ ਵੀ ਮੈਕਗਵਰਨ ਨੇ ਵੀ ਚਿੱਠੀ ਲਿਖੀ ਹੈ।

Jammu and KashmirJammu and Kashmir

ਚਿੱਠੀ ਵਿਚ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭਾਰਤ ਸਰਕਾਰ 'ਤੇ ਕਸ਼ਮੀਰ ਵਿਚ ਲਾਈਆਂ ਗਈਆਂ ਸੰਚਾਰ ਰੋਕਾਂ ਨੂੰ ਫ਼ੌਰੀ ਤੌਰ 'ਤੇ ਖ਼ਤਮ ਕਰਨ ਅਤੇ ਅਹਿਤਿਆਤ ਵਜੋਂ ਹਿਰਾਸਤ ਵਿਚ ਲਏ ਗਏ ਲੋਕਾਂ ਨੂੰ ਛੱਡਣ ਦੀ ਕਵਾਇਦ ਸ਼ੁਰੂ ਕਰਨ ਦਾ ਦਬਾਅ ਪਾਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰੀ ਹਸਪਤਾਲਾਂ ਵਿਚ ਜੀਵਨ ਰਖਿਅਕ ਦਵਾਈਆਂ ਦੀ ਉਪਲਭਧਤਾ ਯਕੀਨੀ ਕਰੇ ਅਤੇ ਇਕ ਜਗ੍ਹਾ ਇਕੱਠੇ ਹੋਣ ਅਤੇ ਪ੍ਰਾਰਥਨਾ ਲਈ ਕਸ਼ਮੀਰੀ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰੇ।
ਦੋਹਾਂ ਸੰਸਦ ਮੈਂਬਰਾਂ ਨੇ ਪੋਪੀਓ ਨੂੰ ਕਿਹਾ ਕਿ ਉਹ ਕਸ਼ਮੀਰ ਵਿਚ ਮਨੁੱਖੀ ਅਧਿਕਾਰਾਂ ਦੇ ਸੰਕਟ ਬਾਬਤ ਬੇਹੱਦ ਚਿੰਤਿਤ ਹਨ।

Mike PompeoMike Pompeo

ਉਨ੍ਹਾਂ ਅਪਣੀ ਚਿੱਠੀ ਵਿਚ ਲਿਖਿਆ ਕਿ ਉਨ੍ਹਾਂ ਨੂੰ ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਤੋਂ ਭਰੋਸੇਯੋਗ ਰੀਪੋਰਟ ਮਿਲੀ ਹੈ ਕਿ ਭਾਰਤ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਕਰਫ਼ੀਊ ਲਾ ਦਿਤਾ ਗਿਆ ਹੈ। ਲੋਕਾਂ ਦੇ ਇੰਟਰਨੈਟ ਕੁਨੈਕਸ਼ਨ ਅਤੇ ਟੈਲੀਫ਼ੋਨ ਲਾਈਨਾਂ ਕੱਟ ਦਿਤੀਆਂ ਗਈਆਂ ਹਨ। ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਧਾਰਮਕ ਆਜ਼ਾਦੀ ਕਾਇਮ ਰੱਖੇ। ਵਾਦੀ ਵਿਚੋਂ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਪਾਬੰਦੀਆਂ ਲਾ ਦਿਤੀਆਂ ਗਈਆਂ ਸਨ ਜਿਹੜੀਆਂ ਹਾਲੇ ਤਕ ਕਾਇਮ ਹਨ। ਇਹ ਧਾਰਾ ਪੰਜ ਅਗੱਸਤ ਨੂੰ ਖ਼ਤਮ ਕੀਤੀ ਗਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement