ਅਮਰੀਕਾ 'ਚ ਮੰਕੀਪਾਕਸ ਨੇ ਦਿੱਤੀ ਦਸਤਕ, 1 ਦੀ ਮੌਤ 
Published : Sep 13, 2022, 4:50 pm IST
Updated : Sep 13, 2022, 4:50 pm IST
SHARE ARTICLE
Monkeypox knocked in America
Monkeypox knocked in America

ਪੋਸਟਮਾਰਟਮ ਚ ਹੋਈ ਮੰਕੀਪਾਕਸ ਦੀ ਪੁਸ਼ਟੀ

 

ਅਮਰੀਕਾ: ਲਾਸ ਏਂਜਲਸ ਕਾਉਂਟੀ ਦੇ ਇਕ ਵਸਨੀਕ ਦੀ ਮੰਕੀਪਾਕਸ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਮੰਕੀਪਾਕਸ ਨਾਲ ਮੌਤ ਦਾ ਇਹ ਪਹਿਲਾ ਮਾਮਲਾ ਹੈ। ਲਾਸ ਏਂਜਲਸ ਕਾਉਂਟੀ ਡਿਪਾਰਟਮੈਂਟ ਆਫ਼ ਪਬਲਿਕ ਹੈਲਥ ਨੇ ਮੌਤ ਦਾ ਕਾਰਨ ਮੰਕੀਪਾਕਸ ਦੱਸਿਆ ਹੈ ਅਤੇ ਇੱਕ ਬੁਲਾਰੇ ਨੇ ਕਿਹਾ ਕਿ ਪੋਸਟਮਾਰਟਮ ਵਿਚ ਇਸ ਦੀ ਪੁਸ਼ਟੀ ਹੋਈ ਹੈ। 
ਮਰੀਜ਼ ਦਾ ਇਮਿਊਨ ਸਿਸਟਮ ਬਹੁਤ ਕਮਜ਼ੋਰ ਸੀ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਉਸ ਵਿਅਕਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। 
ਬੁਲਾਰੇ ਨੇ ਕਿਹਾ ਕਿ ਟੈਕਸਾਸ ਦੇ ਪਬਲਿਕ ਹੈਲਥ ਅਧਿਕਾਰੀਆਂ ਨੇ 30 ਅਗਸਤ ਨੂੰ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਦਿੱਤੀ ਸੀ ਜੋ ਮੰਕੀਪਾਕਸ ਨਾਲ ਸੰਕਰਮਿਤ ਪਾਇਆ ਗਿਆ ਸੀ। ਵਿਅਕਤੀ ਦਾ ਇਮਿਊਨ ਸਿਸਟਮ ਬਹੁਤ ਕਮਜ਼ੋਰ ਸੀ। ਇਸ ਮਾਮਲੇ ਵਿਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੌਤ ਵਿਚ ਮੰਕੀਪਾਕਸ ਦੀ ਕੀ ਭੂਮਿਕਾ ਸੀ।
 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement