ਦਿਨ-ਦਿਹਾੜੇ ਕੈਨੇਡਾ 'ਚ ਚੱਲੀਆਂ ਗੋਲੀਆਂ, ਪੰਜਾਬੀ ਨੌਜਵਾਨ ਦੀ ਹੋਈ ਮੌਤ
Published : Nov 13, 2018, 5:32 pm IST
Updated : Nov 13, 2018, 5:34 pm IST
SHARE ARTICLE
Shooting Abbotsford
Shooting Abbotsford

ਕੈਨੇਡਾ ਦੇ ਸ਼ਹਿਰ ਐਬਟਸਫੋਰਡ 'ਚ ਦਿਨ-ਦਿਹਾੜੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਗੋਲੀ ਬਾਰੀ ਵਿਚ ਇਕ ਪੰਜਾਬੀ ਨੌਜਵਾਨ ਦੀ...

ਕੈਨੇਡਾ (ਭਾਸ਼): ਕੈਨੇਡਾ ਦੇ ਸ਼ਹਿਰ ਐਬਟਸਫੋਰਡ 'ਚ ਦਿਨ-ਦਿਹਾੜੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਗੋਲੀ ਬਾਰੀ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਗਵੀਰ ਮੱਲ੍ਹੀ ਵਜੋਂ ਹੋਈ ਹੈ। ਉਸ ਦੀ ਉਮਰ ਸਿਰਫ 19 ਸਾਲ ਹੀ ਸੀ ਅਤੇ ਅਜੇ ਤਕ ਇਸ ਕਤਲ ਦੇ ਪਿਛਲੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Shooting AbbotsfordShooting Abbotsford

ਦੱਸ ਦਈਏ ਕਿ ਇੱਥੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਅਤੇ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੇ ਕਤਲ ਦੀ ਖਬਰ ਮਿਲਦੀ ਰਹਿੰਦੀ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਕਈ ਪੰਜਾਬੀ ਹੀ ਹੁੰਦੇ ਹਨ। ਕੈਨੇਡਾ ਦੇ ਸਥਾਨਕ ਸਮੇਂ ਮੁਤਾਬਕ ਦੁਪਹਿਰ 3:30 ਵਜੇ ਸਿੰਪਸਨ ਰੋਡ ਅਤੇ ਰਾਸ ਰੋਡ 'ਤੇ ਗੋਲੀਬਾਰੀ ਹੋਣ ਦੀ ਖਬਰ ਮਿਲੀ ਸੀ। ਜਦ ਤਕ ਪੁਲਿਸ ਇੱਥੇ ਪਹੁੰਚੀ ਉਦੋਂ ਤੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ ਅਤੇ ਨੌਜਵਾਨ ਜ਼ਖਮੀ ਹਾਲਤ 'ਚ ਡਿੱਗਿਆ ਹੋਇਆ ਸੀ।

Shooting AbbotsfordShooting Abbotsford

ਉਸ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲੈ ਜਾਇਆ ਗਿਆ ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿਤਾ। ਐਬਟਸਫੋਰਡ ਪੁਲਿਸ ਵਿਭਾਗ, ਫੌਰੈਂਸਿਕ ਯੂਨਿਟ ਅਤੇ ਗੈਂਗ ਅਪਰਾਧ ਰੋਕਣ ਵਾਲੀ ਟੀਮ ਮਿਲ ਕੇ ਇਸ ਮਾਮਲੇ ਦੀ ਜਾਂਚ 'ਚ ਜੁਟ ਗਈਆਂ ਹਨ। ਸਥਾਨਕ ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਦੱਸਣ।

ਦੂਜੇ ਪਾਸੇ ਇਕ ਗਵਾਹ ਨੇ ਦੱਸਿਆ ਕਿ ਉਹ ਰਾਸ ਸੜਕ ਤੋਂ ਲੰਘ ਰਹੀ ਸੀ ਤਾਂ ਉਸ ਦੀ ਨਜ਼ਰ ਇਕ ਜ਼ਖਮੀ ਨੌਜਵਾਨ 'ਤੇ ਪਈ। ਉਸ ਨੇ ਸੋਚਿਆ ਕਿ ਉਹ ਉਸ ਦੀ ਮਦਦ ਕਰੇ ਪਰ ਇਸ ਨੌਜਵਾਨ ਦੇ ਸਿਰ 'ਚੋਂ ਖੂਨ ਨਿਕਲ ਰਿਹਾ ਸੀ, ਜਿਸ ਨੂੰ ਬਚਾਉਣਾ ਉਸ ਦੇ ਵੱਸ ਦੀ ਗੱਲ ਨਹੀਂ ਸੀ। ਉਸ ਨੇ ਕਿਹਾ ਕਿ ਉਹ ਨਰਸ ਹੈ ਅਤੇ ਉਸ ਨੇ ਮੈਡੀਕਲ ਅਧਿਕਾਰੀਆਂ ਦੇ ਆਉਣ ਤੱਕ ਉਸ ਨੂੰ ਸੀਪੀਆਰ (ਮੂੰਹ ਰਾਹੀਂ ਸਾਹ) ਦੇਣ ਦੀ ਕੋਸ਼ਿਸ਼ ਕੀਤੀ। ਉਸ ਨੇ ਕਿਹਾ ਕਿ ਅਫਸੋਸ ਹੈ ਕਿ ਨੌਜਵਾਨ ਨੂੰ ਬਚਾਇਆ ਨਾ ਜਾ ਸਕਿਆ। 

ਜ਼ਿਕਰਯੋਹ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਸਰੀ 'ਚ ਵੀ ਇਕ 22 ਸਾਲਾ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਵਾਰ- ਵਾਰ ਅਜਿਹੀਆਂ ਘਟਨਾਵਾਂ ਦਾ ਹੋਣਾ ਇਕ ਸਮੂਚੇ ਭਾਈਚਾਰੇ ਲਈ ਖਤਰੇ ਦੀ ਘੰਟੀ ਬਣਦੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement