
ਪਾਕਿਸਤਾਨੀ ਮੀਡੀਆ ਦੇ ਮੁਤਾਬਕ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਦੀ ਸ਼ਰਤ ਮੁਤਾਬਕ ਕੁਲਭੂਸ਼ਣ ਜਾਧਵ ਨੂੰ ਸਿਵਲ ਕੋਰਟ ਵਿਚ ਅਪੀਲ ਦਾਇਰ ਕਰਨ...
ਇਸਲਾਮਾਬਾਦ : ਪਾਕਿਸਤਾਨੀ ਮੀਡੀਆ ਦੇ ਮੁਤਾਬਕ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਦੀ ਸ਼ਰਤ ਮੁਤਾਬਕ ਕੁਲਭੂਸ਼ਣ ਜਾਧਵ ਨੂੰ ਸਿਵਲ ਕੋਰਟ ਵਿਚ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਲਈ ਪਾਕਿਸਤਾਨ ਆਪਣੇ ਆਰਮੀ ਐਕਟ ਵਿਚ ਸੋਧ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਯਾਦਵ 'ਤੇ ਆਰਮੀ ਕੋਰਟ ਵਿਚ ਮੁਕੱਦਮਾ ਚਲਾਇਆ ਜਾ ਰਿਹਾ ਹੈ।
Kulbhushan Jadhav
ਆਰਮੀ ਐਕਟ ਤਹਿਤ ਅਜਿਹੇ ਵਿਅਕਤੀ ਜਾਂ ਸਮੂਹਾਂ ਨੂੰ ਸਿਵਲ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਨਹੀਂ ਹੁੰਦੀ ਪਰ ਕੁਲਭੂਸ਼ਣ ਜਾਧਵ ਲਈ ਇਕ ਵਿਸ਼ੇਸ਼ ਸੋਧ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਪਿਛਲੇ ਤਿੰਨ ਸਾਲ ਤੋਂ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਹੈ। ਦੋ ਮਹੀਨੇ ਪਹਿਲਾਂ ਸਤੰਬਰ ਵਿਚ ਕੁਲਭੂਸ਼ਣ ਨੂੰ ਪਾਕਿਸਤਾਨ ਨੇ ਪਹਿਲੀ ਵਾਰ ਕਾਊਂਸਲਰ ਅਕਸੈਸ ਦਿੱਤਾ ਸੀ।
Kulbhushan Jadhav
ਇਸ ਦੌਰਾਨ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਕੁਲਭੂਸ਼ਣ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚ ਦੋ ਘੰਟੇ ਤਕ ਗੱਲਬਾਤ ਚੱਲੀ।ਜ਼ਿਕਰਯੋਗ ਹੈ ਕਿ 49 ਸਾਲਾ ਜਾਧਵ ਨੂੰ ਅਪ੍ਰੈਲ 2017 ਵਿਚ ਇਕ ਪਾਕਿਸਤਾਨੀ ਸੈਨਾ ਅਦਾਲਤ ਨੇ ਜਾਸੂਸੀ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਭਾਰਤ ਨੇ ਉਸਦੀ ਮੌਤ ਦੀ ਸਜ਼ਾ 'ਤੇ ਰੋਕ ਲਗਾਉਣ ਲਈ ਅੰਤਰਰਾਸ਼ਟਰੀ ਅਦਾਲਤ ਦਾ ਰੁਖ਼ ਕੀਤਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।