ਇੰਗਲੈਂਡ ਦੇ ਸ਼ਹਿਜ਼ਾਦੇ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਕੀਤੀ ਲੰਗਰ ਦੀ ਸੇਵਾ
Published : Nov 13, 2019, 4:13 pm IST
Updated : Nov 13, 2019, 4:18 pm IST
SHARE ARTICLE
Prince Charles visits Gurudwara Bangla Sahib
Prince Charles visits Gurudwara Bangla Sahib

ਬ੍ਰਿਟੇਨ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਤਿੰਨ ਦਿਨ ਦੇ ਦੌਰੇ ‘ਤੇ ਭਾਰਤ ਆਏ ਹਨ।

ਨਵੀਂ ਦਿੱਲੀ: ਬ੍ਰਿਟੇਨ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਤਿੰਨ ਦਿਨ ਦੇ ਦੌਰੇ ‘ਤੇ ਭਾਰਤ ਆਏ ਹਨ। ਭਾਰਤ ਅਤੇ ਬ੍ਰਿਟੇਨ ਵਿਚ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣ ਦੇ ਇਰਾਦੇ ਨਾਲ ਭਾਰਤ ਆਏ ਪ੍ਰਿੰਸ ਨੇ ਅਪਣੀ ਯਾਤਰਾ ਦੇ ਪਹਿਲੇ ਦਿਨ ਬੁੱਧਵਾਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬ੍ਰਿਟੇਨ ਦੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਦਰਸਾਉਣ ਲਈ ਉਥੇ ਪਹੁੰਚੇ।

Prince Charles visits Gurudwara Bangla SahibPrince Charles visits Gurudwara Bangla Sahib

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਲੰਗਰ ਵਿਚ ਸੇਵਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਕਮੇਟੀ ਮੈਂਬਰ ਵੀ ਉਹਨਾਂ ਨਾਲ ਮੌਜੂਦ ਸਨ। ਇਸ ਤੋਂ ਬਾਅਦ ਉਹਨਾਂ ਨੇ ਭਾਰਤ ਮੌਸਮ ਵਿਗਿਆਨ ਵਿਭਾਗ ਦਾ ਦੌਰਾ ਵੀ ਕੀਤਾ। ਦੱਸ ਦਈਏ ਕਿ ਅਪਣੀ ਭਾਰਤ ਯਾਤਰਾ ਦੌਰਾਨ ਪ੍ਰਿੰਸ ਚਾਰਲਸ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।

Prince Charles visits Gurudwara Bangla SahibPrince Charles visits Gurudwara Bangla Sahib

ਇਸ ਦੌਰਾਨ ਜਲਵਾਯੂ ਪਰਿਵਰਤਨ, ਅੰਤਰਰਾਸ਼ਟਰੀ ਬਜ਼ਾਰ ਸਮੇਤ ਹੋਰਨਾਂ ਮੁੱਦਿਆਂ 'ਤੇ ਗੱਲਬਾਤ ਦੀ ਸੰਭਾਵਨਾ ਵੀ ਹੈ। ਇਸ ਦੇ ਨਾਲ ਹੀ 14 ਨਵੰਬਰ ਨੂੰ ਪ੍ਰਿੰਸ ਚਾਰਲਸ ਦਾ 71ਵਾਂ ਜਨਮ ਦਿਨ ਵੀ ਹੈ। ਉਹ ਭਾਰਤ ਵਿਚ ਹੀ ਅਪਣਾ ਜਨਮ ਦਿਨ ਮਨਾਉਣਗੇ। ਪ੍ਰਿੰਸ ਆਫ ਵੇਲਸ ਦੀ ਇਹ 10ਵੀਂ ਅਧਿਕਾਰਕ ਯਾਤਰਾ ਹੈ। ਭਾਰਤ ਵਿਚ ਬ੍ਰਿਟਿਸ਼ ਹਾਈਕਮਿਸ਼ਨ ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਪ੍ਰਿੰਸ ਚਾਰਲਸ ਅਪਣੀ ਯਾਤਰਾ ਦੌਰਾਨ ਵੱਖ ਵੱਖ ਸਮਾਗਮਾਂ ਵਿਚ ਹਿੱਸਾ ਲੈਣਗੇ। ਪ੍ਰਿੰਸ ਚਾਰਲਸ ਇਸ ਤੋਂ ਪਹਿਲਾਂ 2017 ਵਿਚ ਅਪਣੀ ਪਤਨੀ ਕੈਮਿਲਾ ਨਾਲ ਭਾਰਤ ਦੌਰੇ ‘ਤੇ ਆਏ ਸਨ। ਇਸੇ ਸਾਲ ਅਕਤੂਬਰ ਮਹੀਨੇ ਵਿਚ ਪ੍ਰਿੰਸ ਚਾਰਲਸ ਦੇ ਵੱਡੇ ਬੇਟੇ ਪ੍ਰਿੰਸ ਵਿਲੀਅਮ ਪਤਨੀ ਕੈਟ ਮਿਡਲਟਨ ਨਾਲ ਪਾਕਿਸਤਾਨ ਦੌਰੇ ‘ਤੇ ਗਏ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement