
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਘਰ 'ਚ ਗੈਸ ਸਿਲੰਡਰ ਫਟਣ ਕਾਰਨ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ......
ਕਾਬੁਲ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਘਰ 'ਚ ਗੈਸ ਸਿਲੰਡਰ ਫਟਣ ਕਾਰਨ ਘੱਟ ਤੋਂ ਘੱਟ 9 ਲੋਕਾਂ ਦੀ ਮੌਤ ਹੋ ਗਈ। ਅਫ਼ਗਾਨਿਸਤਾਨ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ। ਸਿਹਤ ਮੰਤਰਾਲੇ ਦੇ ਬੁਲਾਰੇ ਵਾਹਿਦੁੱਲਾ ਮਯਰ ਨੇ ਕਿਹਾ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ 'ਚ ਇਕ ਘਰ 'ਚ ਸਨਿਚਰਵਾਰ ਰਾਤ ਨੂੰ ਹੋਏ ਧਮਾਕੇ 'ਚ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪਿਛਲੇ ਹਫ਼ਤੇ ਕਾਬੁਲ ਦੇ ਇਕ ਗੈਸ ਸਟੇਸ਼ਨ 'ਚ ਅੱਗ ਲੱਗ ਗਈ ਸੀ ਜੋ ਨੇੜਲੀ ਇਕ ਇਮਾਰਤ ਤਕ ਫੈਲ ਗਈ ਸੀ। ਇਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਾਫ਼ੀ ਨੁਕਸਾਨ ਹੋਇਆ ਸੀ। ਉਸ ਸਮੇਂ 42 ਵਿਅਕਤੀ ਉਸ ਅੱਗ 'ਚ ਝੁਲਸ ਕੇ ਜ਼ਖ਼ਮੀ ਹੋ ਗਏ ਸਨ। ਸਟੇਸ਼ਨ 'ਤੇ ਖੜ੍ਹੇ ਗੈਸ ਟੈਂਕਰ 'ਚ ਵੀ ਅੱਗ ਲੱਗ ਗਈ ਸੀ ਅਤੇ ਕਾਫੀ ਨੁਕਸਾਨ ਹੋਇਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਹੋ ਰਹੀ ਹੈ। (ਪੀਟੀਆਈ)