
ਕੋਰੋਨਾ ਵਾਇਰਸ ਦੇ ਹੁਣ ਤਕ 21 ਮਾਮਲਿਆਂ ਦੀ ਪੁਸ਼ਟੀ ਹੋਈ ਹੈ
ਇਸਲਾਮਾਬਾਦ- ਪਾਕਿਸਤਾਨ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਉਹਨਾਂ ਦਾ ਦੇਸ਼ ਅਪਣੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਦੀ ਕੋਸ਼ਿਸ਼ ਵਿਚ ਜੁਟਿਆ ਹੈ ਅਤੇ ਲੋੜ ਪੈਣ 'ਤੇ ਉਹ ਅਪਣੇ ਗੁਆਂਢੀਆਂ ਦੀ ਵੀ ਮਦਦ ਕਰਨ ਲਈ ਤਿਆਰ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 21 ਮਾਮਲਿਆਂ ਦੀ ਪੁਸ਼ਟੀ ਹੋਈ ਹੈ।
File
ਵਿਦੇਸ਼ ਮੰਤਰਾਲੇ ਦੀ ਬੁਲਾਰਨ ਆਯਸ਼ਾ ਫ਼ਾਰੂਕੀ ਨੇ ਬੁਧਵਾਰ ਨੂੰ ਕਿਹਾ ਕਿ ਸਰਕਾਰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਸੀਮਿਤ ਕਰਨ ਲਈ ਸਥਿਤੀ 'ਤੇ ਨਜ਼ਰ ਬਣਾਏ ਹੋਏ ਹੈ। ਉਨ੍ਹਾਂ ਨੇ ਕਿਹਾ,''ਕੋਰੋਨਾ ਵਾਇਰਸ ਦੇ ਸਿਲਸਿਲੇ ਵਿਚ ਜਿਵੇਂ ਕਿ ਮੈਂ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਉਹ ਪਾਕਿਸਤਾਨ 'ਚ ਨਾਗਰਿਕਾਂ ਲਈ ਜ਼ਰੂਰੀ ਕਦਮ ਚੁੱਕੇਗੀ ਅਤੇ ਅਪਣੇ ਗੁਆਂਢੀਆਂ ਨੂੰ ਕੋਈ ਵੀ ਜ਼ਰੂਰੀ ਮਦਦ ਦੇਣ ਲਈ ਤਿਆਰ ਹੈ।''
File
ਫ਼ਾਰੂਕੀ ਨੇ ਭਾਵੇਂਕਿ ਇਸ ਸਵਾਲ ਦਾ ਜਵਾਬ ਨਹੀਂ ਦਿਤਾ ਕਿ ਪਾਕਿਸਤਾਨ ਇਸ ਜਾਨਲੇਵਾ ਵਾਇਰਸ ਦਾ ਮੁਕਾਬਲਾ ਕਰਨ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਜਦੋਂ ਉਨ੍ਹਾਂ ਤੋਂ ਇਹ ਪੁੱਛਿਆ ਗਿਆ ਕਿ ਹੋਰ ਦੇਸ਼ਾਂ ਦੀ ਤਰ੍ਹਾਂ ਪਾਕਿਸਤਾਨ ਵੀ ਵਾਇਰਸ ਨੂੰ ਕਾਬੂ ਕਰਨ ਲਈ ਯਾਤਰਾ ਸਲਾਹ ਜਾਰੀ ਕਰਨ ਜਿਹੇ ਠੋਸ ਕਦਮ ਕਿਉਂ ਨਹੀਂ ਚੁੱਕ ਰਿਹਾ ਤਾਂ ਉਨ੍ਹਾਂ ਨੇ ਕਿਹਾ ਕਿ ਹਰੇਕ ਦੇਸ਼ ਅਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਕਦਮ ਚੁੱਕ ਰਿਹਾ ਹੈ।
File
ਉਨ੍ਹਾਂ ਨੇ ਕਿਹਾ,''ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਉਨ੍ਹਾਂ ਦੇਸ਼ਾਂ ਦੀ ਮੁਢਲੀ ਜ਼ਿੰਮੇਵਾਰੀ ਹੈ। ਪਾਕਿਸਤਾਨ ਵੀ ਅਪਣੇ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣੀਆਂ ਸਰਹੱਦਾਂ ਅਤੇ ਹਵਾਈ ਅੱਡਿਆਂ 'ਤੇ ਲੋੜੀਂਦੇ ਕਦਮ ਚੁੱਕ ਰਿਹਾ ਹੈ।''
File
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੋਰੋਨਾ ਵਾਇਰਸ ਦੇ ਖ਼ਤਰੇ 'ਤੇ ਚਰਚਾ ਕਰਨ ਲਈ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਬੈਠਕ ਬੁਲਾਈ ਹੈ। ਸ਼ੁਕਰਵਾਰ ਨੂੰ ਗਿਲਗਿਤ-ਬਾਲੋਚਸਤਾਨ ਦੇ 31 ਸਾਲਾ ਇਕ ਵਿਅਕਤੀ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਣ ਨਾਲ ਹੀ ਪਾਕਿਸਤਾਨ ਵਿਚ ਇਸ ਵਾਇਰਸ ਦੇ ਕੁੱਲ 21 ਮਾਮਲੇ ਹੋ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।