Canada News: ਕਿਰਾਏ ਦੇ ਮਕਾਨ ਵਿਚ ਰਹਿਣ ਵਾਲੀ ਔਰਤ ਦੀ ਨਿਕਲੀ 1 ਅਰਬ 10 ਕਰੋੜ ਰੁਪਏ ਦੀ ਲਾਟਰੀ
Published : Mar 14, 2024, 9:41 am IST
Updated : Mar 27, 2024, 12:54 pm IST
SHARE ARTICLE
The lottery of 1 billion 10 crore rupees was won by a woman Canada News in punjabi
The lottery of 1 billion 10 crore rupees was won by a woman Canada News in punjabi

Canada News: ਇੰਨਾ ਪੈਸਿਆਂ ਨਾਲ ਆਪਣਾ ਘਰ ਖਰੀਦੇਗੀ ਮਹਿਲਾ

The lottery of 1 billion 10 crore rupees was won by a woman Canada News in punjabi : ਹਰ ਕੋਈ ਬਹੁਤ ਸਾਰਾ ਪੈਸਾ ਕਮਾਉਣਾ ਅਤੇ ਅਮੀਰ ਬਣਨਾ ਚਾਹੁੰਦਾ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੀ ਮਿਹਨਤ ਨਾਲ ਬਹੁਤ ਸਾਰਾ ਪੈਸਾ ਕਮਾਉਂਦੇ ਹਨ। ਹਾਲਾਂਕਿ ਕਈ ਲੋਕ ਅਜਿਹੇ ਹਨ ਜਿਨ੍ਹਾਂ ਦੀ ਕਿਸਮਤ ਰਾਤੋ-ਰਾਤ ਬਦਲ ਜਾਂਦੀ ਹੈ ਅਤੇ ਉਹ ਕਰੋੜਾਂ ਰੁਪਏ ਦੇ ਮਾਲਕ ਬਣ ਜਾਂਦੇ ਹਨ। ਹੁਣ ਇਸੇ ਤਰ੍ਹਾਂ ਦੀ ਇੱਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਔਰਤ ਦੀ 1 ਅਰਬ 10 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।

ਇਹ ਵੀ ਪੜ੍ਹੋ: Fazilka News: ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ, BSF ਨੇ ਫਾਈਰਿੰਗ ਕਰ ਵਾਪਸ ਭੇਜਿਆ ਡਰੋਨ 

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਉੱਤਰੀ ਪੈਸੇਫਿਕ ਸਮੁੰਦਰ ਕਿਨਾਰੇ ਵਸੇ ਸ਼ਹਿਰ ਯੂਲੂਈਲਟ ਨਿਵਾਸੀ ਪਰਿਵਾਰ ਸਮੇਤ ਕਿਰਾਏ ਦੇ ਮਕਾਨ 'ਚ ਰਹਿ ਰਹੀ ਅੰਗਰੇਜ਼ਣ ਸ਼ਰਨ ਫਰੇਜ਼ਰ ਦੀ 18 ਮਿਲੀਅਨ ਡਾਲਰ ਭਾਵ 1 ਅਰਬ 10 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।

ਇਹ ਵੀ ਪੜ੍ਹੋ: Manohar Lal Khattar Resignation: ਹਰਿਆਣਾ ਸਿਆਸਤ ਵਿਚ ਹਲਚਲ, ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਦਿਤਾ ਅਸਤੀਫਾ  

ਸ਼ਰਨ ਨੇ ਬ੍ਰਿਟਿਸ਼ ਕੋਲੰਬੀਆ ਲਾਟਰੀ ਕਾਰਪੋਰੇਸ਼ਨ ਦੀ ਲੋਟੋ ਮੈਕਸ ਲਾਟਰੀ ਖਰੀਦੀ ਸੀ, ਜਦੋਂ ਉਹ ਆਪਣੇ ਪਤੀ ਤੇ ਪੁੱਤਰ ਨਾਲ ਸਵੇਰ ਦਾ ਨਾਸ਼ਤਾ ਕਰ ਰਹੀ ਸੀ ਤਾਂ ਉਸ ਨੇ ਆਪਣੀ ਲਾਟਰੀ ਟਿਕਟ ਆਨਲਾਈਨ ਚੈੱਕ ਕੀਤੀ ਤਾਂ ਉਸ ਦੇ ਪਤੀ ਤੇ ਪੁੱਤਰ ਨੂੰ ਵਿਸ਼ਵਾਸ ਨਹੀਂ ਹੋਇਆ ਕਿ ਉਹ ਇੰਨੀ ਵੱਡੀ ਰਕਮ ਜਿੱਤ ਲਈ ਹੈ। ਸ਼ਰਨ ਫਰੇਜ਼ਰ ਦਾ ਕਹਿਣਾ ਹੈ ਕਿ ਉਹ ਲਾਟਰੀ ਦੀ ਜਿੱਤੀ ਰਕਮ ਨਾਲ ਨਵੀਂ ਕਾਰ ਤੇ ਘਰ ਖਰੀਦੇਗੀ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The lottery of 1 billion 10 crore rupees was won by a woman Canada News in punjabi' stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement