ਲਹਿੰਦੇ ਪੰਜਾਬ ਦੇ 20 ਹਜ਼ਾਰ ਅਧਿਆਪਕਾਂ ਨੂੰ ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖ਼ਾਹ
Published : Mar 14, 2026, 9:20 am IST
Updated : Mar 14, 2026, 9:20 am IST
SHARE ARTICLE
photo
photo

 ਤਨਖ਼ਾਹਾਂ ਨਾ ਮਿਲਣ ਕਾਰਨ ਬਹੁਤ ਸਾਰੇ ਅਧਿਆਪਕ ਨੌਕਰੀਆਂ ਛੱਡਣ ਬਾਰੇ ਸੋਚ ਰਹੇ

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਿਖਿਆ ਪ੍ਰਣਾਲੀ ਇਕ ਗੰਭੀਰ ਸੰਕਟ ਵਿਚ ਫਸਦੀ ਨਜ਼ਰ ਆ ਰਹੀ ਹੈ। ਪੰਜਾਬ ਐਜੂਕੇਸ਼ਨ ਇਨੀਸ਼ੀਏਟਿਵਜ਼ ਮੈਨੇਜਮੈਂਟ ਅਥਾਰਟੀ ਦੇ ਅਧੀਨ ਚੱਲ ਰਹੇ 4,300 ਸਕੂਲਾਂ ਦੇ ਲਗਭਗ 20,000 ਅਧਿਆਪਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ।

 ਤਨਖ਼ਾਹਾਂ ਨਾ ਮਿਲਣ ਕਾਰਨ ਬਹੁਤ ਸਾਰੇ ਅਧਿਆਪਕ ਨੌਕਰੀਆਂ ਛੱਡਣ ਬਾਰੇ ਸੋਚ ਰਹੇ ਹਨ, ਜਿਸ ਨਾਲ ਲਗਭਗ 6,00,000 ਵਿਦਿਆਰਥੀਆਂ ਦੀ ਸਿਖਿਆ ’ਤੇ ਬੁਰਾ ਅਸਰ ਪੈ ਸਕਦਾ ਹੈ। ਸਿਖਿਆ ਮਾਹਰਾਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀ ਕਮੀ ਨਾਲ ਹਜ਼ਾਰਾਂ ਸਕੂਲ ਬੰਦ ਹੋ ਸਕਦੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇਗਾ।

ਹਾਲਾਂਕਿ ਪੰਜਾਬ ਐਜੂਕੇਸ਼ਨ ਇਨੀਸ਼ੀਏਟਿਵਜ਼ ਮੈਨੇਜਮੈਂਟ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਮਤਿਆਜ਼ ਸ਼ਾਹਿਦ ਗੋਂਡਲ ਨੇ ਦਾਅਵਾ ਕੀਤਾ ਹੈ ਕਿ ਜਨਵਰੀ ਤਕ ਦੀਆਂ ਤਨਖ਼ਾਹਾਂ ਜਾਰੀ ਕਰ ਦਿਤੀਆਂ ਗਈਆਂ ਹਨ ਅਤੇ ਫ਼ਰਵਰੀ ਦੀਆਂ ਤਨਖ਼ਾਹਾਂ ਅਗਲੇ 5 ਤੋਂ 7 ਦਿਨਾਂ ਵਿਚ ਮਿਲ ਜਾਣਗੀਆਂ ਪਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਰ ਹਫ਼ਤੇ ਸਿਰਫ਼ ਭਰੋਸਾ ਹੀ ਮਿਲਦਾ ਹੈ। (ਏਜੰਸੀ)


 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement