ਖ਼ਬਰਾਂ |

ਤਾਜ਼ਾ |

PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲ, 'ਭਾਰਤ ਵਿਰੋਧੀ ਅਨਸਰਾਂ 'ਤੇ ਕਾਰਵਾਈ ਕਰਨ ਦੀ ਕੀਤੀ ਮੰਗ'

By : GAGANDEEP

Published : Apr 14, 2023, 1:22 pm IST
Updated : Apr 14, 2023, 1:22 pm IST
SHARE ARTICLE
photo
photo

ਆਰਥਿਕ ਅਪਰਾਧੀਆਂ ਦੀ ਭਾਰਤ ਵਾਪਸੀ ਲਈ ਯਤਨ ਕਰਨ ਦੀ ਕੀਤੀ ਅਪੀਲ

 

 ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਗੱਲ ਕੀਤੀ। ਉਨ੍ਹਾਂ ਸੁਨਕ ਤੋਂ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੀਐਮ ਨੇ ਬ੍ਰਿਟੇਨ ਵਿੱਚ ਸ਼ਰਨ ਲੈ ਚੁੱਕੇ ਵਿਜੇ ਮਾਲਿਆ, ਨੀਰਵ ਮੋਦੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਹਵਾਲਗੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, 'ਪੰਜਾਬ ਵਿੱਚ ਠੀਕ ਹਨ ਹਾਲਾਤ, ਕੋਈ ਟਕਰਾਅ ਨਹੀਂ'  

ਇਸ ਦੇ ਨਾਲ ਹੀ ਮੋਦੀ ਨੇ ਸੁਨਕ ਨੂੰ ਸਤੰਬਰ 'ਚ ਹੋਣ ਵਾਲੇ ਜੀ-20 ਸੰਮੇਲਨ ਲਈ ਸੱਦਾ ਦਿੱਤਾ। ਇਸ 'ਤੇ ਸੁਨਕ ਨੇ ਜੀ-20 ਦੀ ਭਾਰਤ ਦੀ ਪ੍ਰਧਾਨਗੀ ਲਈ ਬ੍ਰਿਟੇਨ ਦੇ ਸਮਰਥਨ ਨੂੰ ਵੀ ਦੁਹਰਾਇਆ। ਪੀਐਮ ਮੋਦੀ ਨੇ ਸੁਨਕ ਨੂੰ ਕਿਹਾ ਕਿ ਇਸ ਸਮੇਂ ਬ੍ਰਿਟੇਨ ਵਿੱਚ ਕੁਝ ਭਾਰਤ ਵਿਰੋਧੀ ਤੱਤ ਖੁੱਲ੍ਹੇਆਮ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਰਹੇ ਹਨ, ਜੋ ਚਿੰਤਾਜਨਕ ਹੈ। ਅਜਿਹੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਮੈਂ ਕਿਸੇ ਤੋਂ ਇਕ ਪੈਸਾ ਨਹੀਂ ਲਿਆ, ਮੈਨੂੰ ਜਾਣਬੁਝ ਕੇ ਤੰਗ ਕੀਤਾ ਜਾ ਰਿਹਾ- ਸਾਬਕਾ CM ਚੰਨੀ 

ਇਸ ਦੇ ਜਵਾਬ ਵਿੱਚ ਸੁਨਕ ਨੇ ਭਰੋਸਾ ਦਿੱਤਾ ਕਿ ਬਰਤਾਨੀਆ ਵਿੱਚ ਭਾਰਤੀ ਦੂਤਾਵਾਸਾਂ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪੀਐਮ ਮੋਦੀ ਨੇ ਸੁਨਕ ਨਾਲ ਭਾਰਤ ਅਤੇ ਬ੍ਰਿਟੇਨ ਦੇ ਆਰਥਿਕ ਸਬੰਧਾਂ 'ਤੇ ਵੀ ਚਰਚਾ ਕੀਤੀ। ਦੋਵਾਂ ਨੇ ਭਾਰਤ-ਯੂਕੇ ਰੋਡਮੈਪ 2030 'ਤੇ ਲੰਬੀ ਚਰਚਾ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਕੁਝ ਲੋਕ ਭਾਰਤ ਦੇ ਸਰਕਾਰੀ ਖਜ਼ਾਨੇ ਨੂੰ ਲੁੱਟ ਕੇ ਬ੍ਰਿਟੇਨ ਵਿੱਚ ਲੁਕ ਗਏ ਹਨ। ਅਜਿਹੇ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਸਪੁਰਦ ਕਰੋ ਤਾਂ ਜੋ ਉਨ੍ਹਾਂ ਨੂੰ ਭਾਰਤ ਦੇ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾ ਸਕੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement