ਟਰੰਪ ਪ੍ਰਸ਼ਾਸਨ ਨੇ 6 ਹਜ਼ਾਰ ਤੋਂ ਵੱਧ ਜ਼ਿੰਦਾ ਪ੍ਰਵਾਸੀਆਂ ਨੂੰ ‘ਮੁਰਦਾ ਸੂਚੀ’ ’ਚ ਪਾਇਆ 

By : PARKASH

Published : Apr 14, 2025, 12:21 pm IST
Updated : Apr 14, 2025, 12:21 pm IST
SHARE ARTICLE
US Homeland Social Security releases 'Death Master File'
US Homeland Social Security releases 'Death Master File'

ਅਮਰੀਕਾ ਦੀ ਹੋਮਲੈਂਡ ਸੋਸ਼ਲ ਸਕਿਉਰਿਟੀ ਨੇ ਜਾਰੀ ਕੀਤੀ ‘ਡੈਥ ਮਾਸਟਰ ਫ਼ਾਈਲ’

 

US Homeland Social Security releases 'Death Master File': ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਿਥੇ ਪੂਰੀ ਦੁਨੀਆਂ ’ਚ ਅਪਣੀ ਟੈਰਿਫ਼ ਨੀਤੀ ਨੂੰ ਲੈ ਕੇ ਜੰਗ ਦੀ ਮਾਹੌਲ ਬਣਾਇਆ ਹੋਇਆ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸ਼ਾਸਨ ਵਲੋਂ ਪ੍ਰਵਾਸੀਆਂ ਨੂੰ ਲੈ ਕੇ ਵੀ ਅਜਿਹੀਆਂ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਟਰੰਪ ਪ੍ਰਸ਼ਾਸਨ ਨੇ ਇਕ ਨਵੀਂ ਕਾਰਵਾਈ ਕਰਦੇ ਹੋਏ ਹਜ਼ਾਰਾਂ ਜ਼ਿੰਦਾਂ ਪ੍ਰਵਾਸੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਵ੍ਹਾਈਟ ਹਾਊਸ ਦੇ ਇਕਸਾਰ ਅਧਿਕਾਰੀ ਪ੍ਰਸ਼ਾਸਨ ਦੇ ਨਿਰਦੇਸ਼ ’ਤੇ ਸੋਸ਼ਲ ਸਕਿਉਰਿਟੀ ਪ੍ਰਸ਼ਾਸਨ ਨੇ ਬੀਤੇ ਹਫ਼ਤੇ 6000 ਤੋਂ ਵਧ ਪ੍ਰਵਾਸੀਆਂ ਨੂੰ ‘ਡੈਥ ਮਾਸਟਰ ਫ਼ਾਈਲ’ ਵਿਚ ਸ਼ਾਮਲ ਕਰ ਦਿੱਤਾ ਹੈ। ਇਹ ਉਹ ਫ਼ਾਈਲ ਹੈ ਜਿਸ ਵਿਚ ਉਨ੍ਹਾਂ ਮ੍ਰਿਤਕਾਂ ਦਾ ਰਿਕਾਰਡ ਰਖਿਆ ਜਾਂਦਾ ਹੈ ਜਿਨ੍ਹਾਂ ਕੋਲ ਸ਼ੋਸਲ ਸਕਿਉਰਿਟੀ ਨੰਬਰ ਹੈ। ਮੀਡੀਆ ਦੀ ਇਕ ਰਿਪੋਰਟ ਵਿਚ ਇਹ ਪ੍ਰਗਟਾਵਾ ਕੀਤਾ ਗਿਆ ਹੈ। 

ਰਿਪੋਰਟ ਅਨੁਸਾਰ ਪ੍ਰਵਾਸੀਆਂ ਨੂੰ ਮੁਰਦਾ ਸੂਚੀ ਵਿਚ ਸ਼ਾਮਲ ਕਰਨ ਦਾ ਮਤਲਬ ਹੈ ਕਿ ਉਨ੍ਹਾਂ ਦੇ ਸ਼ੋਸਲ ਸਕਿਊਰਿਟੀ ਨੰਬਰ ਅਯੋਗ ਹੋ ਜਾਣਗੇ ਤੇ ਉਹ ਕਿਸੇ ਵੀ ਤਰ੍ਹਾਂ ਦੀਆਂ ਵਿੱਤੀ ਸੇਵਾਵਾਂ ਨਹੀਂ ਲੈ ਸਕਣਗੇ। ਇਹ ਪ੍ਰਵਾਸੀ ਅਮਰੀਕਾ ਵਿਚ ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਸਨ ਪਰੰਤੂ ਉਨ੍ਹਾਂ ਦਾ ਅਮਰੀਕਾ ਵਿਚ ਟਿਕੇ ਰਹਿਣ ਦਾ ਆਰਜ਼ੀ ਰੁਤਬਾ ਰੱਦ ਹੋ ਚੁੱਕਾ ਹੈ। ਵ੍ਹਾਈਟ ਹਾਊਸ ਅਧਿਕਾਰੀ ਅਨੁਸਾਰ ਹੋਮਲੈਂਡ ਸਕਿਉਰਿਟੀ ਵਿਭਾਗ ਨੇ ਮਾਸਟਰ ਫ਼ਾਇਲ ਵਿਚ ਸ਼ਾਮਲ ਕੀਤੇ ਗਏ ਪ੍ਰਵਾਸੀਆਂ ਦੀ ਪਛਾਣ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਜਾਂ ਅਤਿਵਾਦੀਆਂ ਬਾਰੇ ਚੌਕਸੀ ਸੂਚੀ ਦੇ ਆਧਾਰ ’ਤੇ ਕੀਤੀ।

ਇਸ ਵਿਚ ਕਿਹਾ ਗਿਆ ਹੈ ਪ੍ਰਵਾਸੀਆਂ ਵਿਰੁੱਧ ਕੀਤੀ ਇਸ ਕਾਰਵਾਈ ਵਿਚ ਅਰਬਪਤੀ ਐਲਨ ਮਸਕ ਦੀ ਅਗਵਾਈ ਵਾਲੇ ਸਰਕਾਰੀ ਕੁਸ਼ਲਤਾ ਵਿਭਾਗ ਨੇ ਅਹਿਮ ਭੂਮਿਕਾ ਨਿਭਾਈ ਹੈ। ਸੰਸਦ ਰਿਚਰਡ ਨੀਲ ਤੇ ਜੌਹਨ ਲਾਰਸਨ ਨੇ ਇਕ ਸਾਂਝੇ ਬਿਆਨ ਵਿਚ ਟਰੰਪ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਬਿਨਾਂ ਲੋੜੀਂਦੀ ਪ੍ਰਕਿਆ ਦੇ ਪ੍ਰਵਾਸੀਆਂ ਨੂੰ ਨਿਸ਼ਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਸ਼ੋਸਲ ਸਕਿਉਰਿਟੀ ਨੰਬਰ ਰੱਦ ਕੀਤਾ ਜਾ ਸਕਦਾ ਹੈ ਤਾਂ ਇਸ ਤੋਂ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਟਰੰਪ ਪ੍ਰਸ਼ਾਸਨ ਕਿਸ ਹੱਦ ਤੱਕ ਜਾ ਸਕਦਾ ਹੈ।

(For more news apart from US Latest News, stay tuned to Rozana Spokesman)

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement