
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ।
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਜਿਸ ਤੋਂ ਬਾਅਦ ਪੂਰੀ ਦੁਨੀਆਂ ਵਿਚੋਂ 43 ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਦ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 2 ਲੱਖ 92 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 16 ਲੱਖ ਦੇ ਕਰੀਬ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।
Coronavirus
ਉੱਥੇ ਪੂਰੇ ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮੀਕਾ ਹੈ ਜਿੱਥੇ ਇਸ ਵਾਇਰਸ ਦੇ ਨਾਲ 14 ਲੱਖ 8 ਹਜ਼ਾਰ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 83 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਦੁਨੀਆਂ ਦੇ ਵੱਡੇ –ਵੱਡੇ ਵਿਗਿਆਨੀ ਅਤੇ ਡਾਕਟਰ ਕਰੋਨਾ ਮਹਾਂਮਾਰੀ ਦੇ ਇਲਾਜ਼ ਲਈ ਟੀਕਾ ਬਣਾਉਂਣ ਵਿਚ ਲੱਗੇ ਹੋਏ ਹਨ
Covid 19
ਪਰ ਹਾਲੇ ਤੱਕ ਕਿਸੇ ਨੂੰ ਵੀ ਇਸ ਵਿਚ ਸਫਲਤਾ ਪ੍ਰਾਪਤ ਨਹੀਂ ਹੋਈ ਹੈ। ਜਿਸ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (WHO) ਦੇ ਕਾਰਜਕਾਰੀ ਨਿਰਦੇਸ਼ਕ ਨੇ ਕਿਹਾ ਕਿ ਸ਼ਾਇਦ ਕਰੋਨਾ ਵਾਇਰਸ ਕਦੇ ਨਹੀਂ ਜਾਵੇਗਾ। ਮਾਈਕਲ ਰਿਆਨ ਦਾ ਕਹਿਣਾ ਹੈ ਕਿ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਕਰੋਨਾ ਏਡਜ਼ (HIV) ਦੇ ਵਾਂਗ ਹਮੇਸ਼ਾਂ ਹੀ ਸਾਡੇ ਜੀਵਨ ਦਾ ਹਿੱਸਾ ਬਣ ਜਾਵੇ।
Coronavirus
ਉਨ੍ਹਾਂ ਨੇ ਖਦਸ਼ਾ ਜਤਾਇਆ ਹੈ ਕਿ ਸ਼ਾਇਦ ਇਹ ਮਹਾਂਮਾਰੀ ਸਾਡੇ ਜੀਵਨ ਦਾ ਹੀ ਇੱਕ ਅੰਗ ਬਣ ਜਾਵੇ। ਜਿਵੇਂ ਕਿ ਇਸ ਤੋਂ ਪਹਿਲਾਂ ਆਈਆਂ ਬਿਮਾਰੀ ਜਿਵੇ HIV ਖਤਮ ਨਹੀਂ ਹੋਇਆ ਬਲਕਿ ਉਨ੍ਹਾਂ ਦਾ ਇਲਾਜ਼ ਲੱਭਿਆ ਗਿਆ ਹੈ ਤਾਂ ਕਿ ਲੋਕ ਇਸ ਨਾਲ ਜਿਉਂ ਸਕਣ।
Photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।