
ਪਿਛਲੇ ਹਫ਼ਤੇ ਇੰਗਲੈਂਡ ਦੇ ਕੁਝ ਹਿੱਸਿਆ ‘ਚ ਬੀ.1.617 ਵੈਰੀਐਂਟ ਦੇ 500 ਤੋਂ ਜ਼ਿਆਦਾ ਮਾਮਲੇ ਮਿਲੇ ਸਨ।
ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਕਿ ਅਸੀ ਭਾਰਤੀਆਂ ਦੇ ਨਾਲ ਹਾਂ ਅਤੇ ਉਨ੍ਹਾਂ ਦੀ ਮਦਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਸਿਹਤ ਵਿਭਾਗ ਇਸ ਵੈਰੀਐਂਟ ਦਾ ਹਰ ਸੰਭਵ ਹੱਲ ਲੱਭ ਰਿਹਾ ਹੈ, ਕਿਉਂਕਿ ਇਸ ਨਾਲ ਇੰਗਲੈਂਡ ਦੇ ਕੁਝ ਹਿੱਸਿਆਂ ‘ਚ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ। ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਦੇ ਪ੍ਰਧਾਨ ਮੰਤਰੀ ਨੇ ਹਫਤਾਵਾਰੀ ਸਵਾਲਾਂ ਦੇ ਸੈਸ਼ਨ ‘ਚ ਇਕ ਸਵਾਲ ਦੇ ਜਵਾਬ ‘ਚ ਜੌਨਸਨ ਨੇ ਕਿਹਾ ਕਿ ਇਹ ਪਿਛਲੇ ਸਾਲ ਪਹਿਲੀ ਵਾਰ ਕੈਂਟ ਕਾਊਂਟੀ ‘ਚ ਪਾਏ ਗਏ ਵੈਰੀਐਂਟ ਤੋਂ ਵੀ ਜ਼ਿਆਦਾ ਖਤਰਨਾਕ ਹੋ ਸਕਦਾ ਹੈ।
corona ਪ੍ਰਧਾਨ ਮੰਤਰੀ ਤੋਂ ਭਾਰਤ ‘ਚ ਪਾਏ ਗਏ ਕੋਰੋਨਾ ਵਾਇਰਸ ਬੀ.1.617 ਵੈਰੀਐਂਟ ਬਾਰੇ ਪੁੱਛਿਆ ਗਿਆ ਸੀ ਜਿਸ ਨੂੰ ਪਬਲਿਕ ਹੈਲਥ ਇੰਗਲੈਂਡ (ਪੀਐੱਚਈ) ਨੇ ਵੈਰੀਐਂਟ ਆਫ ਕੰਸਰਨ ਭਾਵ ਵਾਇਰਸ ਦੀ ਚਿੰਤਾਜਨਕ ਕਿਸਮ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਪੱਕੇ ਤੌਰ ‘ਤੇ ਚੌਕਸ ਰਹਿਣਾ ਪਵੇਗਾ ਕਿਉਂਕਿ ਇਸ ਵਾਇਰਸ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਪਿਛਲੇ ਹਫ਼ਤੇ ਇੰਗਲੈਂਡ ਦੇ ਕੁਝ ਹਿੱਸਿਆ ‘ਚ ਬੀ.1.617 ਵੈਰੀਐਂਟ ਦੇ 500 ਤੋਂ ਜ਼ਿਆਦਾ ਮਾਮਲੇ ਮਿਲੇ ਸਨ। ਬਰਤਾਨੀਆ ‘ਚ ਹੁਣ ਤਕ ਕੋਰੋਨਾ ਵਾਇਰਸ ਕਾਰਨ ਸਵਾ ਲੱਖ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ 44 ਲੱਖ ਤੋਂ ਜ਼ਿਆਦਾ ਲੋਕ ਇਨਫੈਕਸ਼ਨ ਦੀ ਲਪੇਟ ‘ਚ ਆ ਚੁੱਕੇ ਹਨ।