ਜ਼ੈਂਬੀਆ 'ਚ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 24 ਦੀ ਮੌਤ

By : GAGANDEEP

Published : May 14, 2023, 5:26 pm IST
Updated : May 14, 2023, 5:27 pm IST
SHARE ARTICLE
photo
photo

12 ਲੋਕ ਜ਼ਖ਼ਮੀ

 

ਲੁਸਾਕਾ: ਦੱਖਣੀ ਜ਼ੈਂਬੀਆ ਵਿਚ ਇਕ ਬੱਸ ਦੇ ਇਕ ਟਰੱਕ ਨਾਲ ਟਕਰਾ ਜਾਣ ਕਾਰਨ ਬੱਸ ਵਿਚ ਸਵਾਰ 24 ਲੋਕਾਂ ਦੀ ਮੌਤ ਹੋ ਗਈ ਅਤੇ 12 ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ ਹੈ।

ਇਹ ਵੀ ਪੜ੍ਹੋ: ਸਾਡੇ ਵੋਟਰਾਂ ਨੂੰ ਡਰਾਇਆ-ਧਮਕਾਇਆ ਗਿਆ, 12 ਫੀਸਦੀ ਘੱਟ ਵੋਟਿੰਗ ਕਾਰਨ ਹਾਰੇ- ਰਾਜਾ ਵੜਿੰਗ

ਜ਼ੈਂਬੀਆ ਪੁਲਿਸ ਦੇ ਉਪ ਲੋਕ ਸੰਪਰਕ ਅਧਿਕਾਰੀ ਡੈਨੀ ਮਵਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ 35 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾਉਣ ਤੋਂ ਬਾਅਦ ਸੜਕ ਦੇ ਖੱਬੇ ਪਾਸੇ ਇਕ ਟੋਏ ਵਿਚ ਪਲਟ ਗਈ।

ਇਹ ਵੀ ਪੜ੍ਹੋ: ਹੈਦਰਾਬਾਦ ਹਵਾਈ ਅੱਡੇ 'ਤੇ ਯਾਤਰੀ ਕੋਲੋਂ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਕੀਤਾ ਬਰਾਮਦ

ਜ਼ਖ਼ਮੀਆਂ ਵਿਚ ਬੱਸ ਡਰਾਈਵਰ ਵੀ ਸ਼ਾਮਲ ਹੈ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਮਵਾਲੇ ਨੇ ਦੱਸਿਆ ਕਿ ਹਾਦਸੇ ਵਿਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰੱਕ ਦਾ ਪਿਛਲਾ ਬੰਪਰ ਨੁਕਸਾਨਿਆ ਗਿਆ। ਪੁਲਿਸ ਅਨੁਸਾਰ, ਜ਼ੈਂਬੀਆ ਵਿਚ 2023 ਦੀ ਪਹਿਲੀ ਤਿਮਾਹੀ ਵਿਚ ਘੱਟੋ-ਘੱਟ 7,639 ਸੜਕ ਹਾਦਸੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚ 390 ਲੋਕ ਮਾਰੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement