ਗਾਜ਼ਾ ’ਚ ਭਾਰਤੀ ਫ਼ੌਜ ਦੇ ਸਾਬਕਾ ਜਵਾਨ ਦੀ ਮੌਤ, ਇਜ਼ਰਾਈਲ-ਹਮਾਸ ਸੰਘਰਸ਼ ’ਚ ਸੰਯੁਕਤ ਰਾਸ਼ਟਰ ਦੇ ਕਿਸੇ ਕੌਮਾਂਤਰੀ ਮੁਲਾਜ਼ਮ ਦੀ ਪਹਿਲੀ ਮੌਤ
Published : May 14, 2024, 3:07 pm IST
Updated : May 14, 2024, 4:43 pm IST
SHARE ARTICLE
Vaibhav Anil Kale
Vaibhav Anil Kale

ਰਫਾਹ ਦੇ ਯੂਰਪੀਅਨ ਹਸਪਤਾਲ ਜਾਂਦੀ ਸੰਯੁਕਤ ਰਾਸ਼ਟਰ ਦੀ ਗੱਡੀ ’ਚ ਸੀ ਸਵਾਰ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਲਈ ਕੰਮ ਕਰਨ ਵਾਲੇ ਇਕ ਸੇਵਾਮੁਕਤ ਭਾਰਤੀ ਕਰਨਲ ਦੀ ਗਾਜ਼ਾ ਦੇ ਰਫਾਹ ਸ਼ਹਿਰ ’ਚ ਹੋਏ ਹਮਲੇ ’ਚ ਮੌਤ ਹੋ ਗਈ। 7 ਅਕਤੂਬਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਕਿਸੇ ਕੌਮਾਂਤਰੀ ਮੁਲਾਜ਼ਮ ਦੀ ਮੌਤ ਦਾ ਇਹ ਪਹਿਲਾ ਮਾਮਲਾ ਹੈ। 

ਸਾਲ 2022 ’ਚ ਭਾਰਤੀ ਫੌਜ ਤੋਂ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਣ ਵਾਲੇ ਕਰਨਲ ਵੈਭਵ ਅਨਿਲ ਕਾਲੇ ਨੂੰ ਦੋ ਮਹੀਨੇ ਪਹਿਲਾਂ ਸੰਯੁਕਤ ਰਾਸ਼ਟਰ ਸੁਰੱਖਿਆ ਅਤੇ ਸੁਰੱਖਿਆ ਵਿਭਾਗ (ਡੀ.ਐੱਸ.ਐੱਸ.) ’ਚ ਸੁਰੱਖਿਆ ਤਾਲਮੇਲ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 11 ਜੰਮੂ ਅਤੇ ਕਸ਼ਮੀਰ ਰਾਈਫਲਜ਼ ’ਚ ਭਾਰਤੀ ਫੌਜ ’ਚ ਸੇਵਾ ਨਿਭਾਈ ਸੀ। 

ਡੀ.ਐਸ.ਐਸ. ਦਾ ਇਕ ਹੋਰ ਮੁਲਾਜ਼ਮ ਵੀ ਰਫਾਹ ਦੇ ਯੂਰਪੀਅਨ ਹਸਪਤਾਲ ਜਾਂਦੇ ਸਮੇਂ ਸੰਯੁਕਤ ਰਾਸ਼ਟਰ ਦੀ ਗੱਡੀ ’ਚ ਹੋਈ ਇਸ ਘਟਨਾ ’ਚ ਜ਼ਖਮੀ ਹੋ ਗਿਆ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਅਤੇ ਸੁਰੱਖਿਆ ਵਿਭਾਗ (ਡੀ.ਐਸ.ਐਸ.) ਦੇ ਇਕ ਮੁਲਾਜ਼ਮ ਦੀ ਮੌਤ ਅਤੇ ਇਕ ਹੋਰ ਡੀ.ਐਸ.ਐਸ. ਮੁਲਾਜ਼ਮ ਦੇ ਜ਼ਖਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਜਨਰਲ ਸਕੱਤਰ ਦੇ ਉਪ-ਬੁਲਾਰੇ ਫਰਹਾਨ ਹੱਕ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਗੁਤਾਰੇਸ ਨੇ ਸੰਯੁਕਤ ਰਾਸ਼ਟਰ ਦੇ ਕਰਮਚਾਰੀਆਂ ’ਤੇ ਹੋਏ ਸਾਰੇ ਹਮਲਿਆਂ ਦੀ ਨਿੰਦਾ ਕੀਤੀ ਅਤੇ ਜਾਂਚ ਦੀ ਮੰਗ ਕੀਤੀ। ਗੁਤਾਰੇਸ ਨੇ ਅਪਣੀ ਜਾਨ ਗੁਆਉਣ ਵਾਲੇ ਮੁਲਾਜ਼ਮ ਦੇ ਪਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ। 

ਬਿਆਨ ’ਚ ਕਿਹਾ ਗਿਆ ਹੈ ਕਿ ਗਾਜ਼ਾ ’ਚ ਸੰਘਰਸ਼ ਦਾ ਨਾ ਸਿਰਫ ਨਾਗਰਿਕਾਂ ਸਗੋਂ ਮਨੁੱਖਤਾਵਾਦੀ ਵਰਕਰਾਂ ’ਤੇ ਵੀ ਭਾਰੀ ਅਸਰ ਪੈ ਰਿਹਾ ਹੈ। ਜਨਰਲ ਸਕੱਤਰ ਨੇ ਤੁਰਤ ਮਨੁੱਖੀ ਜੰਗਬੰਦੀ ਅਤੇ ਸਾਰੇ ਬੰਧਕਾਂ ਦੀ ਰਿਹਾਈ ਦੀ ਮੰਗ ਦੁਹਰਾਈ।

ਗੁਤਾਰੇਸ ਨੇ ਕਿਹਾ, ‘‘ਗਾਜ਼ਾ ’ਚ ਸੰਯੁਕਤ ਰਾਸ਼ਟਰ ਦੀ ਇਕ ਗੱਡੀ ’ਤੇ ਹਮਲਾ ਕੀਤਾ ਗਿਆ, ਜਿਸ ’ਚ ਸਾਡਾ ਇਕ ਸਾਥੀ ਮਾਰਿਆ ਗਿਆ ਅਤੇ ਇਕ ਹੋਰ ਜ਼ਖਮੀ ਹੋ ਗਿਆ।’’ ਉਨ੍ਹਾਂ ਕਿਹਾ ਕਿ ਗਾਜ਼ਾ ਵਿਚ ਸੰਯੁਕਤ ਰਾਸ਼ਟਰ ਦੇ 190 ਤੋਂ ਵੱਧ ਮੁਲਾਜ਼ਮ ਮਾਰੇ ਗਏ ਹਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement