Canada's new cabinet: ਕੀ ਕੈਨੇਡਾ ਦੀ ਨਵੀਂ ਕੈਬਨਿਟ ਦੇ ਗਠਨ ਨਾਲ ਭਾਰਤ ਨਾਲ ਸਬੰਧ ਸੁਧਰਨਗੇ?
Published : May 14, 2025, 12:48 pm IST
Updated : May 14, 2025, 12:48 pm IST
SHARE ARTICLE
Canada's new cabinet: Will the formation of Canada's new cabinet improve relations with India?
Canada's new cabinet: Will the formation of Canada's new cabinet improve relations with India?

Canada's new cabinet: ਪੰਜ ਭਾਰਤੀ ਕੈਨੇਡਾ ਦੀ ਨਵੀਂ ਕੈਬਨਿਟ ’ਚ ਨਿਭਾਉਣਗੇ ਅਹਿਮ ਜ਼ਿੰਮੇਵਾਰੀ

 

Canada's new cabinet: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮੰਗਲਵਾਰ ਨੂੰ ਆਪਣੇ ਮੰਤਰੀ ਮੰਡਲ ਵਿੱਚ ਇੱਕ ਵੱਡੇ ਫੇਰਬਦਲ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਆਪਣਾ ਨਵਾਂ ਵਿਦੇਸ਼ ਮੰਤਰੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਨਵੀਂ ਚੁਣੀ ਗਈ ਲਿਬਰਲ ਸਰਕਾਰ ਦੇ ਗਠਨ ਦੌਰਾਨ ਕੀਤਾ। ਕਾਰਨੀ, ਜਿਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਜਸਟਿਨ ਟਰੂਡੋ ਦੀ ਥਾਂ ਲਈ ਸੀ ਅਤੇ ਪਿਛਲੇ ਮਹੀਨੇ ਚੋਣ ਜਿੱਤੀ ਸੀ, ਨੇ ਆਨੰਦ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ। ਉਸਨੇ ਮੇਲਾਨੀ ਜੋਲੀ ਦੀ ਥਾਂ ਲਈ, ਜੋ ਉਦਯੋਗ ਮੰਤਰੀ ਬਣੀ। ਭਾਰਤੀ ਮੂਲ ਦੀ ਆਨੰਦ ਨੂੰ ਵਿਦੇਸ਼ ਮੰਤਰੀ ਵਜੋਂ ਨਾਮਜ਼ਦ ਕਰਨ ਨਾਲ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਸੁਧਾਰ ਦੀਆਂ ਉਮੀਦਾਂ ਵਧ ਗਈਆਂ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਐਲਾਨੀ ਨਵੀਂ ਕੈਬਨਿਟ ਵਿੱਚ ਕੁੱਲ 38 ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਮੰਤਰੀ ਮੰਡਲ ਵਿੱਚ ਤਿੰਨ ਭਾਰਤੀ ਨੇਤਾਵਾਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚੋਂ 28 ਕੈਬਨਿਟ ਮੰਤਰੀ ਅਤੇ 10 ਰਾਜ ਸਕੱਤਰ ਹਨ। ਇਨ੍ਹਾਂ ਰਾਜ ਸਕੱਤਰਾਂ ਨੂੰ ਵੱਖ-ਵੱਖ ਵਿਭਾਗਾਂ ਦਾ ਸੁਤੰਤਰ ਚਾਰਜ ਦਿੱਤਾ ਗਿਆ ਹੈ। 

ਟਰੂਡੋ ਸਰਕਾਰ ਦੌਰਾਨ ਭਾਰਤ ਨਾਲ ਵਿਗੜੇ ਸਨ ਸਬੰਧ
ਹੁਣ ਸਵਾਲ ਇਹ ਉਠਦਾ ਹੈ ਕਿ ਕੀ ਹੁਣ ਕੈਨੇਡਾ ਅਤੇ ਭਾਰਤ ਵਿਚਕਾਰ ਸਬੰਧ ਸੁਧਰਨਗੇ ਜਾਂ ਨਹੀਂ। ਇਥੇ ਦੱਸ ਦਈਏ ਕਿ ਟਰੂਡੋ ਦੇ ਕਾਰਜਕਾਲ ਦੌਰਾਨ ਭਾਰਤ ਅਤੇ ਕੈਨੇਡਾ ਦੇ ਸਬੰਧ ਕਾਫ਼ੀ ਵਿਗੜ ਗਏ ਸਨ। ਕੂਟਨੀਤਕ ਮਾਹਰਾਂ ਦਾ ਕਹਿਣਾ ਹੈ ਕਿ ਗੁਆਂਢੀ ਅਮਰੀਕਾ ਨਾਲ ਵਿਗੜਦੇ ਸਬੰਧਾਂ ਦੇ ਵਿਚਕਾਰ, ਕੈਨੇਡਾ ਦੀ ਨਵੀਂ ਸਰਕਾਰ ਭਾਰਤ ਨਾਲ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਖ਼ਾਲਿਸਤਾਨ ਪੱਖੀ ਐਨਡੀਪੀ ਅਤੇ ਇਸਦੇ ਨੇਤਾ ਜਗਮੀਤ ਸਿੰਘ ਦੀ ਹਾਰ ਤੋਂ ਬਾਅਦ, ਕੈਨੇਡੀਅਨ ਰਾਜਨੀਤੀ ਵਿੱਚ ਖ਼ਾਲਿਸਤਾਨ ਪੱਖੀ ਸਮਰਥਕਾਂ ਦੀ ਮੌਜੂਦਗੀ ਘੱਟ ਜਾਵੇਗੀ, ਜਿਸ ਨਾਲ ਭਾਰਤ ਨਾਲ ਸਬੰਧਾਂ ਨੂੰ ਸੁਧਾਰਨ ਵਿੱਚ ਵੀ ਮਦਦ ਮਿਲੇਗੀ। ਸਰਕਾਰ ਦਾ ਜਗਮੀਤ ਸਿੰਘ ਦੀ ਪਾਰਟੀ ਦੇ ਸਮਰਥਨ ’ਤੇ ਨਿਰਭਰ ਹੋਣਾ ਵੀ ਇੱਕ ਵੱਡਾ ਕਾਰਨ ਸੀ ਕਿ ਟਰੂਡੋ ਨੂੰ ਭਾਰਤ ਨਾਲ ਸਬੰਧਾਂ ਦੀ ਕੋਈ ਪਰਵਾਹ ਨਹੀਂ ਸੀ।

ਕਾਰਨੀ ਸਰਕਾਰ ਨੇ ਆਪਣੀਆਂ ਤਰਜੀਹਾਂ ਸਪੱਸ਼ਟ ਕੀਤੀਆਂ
ਨਵੀਂ ਕੈਬਨਿਟ ਦੇ ਗਠਨ ਤੋਂ ਬਾਅਦ, ਪ੍ਰਧਾਨ ਮੰਤਰੀ ਕਾਰਨੀ ਨੇ ਆਪਣੀ ਸਰਕਾਰ ਦੀਆਂ ਤਰਜੀਹਾਂ ਨੂੰ ਵੀ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਘਟਾਉਣਾ ਅਤੇ ਅਮਰੀਕਾ ਨਾਲ ਨਵੇਂ ਆਰਥਿਕ ਅਤੇ ਸੁਰੱਖਿਆ ਸਬੰਧ ਬਣਾਉਣਾ ਉਨ੍ਹਾਂ ਦੀ ਸਰਕਾਰ ਦੀਆਂ ਤਰਜੀਹਾਂ ਹੋਣਗੀਆਂ। ਕਾਰਨੀ ਨੇ ਇਕ ਪੋਸਟ ਸਾਂਝੀ ਕੀਤੀ ਅਤੇ ਲਿਖਿਆ, ‘‘ਕੈਨੇਡਾ, ਆਪਣੀ ਨਵੀਂ ਕੈਬਨਿਟ ਨੂੰ ਮਿਲੋ।’ ਇਹ ਇੱਕ ਅਜਿਹੀ ਟੀਮ ਹੈ ਜੋ ਸਸ਼ਕਤ ਹੈ ਅਤੇ ਜਿਸ ਤੋਂ ਅਗਵਾਈ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਕੱਠੇ ਮਿਲ ਕੇ, ਅਸੀਂ ਅਮਰੀਕਾ ਨਾਲ ਇੱਕ ਨਵਾਂ ਆਰਥਿਕ ਅਤੇ ਸੁਰੱਖਿਆ ਸਬੰਧ ਬਣਾਵਾਂਗੇ। ਇਸ ਨਾਲ ਅਸੀਂ ਜੀ-7 ਵਿੱਚ ਸਭ ਤੋਂ ਮਜ਼ਬੂਤ ਅਰਥਵਿਵਸਥਾ ਬਣਾਵਾਂਗੇ।’’ ਇੱਕ ਹੋਰ ਪੋਸਟ ਵਿੱਚ ਉਨ੍ਹਾਂ ਲਿਖਿਆ, ‘‘ਕੈਨੇਡੀਅਨਾਂ ਨੇ ਇਸ ਨਵੀਂ ਸਰਕਾਰ ਨੂੰ ਇਕ ਮਜ਼ਬੂਤ ਜਨਾਦੇਸ਼ ਨਾਲ ਚੁਣਿਆ ਹੈ। ਜਨਤਾ ਸੰਯੁਕਤ ਰਾਜ ਅਮਰੀਕਾ ਨਾਲ ਇੱਕ ਨਵਾਂ ਆਰਥਿਕ ਅਤੇ ਸੁਰੱਖਿਆ ਸਬੰਧ ਬਣਾਉਣ, ਰਹਿਣ-ਸਹਿਣ ਦੀ ਲਾਗਤ ਘਟਾਉਣ ਅਤੇ ਇੱਕ ਮਜ਼ਬੂਤ ਅਰਥਵਿਵਸਥਾ ਬਣਾਉਣ ਦੀ ਇੱਛਾ ਰੱਖਦੀ ਹੈ। ਇਸ ਉਮੀਦ ’ਤੇ ਖਰਾ ਉਤਰਨ ਲਈ, ਇਹ ਨਵਾਂ ਮੰਤਰੀ ਮੰਡਲ ਜ਼ੋਰਦਾਰ ਢੰਗ ਨਾਲ ਕੰਮ ਕਰੇਗਾ।’’

ਅਨੀਤਾ ਆਨੰਦ ਕੈਨੇਡਾ ਦੀ ਵਿਦੇਸ਼ ਮੰਤਰੀ ਬਣੀ
ਮੰਤਰੀ ਮੰਡਲ ਵਿੱਚ ਭਾਰਤੀ ਮੂਲ ਦੇ ਤਿੰਨ ਲੋਕਾਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਅਨੀਤਾ ਆਨੰਦ ਨੂੰ ਕੈਨੇਡਾ ਦੀ ਨਵੀਂ ਵਿਦੇਸ਼ ਮੰਤਰੀ ਬਣਾਇਆ ਗਿਆ ਹੈ। ਅਨੀਤਾ ਆਨੰਦ ਤੋਂ ਇਲਾਵਾ ਮਨਿੰਦਰ ਸਿੱਧੂ ਨੂੰ ਅੰਤਰਰਾਸ਼ਟਰੀ ਵਪਾਰ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂ ਕਿ ਗੈਰੀ ਆਨੰਦਸੰਗਾਰੀ ਨੂੰ ਕੈਨੇਡਾ ਦਾ ਨਵਾਂ ਜਨਤਕ ਸੁਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਹੈ। 

ਪ੍ਰਧਾਨ ਮੰਤਰੀ ਦੇ 10 ਸੂਬਾ ਸਕੱਤਰਾਂ ’ਚ ਦੋ ਪੰਜਾਬੀ ਵੀ ਸ਼ਾਮਲ
ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਐਲਾਨੀ ਨਵੀਂ ਕੈਬਨਿਟ ਵਿੱਚ ਕੁੱਲ 38 ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ’ਚੋਂ 28 ਕੈਬਨਿਟ ਮੰਤਰੀ ਅਤੇ 10 ਰਾਜ ਸਕੱਤਰ ਹਨ। ਇਨ੍ਹਾਂ ਰਾਜ ਸਕੱਤਰਾਂ ਨੂੰ ਵੱਖ-ਵੱਖ ਵਿਭਾਗਾਂ ਦਾ ਸੁਤੰਤਰ ਚਾਰਜ ਦਿੱਤਾ ਗਿਆ ਹੈ। ਇਨ੍ਹਾਂ 10 ਸੂਬਾ ਸਕੱਤਰਾਂ ’ਚ ਦੋ ਪੰਜਾਬ ਵੀ ਸ਼ਾਮਲ ਹਨ। ਇਨ੍ਹਾਂ ’ਚ ਰੂਬੀ ਸਹੋਤਾ ਜਿਸ ਨੂੰ ਅਪਰਾਧ ਵਿਰੁਧ ਲੜਾਈ ਤੇ ਰਣਦੀਪ ਸਰਾਏ ਨੂੰ ਅੰਤਰਰਾਸ਼ਟਰੀ ਵਿਕਾਸ ਬਾਰੇ ਜ਼ਿੰਮੇਦਾਰੀ ਦਿਤੀ ਗਈ ਹੈ। 

(For more news apart from Canada Latest News, stay tuned to Rozana Spokesman)

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement