ਅਫ਼ਗਾਨਿਸਤਾਨ ਵਿਚ ਹੋਏ ਆਤਮਘਾਤੀ ਹਮਲੇ ‘ਚ 11 ਲੋਕਾਂ ਦੀ ਮੌਤ 13 ਜ਼ਖਮੀ
Published : Jun 14, 2019, 9:11 am IST
Updated : Jun 14, 2019, 9:11 am IST
SHARE ARTICLE
Suicide bomber attack in Afghanistan
Suicide bomber attack in Afghanistan

ਅਫ਼ਗਾਨਿਸਤਾਨ ਦੇ ਪੂਰਬੀ ਨਾਂਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਵਿਚ ਇਕ ਆਤਮਘਾਤੀ ਹਮਲਾਵਰ ਨੇ ਪੁਲਿਸ ਦੀ ਜਾਂਚ ਚੌਂਕੀ ਨੇੜੇ ਅਪਣੇ ਆਪ ਨੂੰ ਉੜਾ ਲਿਆ।

ਨਵੀਂ ਦਿੱਲੀ: ਅਫ਼ਗਾਨਿਸਤਾਨ ਦੇ ਪੂਰਬੀ ਨਾਂਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਵਿਚ ਇਕ ਆਤਮਘਾਤੀ ਹਮਲਾਵਰ ਨੇ ਪੁਲਿਸ ਦੀ ਜਾਂਚ ਚੌਂਕੀ ਨੇੜੇ ਅਪਣੇ ਆਪ ਨੂੰ ਉੜਾ ਲਿਆ। ਇਸ ਆਤਮਘਾਤੀ ਹਮਲੇ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖ਼ਮੀ ਗੰਭੀਰ ਹੋ ਗਏ। ਸੂਬੇ ਦੇ ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਇਸਲਾਮਿਕ ਸਟੇਟ ਅਤਿਵਾਦੀ ਸੰਗਠਨ ਦੀ ਅਫ਼ਗਾਨ ਸ਼ਾਖਾ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Suicide bomber attack in AfghanistanSuicide bomber attack in Afghanistan

ਮ੍ਰਿਤਕਾਂ ਵਿਚ ਇਕ ਬੱਚਾ ਵੀ ਸ਼ਾਮਿਲ ਹੈ। ਉਥੇ ਹੀ ਜ਼ਖਮੀ ਲੋਕਾਂ ਵਿਚ ਵੀ ਤਿੰਨ ਬੱਚੇ ਸ਼ਾਮਿਲ ਹਨ। ਅਫ਼ਗਾਨਿਸਤਾਨ ਦੇ ਸੁਰੱਖਿਆ ਬਲਾਂ ‘ਤੇ ਲਗਭਗ ਰੋਜ਼ਾਨਾ ਤਾਲਿਬਾਨ ਅਤੇ ਇਸਲਾਮਿਕ ਸਟੇਟ ਦੇ ਅਤਿਵਾਦੀ ਹਮਲੇ ਕਰਦੇ ਰਹਿੰਦੇ ਹਨ। ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਮਲੇ ਦਾ ਨਿਸ਼ਾਨਾ ਸੁਰੱਖਿਆ ਬਲ ਸੀ ਅਤੇ ਜ਼ਖਮੀਆਂ ਵਿਚ ਕਈ ਪੁਲਿਸ ਕਰਮਚਾਰੀ ਵੀ ਸ਼ਾਮਿਲ ਹਨ। ਇਸੇ ਦੌਰਾਨ ਅਫ਼ਗਾਨਿਸਤਾਨ ਦੀ ਸਰਕਾਰ ਨੇ ਕਿਹਾ ਹੈ ਕਿ ਉਹਨਾਂ ਨੇ ਰੁਕੀ ਹੋਈ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 490 ਕੈਦੀਆਂ ਨੂੰ ਰਿਹਾਅ ਕੀਤਾ ਹੈ।

Suicide bomber attack in AfghanistanSuicide bomber attack in Afghanistan

ਸਰਕਾਰੀ ਮੀਡੀਆ ਸੈਂਟਰ ਦੇ ਮੁਖੀ ਫਿਰੋਜ਼ ਬਾਸ਼ਾਰੀ ਨੇ ਦੱਸਿਆ ਕਿ ਰਿਹਾਅ ਕੀਤੇ ਗਏ ਕੈਦੀ ਜਾਂ ਤਾਂ ਬਿਮਾਰ ਚਲ ਰਹੇ ਸਨ ਜਾਂ ਫਿਰ ਉਹਨਾਂ ਦੀ ਸਜ਼ਾ ਪੂਰੀ ਹੋਣ ਵਿਚ ਘੱਟੋ ਘੱਟ ਇਕ ਸਾਲ ਤੋਂ ਘੱਟ ਸਮਾਂ ਬਚਿਆ ਸੀ। ਉਹਨਾਂ ਨੇ ਦੱਸਿਆ ਕਿ ਜੂਨ ਵਿਚ ਈਦ ਦੇ ਮੌਕੇ ‘ਤੇ ਰਾਸ਼ਟਰਪਕੀ ਅਸ਼ਰਫ਼ ਗਨੀ ਨੇ 887 ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement