ਕੋਰੋਨਾ ਦੇ ਇਸ ਵੈਰੀਐਂਟ ਕਾਰਨ ਬ੍ਰਿਟੇਨ 'ਚ ਚਾਰ ਹਫਤਿਆਂ ਲਈ ਵਧ ਸਕਦੀ ਹੈ ਲਾਕਡਾਊਨ ਦੀ ਮਿਆਦ
Published : Jun 14, 2021, 4:24 pm IST
Updated : Jun 14, 2021, 4:24 pm IST
SHARE ARTICLE
Coronavirus
Coronavirus

ਐਤਵਾਰ ਨੂੰ ਬ੍ਰਿਟੇਨ 'ਚ ਕੋਵਿਡ-19 ਦੇ 7490 ਮਾਮਲੇ ਦਰਜ ਕੀਤੇ ਗਏ ਅਤੇ ਇਸ ਦੌਰਾਨ ਅੱਠ ਲੋਕਾਂ ਦੀ ਜਾਨ ਵੀ ਗਈ

ਲੰਡਨ-ਬ੍ਰਿਟੇਨ 'ਚ ਕੋਰੋਨਾ ਵਾਇਰਸ ਮੁੜ ਤੋਂ ਪੈਸ ਪਸਾਰ ਰਿਹਾ ਹੈ। ਕੋਰੋਨਾ ਦੇ ਡੈਲਟਾ ਵੈਰੀਐਂਟ ਨੇ ਲੋਕਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਨੂੰ ਬਹੁਤ ਵੱਡੀ ਚਿੰਤਾ ਦੀ ਗੱਲ ਕਹੀ ਹੈ। ਪੀ.ਐੱਮ. ਬੋਰਿਸ ਨੇ ਕਿਹਾ ਕਿ ਡੈਲਟਾ ਵੈਰੀਐਂਟ ਕਾਰਨ ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਅਤੇ ਲੋਕ ਇਨਫੈਕਟਿਡ ਹੋ ਰਹੇ ਹਨ।

ਇਹ ਵੀ ਪੜ੍ਹੋ-ਗੁਜਰਾਤ ਚੋਣਾਂ ਤੋਂ ਪਹਿਲਾਂ ਹਾਰਦਿਕ ਪਟੇਲ ਨੂੰ AAP ਦਾ ਚਿਹਰਾ ਬਣਾ ਸਕਦੇ ਹਨ ਕੇਜਰੀਵਾਲ

ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਹੁਣ ਬ੍ਰਿਟੇਨ ਨੇ ਪੂਰੀ ਤਰ੍ਹਾਂ ਨਾਲ ਲਾਕਡਾਊਨ ਖਤਮ ਕਰਨ ਦੇ ਫੈਸਲੇ ਨੂੰ ਰੋਕ ਲਿਆ ਹੈ।ਡੈਲਟਾ ਵੈਰੀਐਂਟ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਬੋਰਿਸ ਜਾਨਸਨ 21 ਜੂਨ ਖਤਮ ਹੋ ਰਹੀ ਲਾਕਡਾਊਨ ਦੀਆਂ ਪਾਬੰਦੀਆਂ ਨੂੰ ਚਾਰ ਹਫਤਿਆਂ ਤੱਕ ਵਧਾਉਣ 'ਤੇ ਵਿਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ-ਕੋਟਕਪੂਰਾ ਗੋਲੀਕਾਂਡ ਮਾਮਲਾ : SIT ਦੇ ਸਾਹਮਣੇ ਪੇਸ਼ ਹੋਣ ਤੋਂ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਨਕਾਰ

ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤਾਜ਼ਾ ਅੰਕੜਿਆਂ ਦਾ ਅਧਿਐਨ ਕਰ ਰਹੇ ਹਨ ਅਤੇ ਵੱਖ-ਵੱਖ ਬਦਲ 'ਤੇ ਵਿਚਾਰ ਕਰ ਰਹੇ ਹਨ। ਐਤਵਾਰ ਨੂੰ ਬ੍ਰਿਟੇਨ 'ਚ ਕੋਵਿਡ-19 ਦੇ 7490 ਮਾਮਲੇ ਦਰਜ ਕੀਤੇ ਗਏ ਅਤੇ ਇਸ ਦੌਰਾਨ ਅੱਠ ਲੋਕਾਂ ਦੀ ਜਾਨ ਵੀ ਗਈ। ਇਸ ਦੇ ਨਾਲ ਹੀ ਬੋਰਿਸ ਜਾਨਸਨ ਨੇ ਕਿਹਾ ਕਿ ਇਹ ਸਾਫ ਹੋ ਗਿਆ ਹੈ ਕਿ ਭਾਰਤ 'ਚ ਜਿਹੜਾ ਕੋਰੋਨਾ ਵਾਇਰਸ ਦਾ ਵੈਰੀਐਂਟ ਮਿਲਿਆ ਸੀ ਉਹ ਕਾਫੀ ਤੇਜ਼ੀ ਨਾਲ ਫੈਲਦਾ ਹੈ ਅਤੇ ਇਹ ਵੀ ਸਾਫ ਹੋ ਗਿਆ ਹੈ ਕਿ ਡੈਲਟਾ ਵੈਰੀਐਂਟ ਨਾਲ ਇਨਫੈਕਟਿਡ ਬੀਮਾਰਾਂ ਨੂੰ ਹਸਪਤਾਲ ਜਾਣ ਦੀ ਲੋੜ ਪੈਂਦੀ ਹੈ।

ਇਹ ਵੀ ਪੜ੍ਹੋ-2022 ਦੀਆਂ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ 'ਆਪ'

ਦੇਸ਼ 'ਚ ਇਹ ਮਾਮਲੇ ਪਿਛਲੇ ਸੱਤ ਦਿਨ ਪਹਿਲਾਂ ਦੀ ਤੁਲਨਾ 'ਚ 49 ਫੀਸਦੀ ਵਧੇਰੇ ਦਰਜ ਕੀਤੇ ਗਏ। ਡੈਲਟਾ ਵੈਰੀਐਂਟ ਜਿਸ ਤਰ੍ਹਾਂ ਨਾਲ ਬ੍ਰਿਟੇਨ 'ਚ ਫੈਲਣਾ ਸ਼ੁਰੂ ਹੋਇਆ ਹੈ ਉਸ ਨੂੰ ਦੇਖਦੇ ਹੋਏ ਬ੍ਰਿਟਿਸ਼ ਸਰਕਾਰ ਨੇ ਲਾਕਡਾਊਨ ਹਟਾਉਣ 'ਤੇ ਫਿਰ ਤੋਂ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਬ੍ਰਿਟਿਸ਼ ਸਰਕਾਰ ਨੂੰ ਉਮੀਦ ਸੀ ਕਿ ਦੁਨੀਆ 'ਚ ਸਭ ਤੋਂ ਤੇਜ਼ ਟੀਕਾਕਰਨ ਕਰਨ ਤੋਂ ਬਾਅਦ ਕਈ ਤਰ੍ਹਾਂ ਦੀਆਂ ਪਾਬੰਦੀਆਂ ਹਟਾ ਲਈਆਂ ਜਾਣਗੀਆਂ ਪਰ ਬ੍ਰਿਟੇਨ 'ਚ ਪੱਬ ਅਤੇ ਬਾਰ ਫਿਰ ਤੋਂ ਪੂਰੀ ਤਰ੍ਹਾਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ-ਦਿੱਲੀ-ਪਟਨਾ ਜਾਣ ਵਾਲੀ ਫਲਾਈਟ 'ਚ ਸੀ ਬੰਬ ਹੋਣ ਦੀ ਸੂਚਨਾ, ਦਿੱਲੀ ਏਅਰਪੋਰਟ 'ਤੇ ਇਕ ਗ੍ਰਿਫਤਾਰ

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement