ਆਸਟ੍ਰੇਲੀਆ ’ਚ ਵਧਿਆ ਪੰਜਾਬੀਆਂ ਦਾ ਮਾਣ: ਡਾ. ਸੁਨੀਤਾ ਢੀਂਡਸਾ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ
Published : Jun 14, 2023, 8:31 am IST
Updated : Jun 14, 2023, 8:31 am IST
SHARE ARTICLE
Dr Sunitha Dhindsa selected for Order of Australia (File Photo)
Dr Sunitha Dhindsa selected for Order of Australia (File Photo)

ਸੂਚੀ ਵਿਚ 12 ਭਾਰਤੀ ਮੂਲ ਦੇ ਆਸਟ੍ਰੇਲੀਆਈ ਨਾਗਰਿਕਾਂ ਦੇ ਨਾਂ ਸ਼ਾਮਲ

 

ਕੈਨਬਰਾ: ਆਸਟ੍ਰੇਲੀਆ ਦੇ ਗਵਰਨਰ ਜਨਰਲ ਡੇਵਿਡ ਹਰਲੀਨ ਵਲੋਂ ਕਿੰਗ ਦੇ ਜਨਮ ਦਿਨ ’ਤੇ ਸਨਮਾਨਤ ਕੀਤੇ ਜਾਣ ਵਾਲੇ 1191 ਆਸਟ੍ਰੇਲੀਆਈ ਨਾਗਰਿਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿਚ ਪੰਜਾਬੀ ਮੂਲ ਦੇ ਡਾ. ਸੁਨੀਤਾ ਸਿੱਧੂ ਨੂੰ ਵੀ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ ਲਈ ਚੁਣਿਆ ਗਿਆ ਹੈ। ਇਸ ਖ਼ਬਰ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ: ਲੋਕਾਂ ਦੇ ਚੁਣੇ ਪ੍ਰਤੀਨਿਧਾਂ ਦੇ ਮੁਕਾਬਲੇ ਗਵਰਨਰੀ ਤਾਕਤਾਂ ਵੱਧ ਦਰਸਾਈਆਂ ਜਾਣ ਤਾਂ ਲੋਕ-ਰਾਜ ਲੜਖੜਾ ਜਾਏਗਾ

ਇਸ ਸੂਚੀ ਵਿਚ ਕੁੱਲ 12 ਭਾਰਤੀ ਮੂਲ ਦੇ ਆਸਟ੍ਰੇਲੀਆਈ ਨਾਗਰਿਕਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਕੰਮ ਕਰਨ ਲਈ ਸਨਮਾਨਤ ਕਰਨ ਲਈ ਚੁਣਿਆ ਗਿਆ ਹੈ। ਡਾ. ਸੁਨੀਤਾ ਸਿੱਧੂ ਢੀਂਡਸਾ ਨੂੰ ਸਮਾਜ ਸੇਵਾ ਲਈ ‘ਐਵਾਰਡ ਆਰਡਰ ਆਫ ਆਸਟ੍ਰੇਲੀਆ’ (ਓ. ਏ. ਐਮ.) ਨਾਲ ਸਨਮਾਨਤ ਕੀਤਾ ਜਾਵੇਗਾ, ਇਹ ਪੁਰਸਕਾਰ ਭਾਰਤ ਦੇ ਪਦਮਸ਼੍ਰੀ ਦੇ ਬਰਾਬਰ ਹੈ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (14 ਜੂਨ 2023)

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੀਐਚ. ਡੀ. ਦੀ ਡਿਗਰੀ ਹਾਸਲ ਕਰਨ ਵਾਲੇ ਡਾ. ਸੁਨੀਤਾ ਢੀਂਡਸਾ ਕਰੀਬ 30 ਸਾਲ ਤੋਂ ਅਪਣੇ ਪ੍ਰਵਾਰ ਨਾਲ ਆਸਟ੍ਰੇਲੀਆ ਵਿਚ ਰਹਿ ਰਹੇ ਹਨ ਅਤੇ ਉਹ ਆਸਟ੍ਰੇਲੀਆ ਸਰਕਾਰ ਦੇ ਸਿਹਤ ਮੰਤਰਾਲੇ ’ਚੋਂ ਡਾਇਰੈਕਟਰ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤੀ ਮੂਲ ਦੀਆਂ ਸਰਵਉਚ ਸੰਸਥਾਵਾਂ ’ਚ ਵੱਖ-ਵੱਖ ਅਹੁਦਿਆਂ ’ਤੇ ਵੀ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ਸਾਢੇ 8 ਕਰੋੜ ਦੀ ਲੁੱਟ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਲੁਟੇਰੇ ਗ੍ਰਿਫ਼ਤਾਰ

ਡਾ. ਢੀਂਡਸਾ ਦਾ ਕਹਿਣਾ ਹੈ ਕਿ ਜੋ ਲੋਕ ਸਮਾਜਸੇਵੀ ਹੁੰਦੇ ਹਨ, ਉਹ ਅਪਣੇ ਸਮਾਜ ਤੋਂ ਮਿਲੀਆਂ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦੇ ਹਨ ਤੇ ਸਮਾਜ ਦੇ ਰਿਣੀ ਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਸਮਾਜ ਸੇਵਾ ਨਾਲ ਜੁੜਨ ਅਤੇ ਨਸ਼ਿਆਂ ਤੇ ਹਥਿਆਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement