India-Canada News: ਹੁਣ ਵਿਦੇਸ਼ ਬੈਠੇ ਅਤਿਵਾਦੀਆਂ 'ਤੇ ਕੱਸੀ ਜਾਵੇਗੀ ਨਕੇਲ, ਭਾਰਤ-ਕੈਨੇਡਾ ਨੇ ਕੀਤੀ ਇਹ ਡੀਲ
Published : Jun 14, 2025, 11:10 am IST
Updated : Jun 14, 2025, 11:10 am IST
SHARE ARTICLE
India-Canada sign deal to combat terrorism news in punjabi
India-Canada sign deal to combat terrorism news in punjabi

India-Canada News: ਸਰਕਾਰੀ ਸੂਤਰਾਂ ਨੇ ਕਿਹਾ ਕਿ ਸਮਝੌਤੇ ਦੇ ਵੇਰਵਿਆਂ ਨੂੰ ਅਜੇ ਵੀ ਅੰਤਿਮ ਰੂਪ ਦਿੱਤਾ ਜਾ ਰਿਹਾ

India-Canada sign deal to combat terrorism news in punjabi : ਭਾਰਤ ਅਤੇ ਕੈਨੇਡਾ ਨੇ ਅਤਿਵਾਦ, ਅੰਤਰ-ਰਾਸ਼ਟਰੀ ਅਪਰਾਧ ਅਤੇ ਕੱਟੜਪੰਥੀ ਗਤੀਵਿਧੀਆਂ ਦਾ ਨਿਬੇੜਾ ਕਰਨ ਲਈ ਇੱਕ ਮਹੱਤਵਪੂਰਨ ਖੁਫ਼ੀਆ ਜਾਣਕਾਰੀ ਸਾਂਝਾ ਕਰਨ ਦੇ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਨੂੰ ਦੋਵਾਂ ਦੇਸ਼ਾਂ ਵਿਚਕਾਰ ਲਗਭਗ ਦੋ ਸਾਲ ਪਹਿਲਾਂ 2023 ਵਿੱਚ ਸ਼ੁਰੂ ਹੋਏ ਤਣਾਅ ਨੂੰ ਘਟਾਉਣ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਇਸ ਪ੍ਰਸਤਾਵਿਤ ਸਮਝੌਤੇ ਦੇ ਤਹਿਤ, ਦੋਵਾਂ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤਿਵਾਦ, ਕੱਟੜਤਾ, ਸੰਗਠਿਤ ਅਪਰਾਧ ਅਤੇ ਅੰਤਰ-ਰਾਸ਼ਟਰੀ ਅਪਰਾਧ ਸਿੰਡੀਕੇਟ ਨਾਲ ਸਬੰਧਤ ਖੁਫ਼ੀਆ ਜਾਣਕਾਰੀ ਦਾ ਆਦਾਨ-ਪ੍ਰਦਾਨ ਕਰਨਗੀਆਂ। ਇਹ ਪਹਿਲ ਕੈਨੇਡਾ ਲਈ ਉਨ੍ਹਾਂ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਹੈ ਜਿੱਥੇ ਕਥਿਤ "ਐਕਸਟਰਾਸ ਜੂਡੀਸ਼ੀਅਲ ਕਿਲਿੰਗ" ਦੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੈਨੇਡਾ ਨੇ ਖ਼ਾਲਿਸਤਾਨੀਆਂ ਦੇ ਵਿਰੋਧ ਦੇ ਬਾਵਜੂਦ ਭਾਰਤ ਨਾਲ ਇੰਨਾ ਵੱਡਾ ਸੌਦਾ ਕੀਤਾ ਹੈ।

ਬਲੂਮਬਰਗ ਦੀ ਰਿਪੋਰਟ ਦੇ ਅਨੁਸਾਰ, ਸਰਕਾਰੀ ਸੂਤਰਾਂ ਨੇ ਕਿਹਾ ਕਿ ਸਮਝੌਤੇ ਦੇ ਵੇਰਵਿਆਂ ਨੂੰ ਅਜੇ ਵੀ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਇਸ ਦਾ ਐਲਾਨ ਜਨਤਕ ਤੌਰ 'ਤੇ ਕਦੋਂ ਕੀਤਾ ਜਾਵੇਗਾ। ਹਾਲਾਂਕਿ, ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦਾ ਐਲਾਨ G-7 ਸੰਮੇਲਨ ਦੌਰਾਨ ਕੀਤਾ ਜਾ ਸਕਦਾ ਹੈ ਜਿੱਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿਚ 242 ਵਿੱਚੋਂ ਸਿਰਫ਼ ਇੱਕ ਵਿਅਕਤੀ ਬਚ ਸਕਿਆ। ਇਸ ਦੌਰਾਨ, ਈਰਾਨ 'ਤੇ ਇਜ਼ਰਾਈਲੀ ਹਮਲਿਆਂ ਕਾਰਨ ਮੱਧ ਪੂਰਬ ਵਿੱਚ ਤਣਾਅ ਆਪਣੇ ਸਿਖਰ 'ਤੇ ਹੈ। ਹਾਲਾਂਕਿ, ਇਸ ਦੇ ਬਾਵਜੂਦ, ਮੋਦੀ ਦਾ ਕੈਨੇਡਾ ਦੌਰਾ ਸ਼ੁੱਕਰਵਾਰ ਤੱਕ ਨਿਸ਼ਚਿਤ ਮੰਨਿਆ ਜਾ ਰਿਹਾ ਸੀ।
ਪਰ, ਉਨ੍ਹਾਂ ਦੀਆਂ ਯੋਜਨਾਵਾਂ ਵਿੱਚ ਬਦਲਾਅ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
 

(For more news apart from '54 percent of seniors suffer from depression News in punjabi' , stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement