
ਦੁਬਈ ਦੇ ਇਕ ਮਾਲ ਵਿਚ ਫਲੈਸ਼ ਡਾਂਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ।
ਨਵੀਂ ਦਿੱਲੀ: ਭਾਰਤ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ। 'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਤਹਿਤ ਭਾਰਤ ਦੇਸ਼ ਵਿਚ ਹਰ ਘਰ ਤਿਰੰਗਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਭਾਰਤੀ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਅਜਿਹਾ ਹੀ ਨਜ਼ਾਰਾ ਦੁਬਈ ਦੇ ਇਕ ਮਾਲ 'ਚ ਦੇਖਣ ਨੂੰ ਮਿਲਿਆ, ਜਿੱਥੇ ਆਜ਼ਾਦੀ ਦਾ ਜਸ਼ਨ ਖਾਸ ਤਰੀਕੇ ਨਾਲ ਮਨਾਇਆ ਗਿਆ।
Flash mob celebrating 76th #Indian Independence Day takes #Dubai shoppers by surprise. Watch the full #Video: https://t.co/i4wzdQpefa @gulf_news @reportersajila pic.twitter.com/2sNSkPfwba
ਦੁਬਈ ਦੇ ਇਕ ਮਾਲ ਵਿਚ ਫਲੈਸ਼ ਡਾਂਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਲੋਕਾਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਡਾਂਸ ਕੀਤਾ। ਇਸ ਦੌਰਾਨ ਉੱਥੇ ਖਰੀਦਦਾਰੀ ਕਰਨ ਵਾਲੇ ਗਾਹਕਾਂ ਦੀ ਭੀੜ ਇਕੱਠੀ ਹੋ ਗਈ। ਭੀੜ ਨੇ ਤਾੜੀਆਂ ਵਜਾ ਕੇ ਡਾਂਸ ਕਰ ਰਹੇ ਲੋਕਾਂ ਦਾ ਹੌਸਲਾ ਵਧਾਇਆ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।