
ਬਲੋਚ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ
ਇਸਲਾਮਾਬਾਦ: ਪਾਕਿਸਤਾਨ ਦੇ ਬਲੋਚਿਸਤਾਨ 'ਚ ਚੀਨੀ ਇੰਜੀਨੀਅਰਾਂ ਦੇ ਕਾਫਲੇ 'ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਪਾਕਿਸਤਾਨ ਦੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ। ਇਹ ਹਮਲਾ ਐਤਵਾਰ ਨੂੰ ਗਵਾਦਰ ਦੇ ਫਕੀਰ ਪੁਲ 'ਤੇ ਹੋਇਆ। ਪਾਕਿਸਤਾਨ ਵਲੋਂ ਇਸ ਹਮਲੇ ਦੀ ਪੁਸ਼ਟੀ ਕੀਤੀ ਗਈ ਹੈ। ਬਲੋਚ ਲਿਬਰੇਸ਼ਨ ਆਰਮੀ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਹਮਲੇ ਵਿਚ 4 ਚੀਨੀ ਨਾਗਰਿਕਾਂ ਅਤੇ 9 ਪਾਕਿਸਤਾਨੀ ਸੈਨਿਕਾਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ ਵਿਚ ਨਹਿਰ ’ਚੋਂ ਮਿਲੀ 2 ਸਾਲਾ ਮਾਸੂਮ ਦੀ ਲਾਸ਼, ਇਕ ਦਿਨ ਪਹਿਲਾਂ ਪਿਓ-ਪੁੱਤ ਹੋਏ ਸਨ ਲਾਪਤਾ
ਜਾਣਕਾਰੀ ਮੁਤਾਬਕ ਗਵਾਦਰ ਦੇ ਫਕੀਰ ਪੁਲ 'ਤੇ ਚੀਨੀ ਇੰਜੀਨੀਅਰਾਂ ਨੂੰ ਲੈ ਕੇ ਜਾ ਰਹੇ 7 ਵਾਹਨਾਂ ਦੇ ਕਾਫਲੇ 'ਤੇ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਲਗਾਤਾਰ ਧਮਾਕੇ ਅਤੇ ਗੋਲੀਬਾਰੀ ਹੋਈ। ਇਸ ਹਮਲੇ ਤੋਂ ਬਾਅਦ ਗਵਾਦਰ ਨੂੰ ਪੂਰੀ ਤਰ੍ਹਾਂ ਅਲਰਟ 'ਤੇ ਰੱਖਿਆ ਗਿਆ ਸੀ ਅਤੇ ਕਿਸੇ ਵੀ ਵਾਹਨ ਦੇ ਸ਼ਹਿਰ ਤੋਂ ਬਾਹਰ ਜਾਣ ਅਤੇ ਦਾਖਲ ਹੋਣ 'ਤੇ ਪਾਬੰਦੀ ਲਗਾ ਦਿਤੀ ਗਈ ਸੀ।
#Pakistan 2 security personnel got injured when a convoy of engineers working for a #Chinese construction company came under attack on Faqeer Bridge, in #Gwadar, #Balochistan. As Per Security Sources, the operation is underway to clear the area, firing continues. pic.twitter.com/AN7IRvhMlv
ਇਹ ਵੀ ਪੜ੍ਹੋ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਘੁਸਪੈਠੀਆ ਢੇਰ
'ਦ ਬਲੋਚਿਸਤਾਨ ਪੋਸਟ' ਮੁਤਾਬਕ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਵੱਖਵਾਦੀ ਮਾਰੇ ਗਏ, ਜਦਕਿ ਬਾਕੀ ਭੱਜਣ 'ਚ ਕਾਮਯਾਬ ਹੋ ਗਏ। ਉਨ੍ਹਾਂ ਨੂੰ ਫੜਨ ਲਈ ਪਾਕਿਸਤਾਨੀ ਫੌਜ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਹਮਲੇ ਦੌਰਾਨ ਪਾਕਿਸਤਾਨ ਸਥਿਤ ਚੀਨੀ ਵਣਜ ਦੂਤਘਰਾਂ ਨੇ ਬਲੋਚਿਸਤਾਨ ਅਤੇ ਸਿੰਧ ਵਿਚ ਅਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤਕ ਘਰਾਂ ਵਿਚ ਰਹਿਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨਾਲ ਗੱਲਬਾਤ ਦੇ ਭਰੋਸੇ ਬਾਅਦ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕਾਮਿਆਂ ਨੇ ਹੜਤਾਲ ਵਾਪਸ ਲਈ
ਦੂਜੇ ਪਾਸੇ ਬਲੋਚ ਲਿਬਰੇਸ਼ਨ ਆਰਮੀ ਦੇ ਮਜੀਦ ਬ੍ਰਿਗੇਡ (ਸੁਸਾਈਡ ਸਕੁਐਡ) ਨੇ ਚੀਨੀ ਇੰਜੀਨੀਅਰਾਂ ਦੇ ਕਾਫਲੇ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਬੀ.ਐਲ.ਏ. ਨੇ ਦਾਅਵਾ ਕੀਤਾ ਹੈ ਕਿ ਹਮਲਾ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ।