ਅਮਰੀਕਾ ਦੇ ਜੰਗਲਾਂ ਵਿਚ 100 ਸਾਲਾਂ ਦੀ ਸੱਭ ਤੋਂ ਭਿਆਨਕ ਅੱਗ; ਹੁਣ ਤਕ 93 ਮੌਤਾਂ
Published : Aug 14, 2023, 8:41 am IST
Updated : Aug 14, 2023, 8:41 am IST
SHARE ARTICLE
Wildfires in Hawaii
Wildfires in Hawaii

ਪੱਛਮੀ ਮਾਉਈ ਵਿਚ ਘੱਟੋ-ਘੱਟ 2,200 ਇਮਾਰਤਾਂ ਤਬਾਹ ਜਾਂ ਨੁਕਸਾਨੀਆਂ ਗਈਆਂ



ਲਹੈਨਾ: ਅਮਰੀਕਾ ਦੇ ਹਵਾਈ ਸੂਬੇ ਵਿਚ ਮਾਉਈ ਦੇ ਜੰਗਲ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 93 ਹੋ ਗਈ ਹੈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਇਹ ਇਕ ਸਦੀ ਵਿਚ ਅਮਰੀਕਾ ਦੇ ਇਤਿਹਾਸ ਵਿਚ ਸੱਭ ਤੋਂ ਘਾਤਕ ਜੰਗਲੀ ਅੱਗ ਹੈ। ਮਾਉਈ ਦੇ ਪੁਲਿਸ ਮੁਖੀ ਜੌਹਨ ਪੇਲਟੀਅਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਬਚਾਅ ਅਤੇ ਖੋਜ ਟੀਮਾਂ ਨੇ ਸਿਰਫ਼ 3 ਪ੍ਰਤੀਸ਼ਤ ਖੇਤਰ ਦੀ ਖੋਜ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਦੀ ਸ਼ਨਾਖਤ ਕਰਨਾ ਬਹੁਤ ਮੁਸ਼ਕਲ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ ਲਾਸ਼ਾਂ ਦੇ ਅਵਸ਼ੇਸ਼ ਹੀ ਮਿਲੇ ਹਨ। ਪੇਲੇਟੀਅਰ ਨੇ ਦਸਿਆ ਕਿ ਹੁਣ ਤਕ ਦੋ ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮੈਡੀਕਲ ਸਟੋਰ ਦੇ ਮਾਲਕ ਦਾ ਕਤਲ; ਦੁਕਾਨ ਅੰਦਰ ਦਾਖਲ ਹੋ ਕੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

ਪੇਲੇਟੀਅਰ ਨੇ ਕਿਹਾ ਕਿ ਪੁਲਿਸ ਨੂੰ ਲਾਸ਼ਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਪਛਾਣ ਕਰਨ ਲਈ ਡੀ.ਐਨ.ਏ. ਟੈਸਟ ਕਰਨ ਦੀ ਜ਼ਰੂਰਤ ਹੋਵੇਗੀ। ਸੂਬੇ ਦੇ ਗਵਰਨਰ ਜੋਸ਼ ਗ੍ਰੀਨ ਨੇ ਕਿਹਾ ਕਿ ਹਵਾਈ 'ਚ ਇਹ ਹੁਣ ਤਕ ਦੀ ਸੱਭ ਤੋਂ ਭਿਆਨਕ ਕੁਦਰਤੀ ਆਫ਼ਤ ਹੈ। ਉਨ੍ਹਾਂ ਇਹ ਟਿੱਪਣੀ ਇਤਿਹਾਸਕ ਫਰੰਟ ਸਟਰੀਟ ਦਾ ਦੌਰਾ ਕਰਨ ਉਪਰੰਤ ਕੀਤੀ।

ਉਨ੍ਹਾਂ ਕਿਹਾ, 'ਅਸੀਂ ਸਿਰਫ ਇੰਤਜ਼ਾਰ ਕਰ ਸਕਦੇ ਹਾਂ ਅਤੇ ਉਨ੍ਹਾਂ ਦੀ ਮਦਦ ਕਰ ਸਕਦੇ ਹਾਂ ਜੋ ਜ਼ਿੰਦਾ ਹਨ। ਹੁਣ ਸਾਡਾ ਫੋਕਸ ਜਦੋਂ ਵੀ ਸੰਭਵ ਹੋ ਸਕੇ ਲੋਕਾਂ ਨੂੰ ਇਕਜੁੱਟ ਕਰਨਾ, ਉਨ੍ਹਾਂ ਨੂੰ ਰਿਹਾਇਸ਼ ਦਿਵਾਉਣਾ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ’। ਗਵਰਨਰ ਗ੍ਰੀਨ ਨੇ ਕਿਹਾ ਕਿ ਪੱਛਮੀ ਮਾਉਈ ਵਿਚ ਘੱਟੋ-ਘੱਟ 2,200 ਇਮਾਰਤਾਂ ਤਬਾਹ ਜਾਂ ਨੁਕਸਾਨੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 86 ਪ੍ਰਤੀਸ਼ਤ ਰਿਹਾਇਸ਼ੀ ਹਨ।

ਇਹ ਵੀ ਪੜ੍ਹੋ: ਭਾਰਤ ਬਨਾਮ ਵੈਸਟ ਇੰਡੀਜ਼ ਟੀ-20 ਸੀਰੀਜ਼: 5 ਮੈਚਾਂ ਦੀ ਸੀਰੀਜ਼ 'ਚ ਪਹਿਲੀ ਵਾਰ ਭਾਰਤ ਨੂੰ ਮਿਲੀ ਹਾਰ  

ਉਨ੍ਹਾਂ ਕਿਹਾ ਕਿ ਕਰੀਬ ਛੇ ਅਰਬ ਅਮਰੀਕੀ ਡਾਲਰ ਦਾ ਨੁਕਸਾਨ ਹੋਇਆ ਹੈ। ਗ੍ਰੀਨ ਅਤੇ ਹੋਰ ਅਧਿਕਾਰੀਆਂ ਨੇ ਦਸਿਆ ਕਿ 93 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਦਸਿਆ ਕਿ ਪੱਛਮੀ ਮਾਉਈ ਦੇ ਕਾਨਾਪਲੀ 'ਚ ਸ਼ੁਕਰਵਾਰ ਸ਼ਾਮ ਨੂੰ ਲੱਗੀ ਅੱਗ ਨੂੰ ਬੁਝਾਉਣ 'ਚ ਅਧਿਕਾਰੀ ਸਫਲ ਰਹੇ। ਮਾਉਈ ਟਾਪੂ 'ਤੇ ਸਥਿਤ ਇਤਿਹਾਸਕ ਬੀਚ ਸ਼ਹਿਰ ਬੁਧਵਾਰ ਸਵੇਰੇ ਤੇਜ਼ੀ ਨਾਲ ਫੈਲ ਰਹੀ ਅੱਗ ਨਾਲ ਲਗਭਗ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ। ਜੇਕਰ ਬਚੇ ਲੋਕਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਘਟਨਾ ਬਾਰੇ ਕੋਈ ਚੇਤਾਵਨੀ ਨਹੀਂ ਦਿਤੀ ਗਈ ਸੀ।

ਇਹ ਵੀ ਪੜ੍ਹੋ: ਐਸ.ਡੀ.ਐਮ ਸੰਜੀਵ ਕੁਮਾਰ ਤੇ ਕਰਨਲ ਜਸਦੀਪ ਸੰਧੂ ਸਮੇਤ 13 ਸ਼ਖ਼ਸੀਅਤਾਂ ਨੂੰ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਕਰਨਗੇ ਸਨਮਾਨਤ

ਕਾਉਂਟੀ ਅਧਿਕਾਰੀਆਂ ਨੇ ਫੇਸਬੁੱਕ 'ਤੇ ਕਿਹਾ ਕਿ ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਅਤੇ ਪੈਸੀਫਿਕ ਡਿਜ਼ਾਸਟਰ ਸੈਂਟਰ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, 4,500 ਲੋਕਾਂ ਨੂੰ ਪਨਾਹ ਦੀ ਲੋੜ ਹੈ। ਇਸ ਤੋਂ ਪਹਿਲਾਂ, ਉਤਰੀ ਕੈਲੀਫੋਰਨੀਆ ਵਿਚ ਬੁੱਟ ਕਾਉਂਟੀ ਵਿਚ 2018 ਵਿਚ ਜੰਗਲ ਦੀ ਅੱਗ ਕਾਰਨ 85 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੂੰ 'ਕੈਂਪ ਫਾਇਰ' ਵਜੋਂ ਜਾਣਿਆ ਜਾਂਦਾ ਹੈ। ਇਸ ਤੋਂ ਪਹਿਲਾਂ 1918 ਵਿਚ ਕਾਰਲਟਨ ਕਾਉਂਟੀ, ਮਿਨੇਸੋਟਾ ਵਿਚ ਜੰਗਲ ਦੀ ਅੱਗ ਨੇ ਹਜ਼ਾਰਾਂ ਘਰ ਤਬਾਹ ਕਰ ਦਿਤੇ ਸਨ ਅਤੇ ਸੈਂਕੜੇ ਲੋਕ ਮਾਰੇ ਗਏ ਸਨ। ਇਸ ਨੂੰ 'ਕਲੋਕੇਟ ਫਾਇਰ' ਕਿਹਾ ਜਾਂਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement