
ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੀਆ ਤਿਆਰੀਆਂ ਜ਼ੋਰਾਂ 'ਤੇ
ਪਾਕਿਸਤਾਨ- ਦੁਨੀਆ ਵਿਚ ਵਸਦੇ ਸਮੂਹ ਸਿੱਖ ਭਾਈਚਾਰੇ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਸਿੱਖ ਸ਼ਰਧਾਲੂਆਂ ਨੂੰ 10000 ਤੋਂ ਜ਼ਿਆਦਾ ਵੀਜ਼ੇ ਦੇਵੇਗੀ। ਦੱਸ ਦਈਏ ਕਿ ਇਸ ਪ੍ਰਕਿਰਿਆ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਦੱਸ ਦਈਏ ਕਿ ਸਪੈਸ਼ਲ ਟ੍ਰੇਨ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਆਵੇਗੀ ਫਿਰ ਇਹ ਸ਼ਰਧਾਲੂ ਭਾਰਤੀ ਅਟਾਰੀ ਰੇਲਵੇ ਸਟੇਸ਼ਨ ਤੋਂ ਵਾਹਘਾ ਰੇਲਵੇ ਸਟੇਸ਼ਨ ਜਾਣਗੇ ਅਤੇ ਉਸ ਤੋਂ ਬਾਅਦ ਨਨਕਾਣਾ ਸਾਹਿਬ ਵੱਲ ਚਾਲੇ ਪਾਉਣਗੇ।
ਸਿੱਖ ਜਥਿਆਂ ਦਾ ਆਉਣਾ 8 ਨਵੰਬਰ ਤੱਕ ਜਾਰੀ ਰਹੇਗਾ। ਦੁਨੀਆ 'ਚ ਹੋਰ ਵਸਦੇ ਸਿੱਖ ਵੀ ਵਾਹਗਾ ਸਰਹੱਦ ਜ਼ਰੀਏ ਪਾਕਿਸਤਾਨ ਦਾਖ਼ਲ ਹੋਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ 'ਚ ਵਸਦੇ ਸਮੂਹ ਸਿੱਖਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੱਧ ਵਿਚ ਵਿਸ਼ਵ ਭਰ ਦੇ ਸ਼ਰਧਾਲੂਆਂ ਦੇ ਰਹਿਣ ਲਈ ਟੈਂਟ ਸਿਟੀ ਬਣਾਇਆ ਜਾਵੇਗਾ।
ਯਾਤਰੀਆਂ ਦੀ ਸਹੂਲਤ ਲਈ ਕਸਟਮ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਵਾਘਾ ਸਰਹੱਦ 'ਤੇ ਵਾਧੂ ਕਾਊਂਟਰ ਸਥਾਪਤ ਕੀਤੇ ਜਾਣਗੇ। ਲੱਗਦਾ ਹੁਣ ਘੜੀ ਦੂਰ ਨਹੀਂ ਜਦੋਂ ਦੁਨੀਆ ਦੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੋਣਗੇ ਅਤੇ ਇਹ ਦਿਹਾੜਾ ਉਨ੍ਹਾਂ ਦੀ ਜ਼ਿੰਦਗੀ ਦਾ ਇੱਕ ਸਭ ਤੋਂ ਸੁਨਹਿਰੀ ਦਿਹਾੜਾ ਹੋਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।