ਬ੍ਰਿਟੇਨ:10 ਸਾਲਾ ਬੱਚੀ ਦੇ ਕਤਲ ਮਾਮਲੇ ’ਚ ਮਾਤਾ-ਪਿਤਾ ਗ੍ਰਿਫ਼ਤਾਰ; ਹਤਿਆ ਮਗਰੋਂ ਹੋਏ ਸੀ ਫਰਾਰ
Published : Sep 14, 2023, 2:42 pm IST
Updated : Sep 14, 2023, 2:42 pm IST
SHARE ARTICLE
Sara Sharif’s father, stepmother and uncle arrested on return to UK
Sara Sharif’s father, stepmother and uncle arrested on return to UK

10 ਅਗਸਤ ਨੂੰ ਸਾਰਾ ਸ਼ਰੀਫ ਦੀ ਲਾਸ਼ ਦੱਖਣੀ ਪੂਰਬੀ ਇੰਗਲੈਂਡ ਦੇ ਵੋਕਿੰਗ ਵਿਚ ਉਸ ਦੇ ਘਰ ਦੇ ਨੇੜੇ ਮਿਲੀ ਸੀ।

 

ਲੰਡਨ: ਬ੍ਰਿਟਿਸ਼ ਪੁਲਿਸ ਨੇ 10 ਸਾਲਾ ਸਾਰਾ ਸ਼ਰੀਫ ਦੀ ਹਤਿਆ ਦੇ ਸ਼ੱਕ 'ਚ ਪਾਕਿਸਤਾਨੀ ਮੂਲ ਦੇ ਉਸ ਦੇ ਤਿੰਨ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਵਿਚ ਉਸ ਦਾ ਪਿਤਾ, ਮਤਰੇਈ ਮਾਂ ਅਤੇ ਇਕ ਉਸ ਦਾ ਚਾਚਾ ਸ਼ਾਮਲ ਹੈ। 10 ਅਗਸਤ ਨੂੰ ਸਾਰਾ ਸ਼ਰੀਫ ਦੀ ਲਾਸ਼ ਦੱਖਣੀ ਪੂਰਬੀ ਇੰਗਲੈਂਡ ਦੇ ਵੋਕਿੰਗ ਵਿਚ ਉਸ ਦੇ ਘਰ ਦੇ ਨੇੜੇ ਮਿਲੀ ਸੀ।

ਇਹ ਵੀ ਪੜ੍ਹੋ: ਅਟਾਰੀ ਸਰਹੱਦ 'ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, 90 ਕਿਲੋ ਹੋਵੇਗਾ ਭਾਰਤੀ ਝੰਡੇ ਦਾ ਵਜ਼ਨ  

ਉਸ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਸਾਰਾ ਦੀ ਮੌਤ ਤੋਂ ਬਾਅਦ ਹੀ ਉਸ ਦੇ ਰਿਸ਼ਤੇਦਾਰ ਬ੍ਰਿਟੇਨ ਤੋਂ ਭੱਜ ਗਏ। ਕੱਲ੍ਹ ਪਾਕਿਸਤਾਨ ਤੋਂ ਵਾਪਸ ਆਉਂਦੇ ਹੀ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ। ਮੀਡੀਆ ਰੀਪੋਰਟ ਮੁਤਾਬਕ ਤਿੰਨੇ ਮੁਲਜ਼ਮ ਪਾਕਿਸਤਾਨ ਦੇ ਸਿਆਲਕੋਟ ਤੋਂ ਦੁਬਈ ਗਏ ਸਨ। ਉਥੋਂ ਵਾਪਸ ਬਰਤਾਨੀਆ ਪਰਤੇ।

ਇਹ ਵੀ ਪੜ੍ਹੋ: ਜਲੰਧਰ ਵਿਚ ਵੱਡੀ ਲੁੱਟ ਦੀ ਵਾਰਦਾਤ, ਸਾਧੂ ਬਣ ਕੇ ਆਏ ਪਾਖੰਡੀਆਂ ਨੇ 16 ਲੱਖ ਦੇ ਗਹਿਣੇ ਕੀਤੇ ਚੋਰੀ 

ਪੁਲਿਸ ਲਗਾਤਾਰ ਉਸ ਦੀ ਉਡਾਣ 'ਤੇ ਨਜ਼ਰ ਰੱਖ ਰਹੀ ਸੀ। ਜਹਾਜ਼ ਦੇ ਉਤਰਨ ਤੋਂ ਪਹਿਲਾਂ ਹੀ ਹਵਾਈ ਅੱਡੇ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿਤੇ ਗਏ ਸਨ। ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਸਾਰਾ ਦੀ ਮਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੇਰੇ ਮੋਢਿਆਂ ਤੋਂ ਵੱਡਾ ਬੋਝ ਹਟ ਗਿਆ ਹੈ। ਸਾਰਾ ਦੇ ਕਤਲ ਦੇ ਮੁਲਜ਼ਮ ਪਿਤਾ ਅਤੇ ਮਤਰੇਈ ਮਾਂ ਨੇ ਪਾਕਿਸਤਾਨ ਤੋਂ ਇਕ ਵੀਡੀਉ ਵੀ ਜਾਰੀ ਕੀਤਾ ਸੀ। ਇਸ ਵਿਚ ਉਸ ਨੇ ਅਪਣੇ ਆਪ ਨੂੰ ਬੇਕਸੂਰ ਦਸਿਆ ਹੈ। ਉਸ ਨੇ ਕਿਹਾ ਸੀ ਕਿ ਉਹ ਪੁਲਿਸ ਦੇ ਡਰ ਕਾਰਨ ਪਾਕਿਸਤਾਨ ਵਿਚ ਲੁਕੇ ਹਨ। ਜੇਕਰ ਪੁਲਿਸ ਉਨ੍ਹਾਂ ਨੂੰ ਤੰਗ ਨਾ ਕਰੇ ਤਾਂ ਉਹ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ।

ਇਹ ਵੀ ਪੜ੍ਹੋ: ਕੈਨੇਡਾ: ਮੈਨੀਟੋਬਾ ਸੂਬਾਈ ਚੋਣਾਂ ਵਿਚ ਸਿਆਸੀ ਕਿਸਮਤ ਅਜ਼ਮਾ ਰਹੇ 9 ਪੰਜਾਬੀ

ਤਿੰਨੇ ਮੁਲਜ਼ਮ ਸਾਰਾ ਦੇ 5 ਭੈਣ-ਭਰਾਵਾਂ ਨੂੰ ਅਪਣੇ ਨਾਲ ਲੈ ਗਏ ਸਨ। ਪਾਕਿਸਤਾਨੀ ਅਦਾਲਤ ਨੇ ਉਨ੍ਹਾਂ ਨੂੰ ਸਰਕਾਰੀ ਸਹੂਲਤ ਵਿਚ ਰੱਖਣ ਦੇ ਨਿਰਦੇਸ਼ ਦਿਤੇ ਹਨ। ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਬ੍ਰਿਟੇਨ ਵਲੋਂ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤਾ ਗਿਆ ਸੀ। ਮਲਿਕ ਦੇ ਛੋਟੇ ਭਰਾ ਨੇ ਮੀਡੀਆ ਨੂੰ ਦਸਿਆ ਕਿ ਪੁਲਿਸ ਨੇ ਪਿਛਲੇ ਹਫ਼ਤੇ ਦੋ ਵਾਰ ਸਾਡੇ ਘਰ ਛਾਪਾ ਮਾਰਿਆ ਸੀ। ਪ੍ਰਵਾਰ ਦੇ ਹੋਰ ਮੈਂਬਰਾਂ ਦੀਆਂ ਤਸਵੀਰਾਂ ਲਈਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਵਾਰ ਨੂੰ ਤਿੰਨਾਂ ਮੁਲਜ਼ਮਾਂ ਦਾ ਪਤਾ ਲੱਗਦਿਆਂ ਹੀ ਤੁਰਤ ਪੁਲਿਸ ਨੂੰ ਸੂਚਿਤ ਕਰਨ ਦੀ ਚਿਤਾਵਨੀ ਦਿਤੀ ਗਈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement